MARU, FIFTH MEHL
ਮਾਰੂ ਮਹਲਾ ੫ ॥ ਸਸਤ੍ਰਿ ਤੀਖਣਿ ਕਾਟਿ ਡਾਰਿਓ ਮਨਿ ਨ ਕੀਨੋ ਰੋਸੁ ॥ ਕਾਜੁ ਉਆ ਕੋ ਲੇ ਸਵਾਰਿਓ ਤਿਲੁ ਨ ਦੀਨੋ ਦੋਸੁ ॥੧॥ ਮਨ ਮੇਰੇ ਰਾਮ ਰਉ ਨਿਤ ਨੀਤਿ ॥ ਦਇਆਲ ਦੇਵ ਕ੍ਰਿਪਾਲ ਗੋਬਿੰਦ ਸੁਨਿ ਸੰਤਨਾ ਕੀ ਰੀਤਿ ॥੧॥ ਰਹਾਉ ॥ ਚਰਣ ਤਲੈ ਉਗਾਹਿ ਬੈਸਿਓ ਸ੍ਰਮੁ ਨ ਰਹਿਓ ਸਰੀਰਿ ॥ ਮਹਾ ਸਾਗਰੁ ਨਹ ਵਿਆਪੈ ਖਿਨਹਿ ਉਤਰਿਓ ਤੀਰਿ ॥੨॥ ਚੰਦਨ ਅਗਰ ਕਪੂਰ ਲੇਪਨ ਤਿਸੁ ਸੰਗੇ ਨਹੀ ਪ੍ਰੀਤਿ ॥ ਬਿਸਟਾ ਮੂਤ੍ਰ ਖੋਦਿ ਤਿਲੁ ਤਿਲੁ ਮਨਿ ਨ ਮਨੀ ਬਿਪਰੀਤਿ ॥੩॥ ਊਚ ਨੀਚ ਬਿਕਾਰ ਸੁਕ੍ਰਿਤ ਸੰਲਗਨ ਸਭ ਸੁਖ ਛਤ੍ਰ ॥ ਮਿਤ੍ਰ ਸਤ੍ਰੁ ਨ ਕਛੂ ਜਾਨੈ ਸਰਬ ਜੀਅ ਸਮਤ ॥੪॥ ਕਰਿ ਪ੍ਰਗਾਸੁ ਪ੍ਰਚੰਡ ਪ੍ਰਗਟਿਓ ਅੰਧਕਾਰ ਬਿਨਾਸ ॥ ਪਵਿਤ੍ਰ ਅਪਵਿਤ੍ਰਹ ਕਿਰਣ ਲਾਗੇ ਮਨਿ ਨ ਭਇਓ ਬਿਖਾਦੁ ॥੫॥ ਸੀਤ ਮੰਦ ਸੁਗੰਧ ਚਲਿਓ ਸਰਬ ਥਾਨ ਸਮਾਨ ॥ ਜਹਾ ਸਾ ਕਿਛੁ ਤਹਾ ਲਾਗਿਓ ਤਿਲੁ ਨ ਸੰਕਾ ਮਾਨ ॥੬॥ ਸੁਭਾਇ ਅਭਾਇ ਜੁ ਨਿਕਟਿ ਆਵੈ ਸੀਤੁ ਤਾ ਕਾ ਜਾਇ ॥ ਆਪ ਪਰ ਕਾ ਕਛੁ ਨ ਜਾਣੈ ਸਦਾ ਸਹਜਿ ਸੁਭਾਇ ॥੭॥ ਚਰਣ ਸਰਣ ਸਨਾਥ ਇਹੁ ਮਨੁ ਰੰਗਿ ਰਾਤੇ ਲਾਲ ॥ ਗੋਪਾਲ ਗੁਣ ਨਿਤ ਗਾਉ ਨਾਨਕ ਭਏ ਪ੍ਰਭ ਕਿਰਪਾਲ ॥੮॥੩॥
MARU, FIFTH MEHL: The sharp tool cuts down the tree, but it does not feel anger in its mind. It serves the purpose of the cutter, and does not blame him at all. ||1|| O my mind, continually, continuously, meditate on the Lord. The Lord of the Universe is merciful, divine and compassionate. Listen — this is the way of the Saints. ||1|| Pause|| He plants his feet in the boat, and then sits down in it; the fatigue of his body is relieved. The great ocean does not even affect him; in an instant, he arrives on the other shore. ||2|| Sandalwood, aloe, and camphor-paste — the earth does not love them. But it doesn’t mind, if someone digs it up bit by bit, and applies manure and urine to it. ||3|| High and low, bad and good — the comforting canopy of the sky stretches evenly over all. It knows nothing of friend and enemy; all beings are alike to it. ||4|| Blazing with its dazzling light, the sun rises, and dispels the darkness. Touching both the pure and the impure, it harbors no hatred to any. ||5|| The cool and fragrant wind gently blows upon all places alike. Wherever anything is, it touches it there, and does not hesitate a bit. ||6|| Good or bad, whoever comes close to the fire — his cold is taken away. It knows nothing of its own or others’; it is constant in the same quality. ||7|| Whoever seeks the Sancuary of the feet of the Sublime Lord — his mind is attuned to the Love of the Beloved. Constantly singing the Glorious Praises of the Lord of the World, O Nanak, God becomes merciful to us. ||8||3||