MARU, FIFTH MEHL
ਮਾਰੂ ਮਹਲਾ ੫ ॥ ਬੇਦੁ ਪੁਕਾਰੈ ਮੁਖ ਤੇ ਪੰਡਤ ਕਾਮਾਮਨ ਕਾ ਮਾਠਾ ॥ ਮੋਨੀ ਹੋਇ ਬੈਠਾ ਇਕਾਂਤੀ ਹਿਰਦੈ ਕਲਪਨ ਗਾਠਾ ॥ ਹੋਇ ਉਦਾਸੀ ਗ੍ਰਿਹੁ ਤਜਿ ਚਲਿਓ ਛੁਟਕੈ ਨਾਹੀ ਨਾਠਾ ॥੧॥ ਜੀਅ ਕੀ ਕੈ ਪਹਿ ਬਾਤ ਕਹਾ ॥ ਆਪਿ ਮੁਕਤੁ ਮੋ ਕਉ ਪ੍ਰਭੁ ਮੇਲੇ ਐਸੋ ਕਹਾ ਲਹਾ ॥੧॥ ਰਹਾਉ ॥ ਤਪਸੀ ਕਰਿ ਕੈ ਦੇਹੀ ਸਾਧੀ ਮਨੂਆ ਦਹ ਦਿਸ ਧਾਨਾ ॥ ਬ੍ਰਹਮਚਾਰਿ ਬ੍ਰਹਮਚਜੁ ਕੀਨਾ ਹਿਰਦੈ ਭਇਆ ਗੁਮਾਨਾ ॥ ਸੰਨਿਆਸੀ ਹੋਇ ਕੈ ਤੀਰਥਿ ਭ੍ਰਮਿਓ ਉਸੁ ਮਹਿ ਕ੍ਰੋਧੁ ਬਿਗਾਨਾ ॥੨॥ ਘੂੰਘਰ ਬਾਧਿ ਭਏ ਰਾਮਦਾਸਾ ਰੋਟੀਅਨ ਕੇ ਓਪਾਵਾ ॥ ਬਰਤ ਨੇਮ ਕਰਮ ਖਟ ਕੀਨੇ ਬਾਹਰਿ ਭੇਖ ਦਿਖਾਵਾ ॥ ਗੀਤ ਨਾਦ ਮੁਖਿ ਰਾਗ ਅਲਾਪੇ ਮਨਿ ਨਹੀ ਹਰਿ ਹਰਿ ਗਾਵਾ ॥੩॥ ਹਰਖ ਸੋਗ ਲੋਭ ਮੋਹ ਰਹਤ ਹਹਿ ਨਿਰਮਲ ਹਰਿ ਕੇ ਸੰਤਾ ॥ ਤਿਨ ਕੀ ਧੂੜਿ ਪਾਏ ਮਨੁ ਮੇਰਾ ਜਾ ਦਇਆ ਕਰੇ ਭਗਵੰਤਾ ॥ ਕਹੁ ਨਾਨਕ ਗੁਰੁ ਪੂਰਾ ਮਿਲਿਆ ਤਾਂ ਉਤਰੀ ਮਨ ਕੀ ਚਿੰਤਾ ॥੪॥ ਮੇਰਾ ਅੰਤਰਜਾਮੀ ਹਰਿ ਰਾਇਆ ॥ ਸਭੁ ਕਿਛੁ ਜਾਣੈ ਮੇਰੇ ਜੀਅ ਕਾ ਪ੍ਰੀਤਮੁ ਬਿਸਰਿ ਗਏ ਬਕਬਾਇਆ ॥੧॥ ਰਹਾਉ ਦੂਜਾ ॥੬॥੧੫॥