MARU, FIRST MEHL
ਮਾਰੂ ਮਹਲਾ ੧ ॥ ਮਾਤ ਪਿਤਾ ਸੰਜੋਗਿ ਉਪਾਏ ਰਕਤੁ ਬਿੰਦੁ ਮਿਲਿ ਪਿੰਡੁ ਕਰੇ ॥ ਅੰਤਰਿ ਗਰਭ ਉਰਧਿ ਲਿਵ ਲਾਗੀ ਸੋ ਪ੍ਰਭੁ ਸਾਰੇ ਦਾਤਿ ਕਰੇ ॥੧॥ ਸੰਸਾਰੁ ਭਵਜਲੁ ਕਿਉ ਤਰੈ ॥ ਗੁਰਮੁਖਿ ਨਾਮੁ ਨਿਰੰਜਨੁ ਪਾਈਐ ਅਫਰਿਓ ਭਾਰੁ ਅਫਾਰੁ ਟਰੈ ॥੧॥ ਰਹਾਉ ॥ ਤੇ ਗੁਣ ਵਿਸਰਿ ਗਏ ਅਪਰਾਧੀ ਮੈ ਬਉਰਾ ਕਿਆ ਕਰਉ ਹਰੇ ॥ ਤੂ ਦਾਤਾ ਦਇਆਲੁ ਸਭੈ ਸਿਰਿ ਅਹਿਨਿਸਿ ਦਾਤਿ ਸਮਾਰਿ ਕਰੇ ॥੨॥ ਚਾਰਿ ਪਦਾਰਥ ਲੈ ਜਗਿ ਜਨਮਿਆ ਸਿਵ ਸਕਤੀ ਘਰਿ ਵਾਸੁ ਧਰੇ ॥ ਲਾਗੀ ਭੂਖ ਮਾਇਆ ਮਗੁ ਜੋਹੈ ਮੁਕਤਿ ਪਦਾਰਥੁ ਮੋਹਿ ਖਰੇ ॥੩॥ ਕਰਣ ਪਲਾਵ ਕਰੇ ਨਹੀ ਪਾਵੈ ਇਤ ਉਤ ਢੂਢਤ ਥਾਕਿ ਪਰੇ ॥ ਕਾਮਿ ਕ੍ਰੋਧਿ ਅਹੰਕਾਰਿ ਵਿਆਪੇ ਕੂੜ ਕੁਟੰਬ ਸਿਉ ਪ੍ਰੀਤਿ ਕਰੇ ॥੪॥ ਖਾਵੈ ਭੋਗੈ ਸੁਣਿ ਸੁਣਿ ਦੇਖੈ ਪਹਿਰਿ ਦਿਖਾਵੈ ਕਾਲ ਘਰੇ ॥ ਬਿਨੁ ਗੁਰ ਸਬਦ ਨ ਆਪੁ ਪਛਾਣੈ ਬਿਨੁ ਹਰਿ ਨਾਮ ਨ ਕਾਲੁ ਟਰੇ ॥੫॥ ਜੇਤਾ ਮੋਹੁ ਹਉਮੈ ਕਰਿ ਭੂਲੇ ਮੇਰੀ ਮੇਰੀ ਕਰਤੇ ਛੀਨਿ ਖਰੇ ॥ ਤਨੁ ਧਨੁ ਬਿਨਸੈ ਸਹਸੈ ਸਹਸਾ ਫਿਰਿ ਪਛੁਤਾਵੈ ਮੁਖਿ ਧੂਰਿ ਪਰੇ ॥੬॥