Sri Guru Granth Sahib › Raag Maru

Ang 1016

Ang 1015–1016Raag Maru · ਮਾਰੂ › MARU, ASHTAPADEES, FIRST MEHL, FIRST HOUSE

MARU, FIRST MEHL

Guru Nanak Dev · ashtpadi

ਮਾਰੂ ਮਹਲਾ ੧ ॥ ਨਾ ਜਾਣਾ ਮੂਰਖੁ ਹੈ ਕੋਈ ਨਾ ਜਾਣਾ ਸਿਆਣਾ ॥ ਸਦਾ ਸਾਹਿਬ ਕੈ ਰੰਗੇ ਰਾਤਾ ਅਨਦਿਨੁ ਨਾਮੁ ਵਖਾਣਾ ॥੧॥ ਬਾਬਾ ਮੂਰਖੁ ਹਾ ਨਾਵੈ ਬਲਿ ਜਾਉ ॥ ਤੂ ਕਰਤਾ ਤੂ ਦਾਨਾ ਬੀਨਾ ਤੇਰੈ ਨਾਮਿ ਤਰਾਉ ॥੧॥ ਰਹਾਉ ॥ ਮੂਰਖੁ ਸਿਆਣਾ ਏਕੁ ਹੈ ਏਕ ਜੋਤਿ ਦੁਇ ਨਾਉ ॥ ਮੂਰਖਾ ਸਿਰਿ ਮੂਰਖੁ ਹੈ ਜਿ ਮੰਨੇ ਨਾਹੀ ਨਾਉ ॥੨॥ ਗੁਰ ਦੁਆਰੈ ਨਾਉ ਪਾਈਐ ਬਿਨੁ ਸਤਿਗੁਰ ਪਲੈ ਨ ਪਾਇ ॥ ਸਤਿਗੁਰ ਕੈ ਭਾਣੈ ਮਨਿ ਵਸੈ ਤਾ ਅਹਿਨਿਸਿ ਰਹੈ ਲਿਵ ਲਾਇ ॥੩॥ ਰਾਜੰ ਰੰਗੰ ਰੂਪੰ ਮਾਲੰ ਜੋਬਨੁ ਤੇ ਜੂਆਰੀ ॥ ਹੁਕਮੀ ਬਾਧੇ ਪਾਸੈ ਖੇਲਹਿ ਚਉਪੜਿ ਏਕਾ ਸਾਰੀ ॥੪॥ ਜਗਿ ਚਤੁਰੁ ਸਿਆਣਾ ਭਰਮਿ ਭੁਲਾਣਾ ਨਾਉ ਪੰਡਿਤ ਪੜਹਿ ਗਾਵਾਰੀ ॥ ਨਾਉ ਵਿਸਾਰਹਿ ਬੇਦੁ ਸਮਾਲਹਿ ਬਿਖੁ ਭੂਲੇ ਲੇਖਾਰੀ ॥੫॥ ਕਲਰ ਖੇਤੀ ਤਰਵਰ ਕੰਠੇ ਬਾਗਾ ਪਹਿਰਹਿ ਕਜਲੁ ਝਰੈ ॥ ਏਹੁ ਸੰਸਾਰੁ ਤਿਸੈ ਕੀ ਕੋਠੀ ਜੋ ਪੈਸੈ ਸੋ ਗਰਬਿ ਜਰੈ ॥੬॥ ਰਯਤਿ ਰਾਜੇ ਕਹਾ ਸਬਾਏ ਦੁਹੁ ਅੰਤਰਿ ਸੋ ਜਾਸੀ ॥ ਕਹਤ ਨਾਨਕੁ ਗੁਰ ਸਚੇ ਕੀ ਪਉੜੀ ਰਹਸੀ ਅਲਖੁ ਨਿਵਾਸੀ ॥੭॥੩॥੧੧॥

Ang 1016Raag Maru · ਮਾਰੂ

MARU, THIRD MEHL, FIFTH HOUSE, ASHTAPADEES

Guru Amar Das · ashtpadi

ਮਾਰੂ ਮਹਲਾ ੩ ਘਰੁ ੫ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜਿਸ ਨੋ ਪ੍ਰੇਮੁ ਮੰਨਿ ਵਸਾਏ ॥ ਸਾਚੈ ਸਬਦਿ ਸਹਜਿ ਸੁਭਾਏ ॥ ਏਹਾ ਵੇਦਨ ਸੋਈ ਜਾਣੈ ਅਵਰੁ ਕਿ ਜਾਣੈ ਕਾਰੀ ਜੀਉ ॥੧॥ ਆਪੇ ਮੇਲੇ ਆਪਿ ਮਿਲਾਏ ॥ ਆਪਣਾ ਪਿਆਰੁ ਆਪੇ ਲਾਏ ॥ ਪ੍ਰੇਮ ਕੀ ਸਾਰ ਸੋਈ ਜਾਣੈ ਜਿਸ ਨੋ ਨਦਰਿ ਤੁਮਾਰੀ ਜੀਉ ॥੧॥ ਰਹਾਉ ॥ ਦਿਬ ਦ੍ਰਿਸਟਿ ਜਾਗੈ ਭਰਮੁ ਚੁਕਾਏ ॥ ਗੁਰ ਪਰਸਾਦਿ ਪਰਮ ਪਦੁ ਪਾਏ ॥ ਸੋ ਜੋਗੀ ਇਹ ਜੁਗਤਿ ਪਛਾਣੈ ਗੁਰ ਕੈ ਸਬਦਿ ਬੀਚਾਰੀ ਜੀਉ ॥੨॥ ਸੰਜੋਗੀ ਧਨ ਪਿਰ ਮੇਲਾ ਹੋਵੈ ॥ ਗੁਰਮਤਿ ਵਿਚਹੁ ਦੁਰਮਤਿ ਖੋਵੈ ॥ ਰੰਗ ਸਿਉ ਨਿਤ ਰਲੀਆ ਮਾਣੈ ਅਪਣੇ ਕੰਤ ਪਿਆਰੀ ਜੀਉ ॥੩॥ ਸਤਿਗੁਰ ਬਾਝਹੁ ਵੈਦੁ ਨ ਕੋਈ ॥ ਆਪੇ ਆਪਿ ਨਿਰੰਜਨੁ ਸੋਈ ॥ ਸਤਿਗੁਰ ਮਿਲਿਐ ਮਰੈ ਮੰਦਾ ਹੋਵੈ ਗਿਆਨ ਬੀਚਾਰੀ ਜੀਉ ॥੪॥ ਏਹੁ ਸਬਦੁ ਸਾਰੁ ਜਿਸ ਨੋ ਲਾਏ ॥ ਗੁਰਮੁਖਿ ਤ੍ਰਿਸਨਾ ਭੁਖ ਗਵਾਏ ॥ ਆਪਣ ਲੀਆ ਕਿਛੂ ਨ ਪਾਈਐ ਕਰਿ ਕਿਰਪਾ ਕਲ ਧਾਰੀ ਜੀਉ ॥੫॥ ਅਗਮ ਨਿਗਮੁ ਸਤਿਗੁਰੂ ਦਿਖਾਇਆ ॥ ਕਰਿ ਕਿਰਪਾ ਅਪਨੈ ਘਰਿ ਆਇਆ ॥ ਅੰਜਨ ਮਾਹਿ ਨਿਰੰਜਨੁ ਜਾਤਾ ਜਿਨ ਕਉ ਨਦਰਿ ਤੁਮਾਰੀ ਜੀਉ ॥੬॥ ਗੁਰਮੁਖਿ ਹੋਵੈ ਸੋ ਤਤੁ ਪਾਏ ॥ ਆਪਣਾ ਆਪੁ ਵਿਚਹੁ ਗਵਾਏ ॥ ਸਤਿਗੁਰ ਬਾਝਹੁ ਸਭੁ ਧੰਧੁ ਕਮਾਵੈ ਵੇਖਹੁ ਮਨਿ ਵੀਚਾਰੀ ਜੀਉ ॥੭॥ ਇਕਿ ਭ੍ਰਮਿ ਭੂਲੇ ਫਿਰਹਿ ਅਹੰਕਾਰੀ ॥ ਇਕਨਾ ਗੁਰਮੁਖਿ ਹਉਮੈ ਮਾਰੀ ॥ ਸਚੈ ਸਬਦਿ ਰਤੇ ਬੈਰਾਗੀ ਹੋਰਿ ਭਰਮਿ ਭੁਲੇ ਗਾਵਾਰੀ ਜੀਉ ॥੮॥ ਗੁਰਮੁਖਿ ਜਿਨੀ ਨਾਮੁ ਨ ਪਾਇਆ ॥ ਮਨਮੁਖਿ ਬਿਰਥਾ ਜਨਮੁ ਗਵਾਇਆ ॥ ਅਗੈ ਵਿਣੁ ਨਾਵੈ ਕੋ ਬੇਲੀ ਨਾਹੀ ਬੂਝੈ ਗੁਰ ਬੀਚਾਰੀ ਜੀਉ ॥੯॥ ਅੰਮ੍ਰਿਤ ਨਾਮੁ ਸਦਾ ਸੁਖਦਾਤਾ ॥ ਗੁਰਿ ਪੂਰੈ ਜੁਗ ਚਾਰੇ ਜਾਤਾ ॥ ਜਿਸੁ ਤੂ ਦੇਵਹਿ ਸੋਈ ਪਾਏ ਨਾਨਕ ਤਤੁ ਬੀਚਾਰੀ ਜੀਉ ॥੧੦॥੧॥

Text: Gurmukhi with English translation (Kulbir S Thind; English by Dr. Sant Singh Khalsa).