MARU, FIRST MEHL
ਮਾਰੂ ਮਹਲਾ ੧ ॥ ਦੂਜੀ ਦੁਰਮਤਿ ਅੰਨੀ ਬੋਲੀ ॥ ਕਾਮ ਕ੍ਰੋਧ ਕੀ ਕਚੀ ਚੋਲੀ ॥ ਘਰਿ ਵਰੁ ਸਹਜੁ ਨ ਜਾਣੈ ਛੋਹਰਿ ਬਿਨੁ ਪਿਰ ਨੀਦ ਨ ਪਾਈ ਹੇ ॥੧॥ ਅੰਤਰਿ ਅਗਨਿ ਜਲੈ ਭੜਕਾਰੇ ॥ ਮਨਮੁਖੁ ਤਕੇ ਕੁੰਡਾ ਚਾਰੇ ॥ ਬਿਨੁ ਸਤਿਗੁਰ ਸੇਵੇ ਕਿਉ ਸੁਖੁ ਪਾਈਐ ਸਾਚੇ ਹਾਥਿ ਵਡਾਈ ਹੇ ॥੨॥ ਕਾਮੁ ਕ੍ਰੋਧੁ ਅਹੰਕਾਰੁ ਨਿਵਾਰੇ ॥ ਤਸਕਰ ਪੰਚ ਸਬਦਿ ਸੰਘਾਰੇ ॥ ਗਿਆਨ ਖੜਗੁ ਲੈ ਮਨ ਸਿਉ ਲੂਝੈ ਮਨਸਾ ਮਨਹਿ ਸਮਾਈ ਹੇ ॥੩॥ ਮਾ ਕੀ ਰਕਤੁ ਪਿਤਾ ਬਿਦੁ ਧਾਰਾ ॥ ਮੂਰਤਿ ਸੂਰਤਿ ਕਰਿ ਆਪਾਰਾ ॥ ਜੋਤਿ ਦਾਤਿ ਜੇਤੀ ਸਭ ਤੇਰੀ ਤੂ ਕਰਤਾ ਸਭ ਠਾਈ ਹੇ ॥੪॥ ਤੁਝ ਹੀ ਕੀਆ ਜੰਮਣ ਮਰਣਾ ॥ ਗੁਰ ਤੇ ਸਮਝ ਪੜੀ ਕਿਆ ਡਰਣਾ ॥ ਤੂ ਦਇਆਲੁ ਦਇਆ ਕਰਿ ਦੇਖਹਿ ਦੁਖੁ ਦਰਦੁ ਸਰੀਰਹੁ ਜਾਈ ਹੇ ॥੫॥ ਨਿਜ ਘਰਿ ਬੈਸਿ ਰਹੇ ਭਉ ਖਾਇਆ ॥ ਧਾਵਤ ਰਾਖੇ ਠਾਕਿ ਰਹਾਇਆ ॥ ਕਮਲ ਬਿਗਾਸ ਹਰੇ ਸਰ ਸੁਭਰ ਆਤਮ ਰਾਮੁ ਸਖਾਈ ਹੇ ॥੬॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਕਿਉ ਰਹੀਐ ਚਲਣਾ ਪਰਥਾਏ ॥ ਸਚਾ ਅਮਰੁ ਸਚੇ ਅਮਰਾ ਪੁਰਿ ਸੋ ਸਚੁ ਮਿਲੈ ਵਡਾਈ ਹੇ ॥੭॥ ਆਪਿ ਉਪਾਇਆ ਜਗਤੁ ਸਬਾਇਆ ॥ ਜਿਨਿ ਸਿਰਿਆ ਤਿਨਿ ਧੰਧੈ ਲਾਇਆ ॥ ਸਚੈ ਊਪਰਿ ਅਵਰ ਨ ਦੀਸੈ ਸਾਚੇ ਕੀਮਤਿ ਪਾਈ ਹੇ ॥੮॥ ਐਥੈ ਗੋਇਲੜਾ ਦਿਨ ਚਾਰੇ ॥ ਖੇਲੁ ਤਮਾਸਾ ਧੁੰਧੂਕਾਰੇ ॥ ਬਾਜੀ ਖੇਲਿ ਗਏ ਬਾਜੀਗਰ ਜਿਉ ਨਿਸਿ ਸੁਪਨੈ ਭਖਲਾਈ ਹੇ ॥੯॥