MARU, SOLAHAS, FIRST MEHL
ਆਪੇ ਰਤਨੁ ਅਨੂਪੁ ਅਮੋਲੋ ॥ ਆਪੇ ਪਰਖੇ ਪੂਰਾ ਤੋਲੋ ॥ ਆਪੇ ਕਿਸ ਹੀ ਕਸਿ ਬਖਸੇ ਆਪੇ ਦੇ ਲੈ ਭਾਈ ਹੇ ॥੮॥ ਆਪੇ ਧਨਖੁ ਆਪੇ ਸਰਬਾਣਾ ॥ ਆਪੇ ਸੁਘੜੁ ਸਰੂਪੁ ਸਿਆਣਾ ॥ ਕਹਤਾ ਬਕਤਾ ਸੁਣਤਾ ਸੋਈ ਆਪੇ ਬਣਤ ਬਣਾਈ ਹੇ ॥੯॥ ਪਉਣੁ ਗੁਰੂ ਪਾਣੀ ਪਿਤ ਜਾਤਾ ॥ ਉਦਰ ਸੰਜੋਗੀ ਧਰਤੀ ਮਾਤਾ ॥ ਰੈਣਿ ਦਿਨਸੁ ਦੁਇ ਦਾਈ ਦਾਇਆ ਜਗੁ ਖੇਲੈ ਖੇਲਾਈ ਹੇ ॥੧੦॥ ਆਪੇ ਮਛੁਲੀ ਆਪੇ ਜਾਲਾ ॥ ਆਪੇ ਗਊ ਆਪੇ ਰਖਵਾਲਾ ॥ ਸਰਬ ਜੀਆ ਜਗਿ ਜੋਤਿ ਤੁਮਾਰੀ ਜੈਸੀ ਪ੍ਰਭਿ ਫੁਰਮਾਈ ਹੇ ॥੧੧॥ ਆਪੇ ਜੋਗੀ ਆਪੇ ਭੋਗੀ ॥ ਆਪੇ ਰਸੀਆ ਪਰਮ ਸੰਜੋਗੀ ॥ ਆਪੇ ਵੇਬਾਣੀ ਨਿਰੰਕਾਰੀ ਨਿਰਭਉ ਤਾੜੀ ਲਾਈ ਹੇ ॥੧੨॥ ਖਾਣੀ ਬਾਣੀ ਤੁਝਹਿ ਸਮਾਣੀ ॥ ਜੋ ਦੀਸੈ ਸਭ ਆਵਣ ਜਾਣੀ ॥ ਸੇਈ ਸਾਹ ਸਚੇ ਵਾਪਾਰੀ ਸਤਿਗੁਰਿ ਬੂਝ ਬੁਝਾਈ ਹੇ ॥੧੩॥ ਸਬਦੁ ਬੁਝਾਏ ਸਤਿਗੁਰੁ ਪੂਰਾ ॥ ਸਰਬ ਕਲਾ ਸਾਚੇ ਭਰਪੂਰਾ ॥ ਅਫਰਿਓ ਵੇਪਰਵਾਹੁ ਸਦਾ ਤੂ ਨਾ ਤਿਸੁ ਤਿਲੁ ਨ ਤਮਾਈ ਹੇ ॥੧੪॥ ਕਾਲੁ ਬਿਕਾਲੁ ਭਏ ਦੇਵਾਨੇ ॥ ਸਬਦੁ ਸਹਜ ਰਸੁ ਅੰਤਰਿ ਮਾਨੇ ॥ ਆਪੇ ਮੁਕਤਿ ਤ੍ਰਿਪਤਿ ਵਰਦਾਤਾ ਭਗਤਿ ਭਾਇ ਮਨਿ ਭਾਈ ਹੇ ॥੧੫॥ ਆਪਿ ਨਿਰਾਲਮੁ ਗੁਰ ਗਮ ਗਿਆਨਾ ॥ ਜੋ ਦੀਸੈ ਤੁਝ ਮਾਹਿ ਸਮਾਨਾ ॥ ਨਾਨਕੁ ਨੀਚੁ ਭਿਖਿਆ ਦਰਿ ਜਾਚੈ ਮੈ ਦੀਜੈ ਨਾਮੁ ਵਡਾਈ ਹੇ ॥੧੬॥੧॥