MARU, FIRST MEHL
ਮਾਰੂ ਮਹਲਾ ੧ ॥ ਆਦਿ ਜੁਗਾਦੀ ਅਪਰ ਅਪਾਰੇ ॥ ਆਦਿ ਨਿਰੰਜਨ ਖਸਮ ਹਮਾਰੇ ॥ ਸਾਚੇ ਜੋਗ ਜੁਗਤਿ ਵੀਚਾਰੀ ਸਾਚੇ ਤਾੜੀ ਲਾਈ ਹੇ ॥੧॥ ਕੇਤੜਿਆ ਜੁਗ ਧੁੰਧੂਕਾਰੈ ॥ ਤਾੜੀ ਲਾਈ ਸਿਰਜਣਹਾਰੈ ॥ ਸਚੁ ਨਾਮੁ ਸਚੀ ਵਡਿਆਈ ਸਾਚੈ ਤਖਤਿ ਵਡਾਈ ਹੇ ॥੨॥ ਸਤਜੁਗਿ ਸਤੁ ਸੰਤੋਖੁ ਸਰੀਰਾ ॥ ਸਤਿ ਸਤਿ ਵਰਤੈ ਗਹਿਰ ਗੰਭੀਰਾ ॥ ਸਚਾ ਸਾਹਿਬੁ ਸਚੁ ਪਰਖੈ ਸਾਚੈ ਹੁਕਮਿ ਚਲਾਈ ਹੇ ॥੩॥ ਸਤ ਸੰਤੋਖੀ ਸਤਿਗੁਰੁ ਪੂਰਾ ॥ ਗੁਰ ਕਾ ਸਬਦੁ ਮਨੇ ਸੋ ਸੂਰਾ ॥ ਸਾਚੀ ਦਰਗਹ ਸਾਚੁ ਨਿਵਾਸਾ ਮਾਨੈ ਹੁਕਮੁ ਰਜਾਈ ਹੇ ॥੪॥ ਸਤਜੁਗਿ ਸਾਚੁ ਕਹੈ ਸਭੁ ਕੋਈ ॥ ਸਚਿ ਵਰਤੈ ਸਾਚਾ ਸੋਈ ॥ ਮਨਿ ਮੁਖਿ ਸਾਚੁ ਭਰਮ ਭਉ ਭੰਜਨੁ ਗੁਰਮੁਖਿ ਸਾਚੁ ਸਖਾਈ ਹੇ ॥੫॥ ਤ੍ਰੇਤੈ ਧਰਮ ਕਲਾ ਇਕ ਚੂਕੀ ॥ ਤੀਨਿ ਚਰਣ ਇਕ ਦੁਬਿਧਾ ਸੂਕੀ ॥ ਗੁਰਮੁਖਿ ਹੋਵੈ ਸੁ ਸਾਚੁ ਵਖਾਣੈ ਮਨਮੁਖਿ ਪਚੈ ਅਵਾਈ ਹੇ ॥੬॥ ਮਨਮੁਖਿ ਕਦੇ ਨ ਦਰਗਹ ਸੀਝੈ ॥ ਬਿਨੁ ਸਬਦੈ ਕਿਉ ਅੰਤਰੁ ਰੀਝੈ ॥ ਬਾਧੇ ਆਵਹਿ ਬਾਧੇ ਜਾਵਹਿ ਸੋਝੀ ਬੂਝ ਨ ਕਾਈ ਹੇ ॥੭॥ ਦਇਆ ਦੁਆਪੁਰਿ ਅਧੀ ਹੋਈ ॥ ਗੁਰਮੁਖਿ ਵਿਰਲਾ ਚੀਨੈ ਕੋਈ ॥ ਦੁਇ ਪਗ ਧਰਮੁ ਧਰੇ ਧਰਣੀਧਰ ਗੁਰਮੁਖਿ ਸਾਚੁ ਤਿਥਾਈ ਹੇ ॥੮॥