MARU, FIRST MEHL
ਮਾਰੂ ਮਹਲਾ ੧ ॥ ਆਪੇ ਧਰਤੀ ਧਉਲੁ ਅਕਾਸੰ ॥ ਆਪੇ ਸਾਚੇ ਗੁਣ ਪਰਗਾਸੰ ॥ ਜਤੀ ਸਤੀ ਸੰਤੋਖੀ ਆਪੇ ਆਪੇ ਕਾਰ ਕਮਾਈ ਹੇ ॥੧॥ ਜਿਸੁ ਕਰਣਾ ਸੋ ਕਰਿ ਕਰਿ ਵੇਖੈ ॥ ਕੋਇ ਨ ਮੇਟੈ ਸਾਚੇ ਲੇਖੈ ॥ ਆਪੇ ਕਰੇ ਕਰਾਏ ਆਪੇ ਆਪੇ ਦੇ ਵਡਿਆਈ ਹੇ ॥੨॥ ਪੰਚ ਚੋਰ ਚੰਚਲ ਚਿਤੁ ਚਾਲਹਿ ॥ ਪਰ ਘਰ ਜੋਹਹਿ ਘਰੁ ਨਹੀ ਭਾਲਹਿ ॥ ਕਾਇਆ ਨਗਰੁ ਢਹੈ ਢਹਿ ਢੇਰੀ ਬਿਨੁ ਸਬਦੈ ਪਤਿ ਜਾਈ ਹੇ ॥੩॥ ਗੁਰ ਤੇ ਬੂਝੈ ਤ੍ਰਿਭਵਣੁ ਸੂਝੈ ॥ ਮਨਸਾ ਮਾਰਿ ਮਨੈ ਸਿਉ ਲੂਝੈ ॥ ਜੋ ਤੁਧੁ ਸੇਵਹਿ ਸੇ ਤੁਧ ਹੀ ਜੇਹੇ ਨਿਰਭਉ ਬਾਲ ਸਖਾਈ ਹੇ ॥੪॥ ਆਪੇ ਸੁਰਗੁ ਮਛੁ ਪਇਆਲਾ ॥ ਆਪੇ ਜੋਤਿ ਸਰੂਪੀ ਬਾਲਾ ॥ ਜਟਾ ਬਿਕਟ ਬਿਕਰਾਲ ਸਰੂਪੀ ਰੂਪੁ ਨ ਰੇਖਿਆ ਕਾਈ ਹੇ ॥੫॥ ਬੇਦ ਕਤੇਬੀ ਭੇਦੁ ਨ ਜਾਤਾ ॥ ਨਾ ਤਿਸੁ ਮਾਤ ਪਿਤਾ ਸੁਤ ਭ੍ਰਾਤਾ ॥ ਸਗਲੇ ਸੈਲ ਉਪਾਇ ਸਮਾਏ ਅਲਖੁ ਨ ਲਖਣਾ ਜਾਈ ਹੇ ॥੬॥ ਕਰਿ ਕਰਿ ਥਾਕੀ ਮੀਤ ਘਨੇਰੇ ॥ ਕੋਇ ਨ ਕਾਟੈ ਅਵਗੁਣ ਮੇਰੇ ॥ ਸੁਰਿ ਨਰ ਨਾਥੁ ਸਾਹਿਬੁ ਸਭਨਾ ਸਿਰਿ ਭਾਇ ਮਿਲੈ ਭਉ ਜਾਈ ਹੇ ॥੭॥ ਭੂਲੇ ਚੂਕੇ ਮਾਰਗਿ ਪਾਵਹਿ ॥ ਆਪਿ ਭੁਲਾਇ ਤੂਹੈ ਸਮਝਾਵਹਿ ॥ ਬਿਨੁ ਨਾਵੈ ਮੈ ਅਵਰੁ ਨ ਦੀਸੈ ਨਾਵਹੁ ਗਤਿ ਮਿਤਿ ਪਾਈ ਹੇ ॥੮॥