Sri Guru Granth Sahib › Raag Maru

Ang 1005

Ang 1004–1005Raag Maru · ਮਾਰੂ › RAAG MARU, FIRST MEHL, FIRST HOUSE, CHAU-PADAS

MARU, FIFTH MEHL

Guru Arjan Dev · shabad

ਮਾਰੂ ਮਹਲਾ ੫ ॥ ਸਿਮਰਹੁ ਏਕੁ ਨਿਰੰਜਨ ਸੋਊ ॥ ਜਾ ਤੇ ਬਿਰਥਾ ਜਾਤ ਨ ਕੋਊ ॥ ਮਾਤ ਗਰਭ ਮਹਿ ਜਿਨਿ ਪ੍ਰਤਿਪਾਰਿਆ ॥ ਜੀਉ ਪਿੰਡੁ ਦੇ ਸਾਜਿ ਸਵਾਰਿਆ ॥ ਸੋਈ ਬਿਧਾਤਾ ਖਿਨੁ ਖਿਨੁ ਜਪੀਐ ॥ ਜਿਸੁ ਸਿਮਰਤ ਅਵਗੁਣ ਸਭਿ ਢਕੀਐ ॥ ਚਰਣ ਕਮਲ ਉਰ ਅੰਤਰਿ ਧਾਰਹੁ ॥ ਬਿਖਿਆ ਬਨ ਤੇ ਜੀਉ ਉਧਾਰਹੁ ॥ ਕਰਣ ਪਲਾਹ ਮਿਟਹਿ ਬਿਲਲਾਟਾ ॥ ਜਪਿ ਗੋਵਿਦ ਭਰਮੁ ਭਉ ਫਾਟਾ ॥ ਸਾਧਸੰਗਿ ਵਿਰਲਾ ਕੋ ਪਾਏ ॥ ਨਾਨਕੁ ਤਾ ਕੈ ਬਲਿ ਬਲਿ ਜਾਏ ॥੧॥ ਰਾਮ ਨਾਮੁ ਮਨਿ ਤਨਿ ਆਧਾਰਾ ॥ ਜੋ ਸਿਮਰੈ ਤਿਸ ਕਾ ਨਿਸਤਾਰਾ ॥੧॥ ਰਹਾਉ ॥ ਮਿਥਿਆ ਵਸਤੁ ਸਤਿ ਕਰਿ ਮਾਨੀ ॥ ਹਿਤੁ ਲਾਇਓ ਸਠ ਮੂੜ ਅਗਿਆਨੀ ॥ ਕਾਮ ਕ੍ਰੋਧ ਲੋਭ ਮਦ ਮਾਤਾ ॥ ਕਉਡੀ ਬਦਲੈ ਜਨਮੁ ਗਵਾਤਾ ॥ ਅਪਨਾ ਛੋਡਿ ਪਰਾਇਐ ਰਾਤਾ ॥ ਮਾਇਆ ਮਦ ਮਨ ਤਨ ਸੰਗਿ ਜਾਤਾ ॥ ਤ੍ਰਿਸਨ ਨ ਬੂਝੈ ਕਰਤ ਕਲੋਲਾ ॥ ਊਣੀ ਆਸ ਮਿਥਿਆ ਸਭਿ ਬੋਲਾ ॥ ਆਵਤ ਇਕੇਲਾ ਜਾਤ ਇਕੇਲਾ ॥ ਹਮ ਤੁਮ ਸੰਗਿ ਝੂਠੇ ਸਭਿ ਬੋਲਾ ॥ ਪਾਇ ਠਗਉਰੀ ਆਪਿ ਭੁਲਾਇਓ ॥ ਨਾਨਕ ਕਿਰਤੁ ਨ ਜਾਇ ਮਿਟਾਇਓ ॥੨॥ ਪਸੁ ਪੰਖੀ ਭੂਤ ਅਰੁ ਪ੍ਰੇਤਾ ॥ ਬਹੁ ਬਿਧਿ ਜੋਨੀ ਫਿਰਤ ਅਨੇਤਾ ॥ ਜਹ ਜਾਨੋ ਤਹ ਰਹਨੁ ਨ ਪਾਵੈ ॥ ਥਾਨ ਬਿਹੂਨ ਉਠਿ ਉਠਿ ਫਿਰਿ ਧਾਵੈ ॥ ਮਨਿ ਤਨਿ ਬਾਸਨਾ ਬਹੁਤੁ ਬਿਸਥਾਰਾ ॥ ਅਹੰਮੇਵ ਮੂਠੋ ਬੇਚਾਰਾ ॥ ਅਨਿਕ ਦੋਖ ਅਰੁ ਬਹੁਤੁ ਸਜਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਪ੍ਰਭ ਬਿਸਰਤ ਨਰਕ ਮਹਿ ਪਾਇਆ ॥ ਤਹ ਮਾਤ ਨ ਬੰਧੁ ਨ ਮੀਤ ਨ ਜਾਇਆ ॥ ਜਿਸ ਕਉ ਹੋਤ ਕ੍ਰਿਪਾਲ ਸੁਆਮੀ ॥ ਸੋ ਜਨੁ ਨਾਨਕ ਪਾਰਗਰਾਮੀ ॥੩॥ ਭ੍ਰਮਤ ਭ੍ਰਮਤ ਪ੍ਰਭ ਸਰਨੀ ਆਇਆ ॥ ਦੀਨਾ ਨਾਥ ਜਗਤ ਪਿਤ ਮਾਇਆ ॥ ਪ੍ਰਭ ਦਇਆਲ ਦੁਖ ਦਰਦ ਬਿਦਾਰਣ ॥ ਜਿਸੁ ਭਾਵੈ ਤਿਸ ਹੀ ਨਿਸਤਾਰਣ ॥ ਅੰਧ ਕੂਪ ਤੇ ਕਾਢਨਹਾਰਾ ॥ ਪ੍ਰੇਮ ਭਗਤਿ ਹੋਵਤ ਨਿਸਤਾਰਾ ॥ ਸਾਧ ਰੂਪ ਅਪਨਾ ਤਨੁ ਧਾਰਿਆ ॥ ਮਹਾ ਅਗਨਿ ਤੇ ਆਪਿ ਉਬਾਰਿਆ ॥ ਜਪ ਤਪ ਸੰਜਮ ਇਸ ਤੇ ਕਿਛੁ ਨਾਹੀ ॥ ਆਦਿ ਅੰਤਿ ਪ੍ਰਭ ਅਗਮ ਅਗਾਹੀ ॥ ਨਾਮੁ ਦੇਹਿ ਮਾਗੈ ਦਾਸੁ ਤੇਰਾ ॥ ਹਰਿ ਜੀਵਨ ਪਦੁ ਨਾਨਕ ਪ੍ਰਭੁ ਮੇਰਾ ॥੪॥੩॥੧੯॥

Ang 1005Raag Maru · ਮਾਰੂ › RAAG MARU, FIRST MEHL, FIRST HOUSE, CHAU-PADAS

MARU, FIFTH MEHL

Guru Arjan Dev · shabad

ਮਾਰੂ ਮਹਲਾ ੫ ॥ ਕਤ ਕਉ ਡਹਕਾਵਹੁ ਲੋਗਾ ਮੋਹਨ ਦੀਨ ਕਿਰਪਾਈ ॥੧॥ ਐਸੀ ਜਾਨਿ ਪਾਈ ॥ ਸਰਣਿ ਸੂਰੋ ਗੁਰ ਦਾਤਾ ਰਾਖੈ ਆਪਿ ਵਡਾਈ ॥੧॥ ਰਹਾਉ ॥ ਭਗਤਾ ਕਾ ਆਗਿਆਕਾਰੀ ਸਦਾ ਸਦਾ ਸੁਖਦਾਈ ॥੨॥ ਅਪਨੇ ਕਉ ਕਿਰਪਾ ਕਰੀਅਹੁ ਇਕੁ ਨਾਮੁ ਧਿਆਈ ॥੩॥ ਨਾਨਕੁ ਦੀਨੁ ਨਾਮੁ ਮਾਗੈ ਦੁਤੀਆ ਭਰਮੁ ਚੁਕਾਈ ॥੪॥੪॥੨੦॥

Ang 1005Raag Maru · ਮਾਰੂ › RAAG MARU, FIRST MEHL, FIRST HOUSE, CHAU-PADAS

MARU, FIFTH MEHL

Guru Arjan Dev · shabad

ਮਾਰੂ ਮਹਲਾ ੫ ॥ ਮੇਰਾ ਠਾਕੁਰੁ ਅਤਿ ਭਾਰਾ ॥ ਮੋਹਿ ਸੇਵਕੁ ਬੇਚਾਰਾ ॥੧॥ ਮੋਹਨੁ ਲਾਲੁ ਮੇਰਾ ਪ੍ਰੀਤਮ ਮਨ ਪ੍ਰਾਨਾ ॥ ਮੋ ਕਉ ਦੇਹੁ ਦਾਨਾ ॥੧॥ ਰਹਾਉ ॥ ਸਗਲੇ ਮੈ ਦੇਖੇ ਜੋਈ ॥ ਬੀਜਉ ਅਵਰੁ ਨ ਕੋਈ ॥੨॥ ਜੀਅਨ ਪ੍ਰਤਿਪਾਲਿ ਸਮਾਹੈ ॥ ਹੈ ਹੋਸੀ ਆਹੇ ॥੩॥ ਦਇਆ ਮੋਹਿ ਕੀਜੈ ਦੇਵਾ ॥ ਨਾਨਕ ਲਾਗੋ ਸੇਵਾ ॥੪॥੫॥੨੧॥

Ang 1005–1006Raag Maru · ਮਾਰੂ › RAAG MARU, FIRST MEHL, FIRST HOUSE, CHAU-PADAS

MARU, FIFTH MEHL

Guru Arjan Dev · shabad

ਮਾਰੂ ਮਹਲਾ ੫ ॥ ਪਤਿਤ ਉਧਾਰਨ ਤਾਰਨ ਬਲਿ ਬਲਿ ਬਲੇ ਬਲਿ ਜਾਈਐ ॥ ਐਸਾ ਕੋਈ ਭੇਟੈ ਸੰਤੁ ਜਿਤੁ ਹਰਿ ਹਰੇ ਹਰਿ ਧਿਆਈਐ ॥੧॥ ਮੋ ਕਉ ਕੋਇ ਨ ਜਾਨਤ ਕਹੀਅਤ ਦਾਸੁ ਤੁਮਾਰਾ ॥ ਏਹਾ ਓਟ ਆਧਾਰਾ ॥੧॥ ਰਹਾਉ ॥ ਸਰਬ ਧਾਰਨ ਪ੍ਰਤਿਪਾਰਨ ਇਕ ਬਿਨਉ ਦੀਨਾ ॥ ਤੁਮਰੀ ਬਿਧਿ ਤੁਮ ਹੀ ਜਾਨਹੁ ਤੁਮ ਜਲ ਹਮ ਮੀਨਾ ॥੨॥ ਪੂਰਨ ਬਿਸਥੀਰਨ ਸੁਆਮੀ ਆਹਿ ਆਇਓ ਪਾਛੈ ॥ ਸਗਲੋ ਭੂ ਮੰਡਲ ਖੰਡਲ ਪ੍ਰਭ ਤੁਮ ਹੀ ਆਛੈ ॥੩॥ ਅਟਲ ਅਖਇਓ ਦੇਵਾ ਮੋਹਨ ਅਲਖ ਅਪਾਰਾ ॥ ਦਾਨੁ ਪਾਵਉ ਸੰਤਾ ਸੰਗੁ ਨਾਨਕ ਰੇਨੁ ਦਾਸਾਰਾ ॥੪॥੬॥੨੨॥

Text: Gurmukhi with English translation (Kulbir S Thind; English by Dr. Sant Singh Khalsa).