Sri Guru Granth Sahib › Raag Maru

Ang 1007

Ang 1006–1007Raag Maru · ਮਾਰੂ › MARU, FIFTH MEHL, SIXTH HOUSE, DU-PADAS

MARU, FIFTH MEHL

Guru Arjan Dev · shabad

ਮਾਰੂ ਮਹਲਾ ੫ ॥ ਚਲਤ ਬੈਸਤ ਸੋਵਤ ਜਾਗਤ ਗੁਰ ਮੰਤ੍ਰੁ ਰਿਦੈ ਚਿਤਾਰਿ ॥ ਚਰਣ ਸਰਣ ਭਜੁ ਸੰਗਿ ਸਾਧੂ ਭਵ ਸਾਗਰ ਉਤਰਹਿ ਪਾਰਿ ॥੧॥ ਮੇਰੇ ਮਨ ਨਾਮੁ ਹਿਰਦੈ ਧਾਰਿ ॥ ਕਰਿ ਪ੍ਰੀਤਿ ਮਨੁ ਤਨੁ ਲਾਇ ਹਰਿ ਸਿਉ ਅਵਰ ਸਗਲ ਵਿਸਾਰਿ ॥੧॥ ਰਹਾਉ ॥ ਜੀਉ ਮਨੁ ਤਨੁ ਪ੍ਰਾਣ ਪ੍ਰਭ ਕੇ ਤੂ ਆਪਨ ਆਪੁ ਨਿਵਾਰਿ ॥ ਗੋਵਿਦ ਭਜੁ ਸਭਿ ਸੁਆਰਥ ਪੂਰੇ ਨਾਨਕ ਕਬਹੁ ਨ ਹਾਰਿ ॥੨॥੪॥੨੭॥

Ang 1007Raag Maru · ਮਾਰੂ › MARU, FIFTH MEHL, SIXTH HOUSE, DU-PADAS

MARU, FIFTH MEHL

Guru Arjan Dev · shabad

ਮਾਰੂ ਮਹਲਾ ੫ ॥ ਤਜਿ ਆਪੁ ਬਿਨਸੀ ਤਾਪੁ ਰੇਣ ਸਾਧੂ ਥੀਉ ॥ ਤਿਸਹਿ ਪਰਾਪਤਿ ਨਾਮੁ ਤੇਰਾ ਕਰਿ ਕ੍ਰਿਪਾ ਜਿਸੁ ਦੀਉ ॥੧॥ ਮੇਰੇ ਮਨ ਨਾਮੁ ਅੰਮ੍ਰਿਤੁ ਪੀਉ ॥ ਆਨ ਸਾਦ ਬਿਸਾਰਿ ਹੋਛੇ ਅਮਰੁ ਜੁਗੁ ਜੁਗੁ ਜੀਉ ॥੧॥ ਰਹਾਉ ॥ ਨਾਮੁ ਇਕ ਰਸ ਰੰਗ ਨਾਮਾ ਨਾਮਿ ਲਾਗੀ ਲੀਉ ॥ ਮੀਤੁ ਸਾਜਨੁ ਸਖਾ ਬੰਧਪੁ ਹਰਿ ਏਕੁ ਨਾਨਕ ਕੀਉ ॥੨॥੫॥੨੮॥

Ang 1007Raag Maru · ਮਾਰੂ › MARU, FIFTH MEHL, SIXTH HOUSE, DU-PADAS

MARU, FIFTH MEHL

Guru Arjan Dev · shabad

ਮਾਰੂ ਮਹਲਾ ੫ ॥ ਪ੍ਰਤਿਪਾਲਿ ਮਾਤਾ ਉਦਰਿ ਰਾਖੈ ਲਗਨਿ ਦੇਤ ਨ ਸੇਕ ॥ ਸੋਈ ਸੁਆਮੀ ਈਹਾ ਰਾਖੈ ਬੂਝੁ ਬੁਧਿ ਬਿਬੇਕ ॥੧॥ ਮੇਰੇ ਮਨ ਨਾਮ ਕੀ ਕਰਿ ਟੇਕ ॥ ਤਿਸਹਿ ਬੂਝੁ ਜਿਨਿ ਤੂ ਕੀਆ ਪ੍ਰਭੁ ਕਰਣ ਕਾਰਣ ਏਕ ॥੧॥ ਰਹਾਉ ॥ ਚੇਤਿ ਮਨ ਮਹਿ ਤਜਿ ਸਿਆਣਪ ਛੋਡਿ ਸਗਲੇ ਭੇਖ ॥ ਸਿਮਰਿ ਹਰਿ ਹਰਿ ਸਦਾ ਨਾਨਕ ਤਰੇ ਕਈ ਅਨੇਕ ॥੨॥੬॥੨੯॥

Ang 1007Raag Maru · ਮਾਰੂ › MARU, FIFTH MEHL, SIXTH HOUSE, DU-PADAS

MARU, FIFTH MEHL

Guru Arjan Dev · shabad

ਮਾਰੂ ਮਹਲਾ ੫ ॥ ਪਤਿਤ ਪਾਵਨ ਨਾਮੁ ਜਾ ਕੋ ਅਨਾਥ ਕੋ ਹੈ ਨਾਥੁ ॥ ਮਹਾ ਭਉਜਲ ਮਾਹਿ ਤੁਲਹੋ ਜਾ ਕੋ ਲਿਖਿਓ ਮਾਥ ॥੧॥ ਡੂਬੇ ਨਾਮ ਬਿਨੁ ਘਨ ਸਾਥ ॥ ਕਰਣ ਕਾਰਣੁ ਚਿਤਿ ਨ ਆਵੈ ਦੇ ਕਰਿ ਰਾਖੈ ਹਾਥ ॥੧॥ ਰਹਾਉ ॥ ਸਾਧਸੰਗਤਿ ਗੁਣ ਉਚਾਰਣ ਹਰਿ ਨਾਮ ਅੰਮ੍ਰਿਤ ਪਾਥ ॥ ਕਰਹੁ ਕ੍ਰਿਪਾ ਮੁਰਾਰਿ ਮਾਧਉ ਸੁਣਿ ਨਾਨਕ ਜੀਵੈ ਗਾਥ ॥੨॥੭॥੩੦॥

Ang 1007–1008Raag Maru · ਮਾਰੂ

MARU, ANJULEE ~ WITH HANDS CUPPED IN PRAYER, FIFTH MEHL, SEVENTH HOUSE

Guru Arjan Dev · composition

ਮਾਰੂ ਅੰਜੁਲੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸੰਜੋਗੁ ਵਿਜੋਗੁ ਧੁਰਹੁ ਹੀ ਹੂਆ ॥ ਪੰਚ ਧਾਤੁ ਕਰਿ ਪੁਤਲਾ ਕੀਆ ॥ ਸਾਹੈ ਕੈ ਫੁਰਮਾਇਅੜੈ ਜੀ ਦੇਹੀ ਵਿਚਿ ਜੀਉ ਆਇ ਪਇਆ ॥੧॥ ਜਿਥੈ ਅਗਨਿ ਭਖੈ ਭੜਹਾਰੇ ॥ ਊਰਧ ਮੁਖ ਮਹਾ ਗੁਬਾਰੇ ॥ ਸਾਸਿ ਸਾਸਿ ਸਮਾਲੇ ਸੋਈ ਓਥੈ ਖਸਮਿ ਛਡਾਇ ਲਇਆ ॥੨॥ ਵਿਚਹੁ ਗਰਭੈ ਨਿਕਲਿ ਆਇਆ ॥ ਖਸਮੁ ਵਿਸਾਰਿ ਦੁਨੀ ਚਿਤੁ ਲਾਇਆ ॥ ਆਵੈ ਜਾਇ ਭਵਾਈਐ ਜੋਨੀ ਰਹਣੁ ਨ ਕਿਤਹੀ ਥਾਇ ਭਇਆ ॥੩॥ ਮਿਹਰਵਾਨਿ ਰਖਿ ਲਇਅਨੁ ਆਪੇ ॥ ਜੀਅ ਜੰਤ ਸਭਿ ਤਿਸ ਕੇ ਥਾਪੇ ॥ ਜਨਮੁ ਪਦਾਰਥੁ ਜਿਣਿ ਚਲਿਆ ਨਾਨਕ ਆਇਆ ਸੋ ਪਰਵਾਣੁ ਥਿਆ ॥੪॥੧॥੩੧॥ ਮਾਰੂ ਮਹਲਾ ੫ ॥ ਵੈਦੋ ਨ ਵਾਈ ਭੈਣੋ ਨ ਭਾਈ ਏਕੋ ਸਹਾਈ ਰਾਮੁ ਹੇ ॥੧॥ ਕੀਤਾ ਜਿਸੋ ਹੋਵੈ ਪਾਪਾਂ ਮਲੋ ਧੋਵੈ ਸੋ ਸਿਮਰਹੁ ਪਰਧਾਨੁ ਹੇ ॥੨॥ ਘਟਿ ਘਟੇ ਵਾਸੀ ਸਰਬ ਨਿਵਾਸੀ ਅਸਥਿਰੁ ਜਾ ਕਾ ਥਾਨੁ ਹੇ ॥੩॥ ਆਵੈ ਨ ਜਾਵੈ ਸੰਗੇ ਸਮਾਵੈ ਪੂਰਨ ਜਾ ਕਾ ਕਾਮੁ ਹੇ ॥੪॥ ਭਗਤ ਜਨਾ ਕਾ ਰਾਖਣਹਾਰਾ ॥ ਸੰਤ ਜੀਵਹਿ ਜਪਿ ਪ੍ਰਾਨ ਅਧਾਰਾ ॥ ਕਰਨ ਕਾਰਨ ਸਮਰਥੁ ਸੁਆਮੀ ਨਾਨਕੁ ਤਿਸੁ ਕੁਰਬਾਨੁ ਹੇ ॥੫॥੨॥੩੨॥

Text: Gurmukhi with English translation (Kulbir S Thind; English by Dr. Sant Singh Khalsa).