MARU, FIFTH MEHL
ਮਾਰੂ ਮਹਲਾ ੧ ॥ ਮਨਮੁਖੁ ਲਹਰਿ ਘਰੁ ਤਜਿ ਵਿਗੂਚੈ ਅਵਰਾ ਕੇ ਘਰ ਹੇਰੈ ॥ ਗ੍ਰਿਹ ਧਰਮੁ ਗਵਾਏ ਸਤਿਗੁਰੁ ਨ ਭੇਟੈ ਦੁਰਮਤਿ ਘੂਮਨ ਘੇਰੈ ॥ ਦਿਸੰਤਰੁ ਭਵੈ ਪਾਠ ਪੜਿ ਥਾਕਾ ਤ੍ਰਿਸਨਾ ਹੋਇ ਵਧੇਰੈ ॥ ਕਾਚੀ ਪਿੰਡੀ ਸਬਦੁ ਨ ਚੀਨੈ ਉਦਰੁ ਭਰੈ ਜੈਸੇ ਢੋਰੈ ॥੧॥ ਬਾਬਾ ਐਸੀ ਰਵਤ ਰਵੈ ਸੰਨਿਆਸੀ ॥ ਗੁਰ ਕੈ ਸਬਦਿ ਏਕ ਲਿਵ ਲਾਗੀ ਤੇਰੈ ਨਾਮਿ ਰਤੇ ਤ੍ਰਿਪਤਾਸੀ ॥੧॥ ਰਹਾਉ ॥ ਘੋਲੀ ਗੇਰੂ ਰੰਗੁ ਚੜਾਇਆ ਵਸਤ੍ਰ ਭੇਖ ਭੇਖਾਰੀ ॥ ਕਾਪੜ ਫਾਰਿ ਬਨਾਈ ਖਿੰਥਾ ਝੋਲੀ ਮਾਇਆਧਾਰੀ ॥ ਘਰਿ ਘਰਿ ਮਾਗੈ ਜਗੁ ਪਰਬੋਧੈ ਮਨਿ ਅੰਧੈ ਪਤਿ ਹਾਰੀ ॥ ਭਰਮਿ ਭੁਲਾਣਾ ਸਬਦੁ ਨ ਚੀਨੈ ਜੂਐ ਬਾਜੀ ਹਾਰੀ ॥੨॥ ਅੰਤਰਿ ਅਗਨਿ ਨ ਗੁਰ ਬਿਨੁ ਬੂਝੈ ਬਾਹਰਿ ਪੂਅਰ ਤਾਪੈ ॥ ਗੁਰ ਸੇਵਾ ਬਿਨੁ ਭਗਤਿ ਨ ਹੋਵੀ ਕਿਉ ਕਰਿ ਚੀਨਸਿ ਆਪੈ ॥ ਨਿੰਦਾ ਕਰਿ ਕਰਿ ਨਰਕ ਨਿਵਾਸੀ ਅੰਤਰਿ ਆਤਮ ਜਾਪੈ ॥ ਅਠਸਠਿ ਤੀਰਥ ਭਰਮਿ ਵਿਗੂਚਹਿ ਕਿਉ ਮਲੁ ਧੋਪੈ ਪਾਪੈ ॥੩॥ ਛਾਣੀ ਖਾਕੁ ਬਿਭੂਤ ਚੜਾਈ ਮਾਇਆ ਕਾ ਮਗੁ ਜੋਹੈ ॥ ਅੰਤਰਿ ਬਾਹਰਿ ਏਕੁ ਨ ਜਾਣੈ ਸਾਚੁ ਕਹੇ ਤੇ ਛੋਹੈ ॥ ਪਾਠੁ ਪੜੈ ਮੁਖਿ ਝੂਠੋ ਬੋਲੈ ਨਿਗੁਰੇ ਕੀ ਮਤਿ ਓਹੈ ॥ ਨਾਮੁ ਨ ਜਪਈ ਕਿਉ ਸੁਖੁ ਪਾਵੈ ਬਿਨੁ ਨਾਵੈ ਕਿਉ ਸੋਹੈ ॥੪॥