MARU, FIRST MEHL
ਮਾਰੂ ਮਹਲਾ ੧ ॥ ਆਪੇ ਕਰਤਾ ਪੁਰਖੁ ਬਿਧਾਤਾ ॥ ਜਿਨਿ ਆਪੇ ਆਪਿ ਉਪਾਇ ਪਛਾਤਾ ॥ ਆਪੇ ਸਤਿਗੁਰੁ ਆਪੇ ਸੇਵਕੁ ਆਪੇ ਸ੍ਰਿਸਟਿ ਉਪਾਈ ਹੇ ॥੧॥ ਆਪੇ ਨੇੜੈ ਨਾਹੀ ਦੂਰੇ ॥ ਬੂਝਹਿ ਗੁਰਮੁਖਿ ਸੇ ਜਨ ਪੂਰੇ ॥ ਤਿਨ ਕੀ ਸੰਗਤਿ ਅਹਿਨਿਸਿ ਲਾਹਾ ਗੁਰ ਸੰਗਤਿ ਏਹ ਵਡਾਈ ਹੇ ॥੨॥ ਜੁਗਿ ਜੁਗਿ ਸੰਤ ਭਲੇ ਪ੍ਰਭ ਤੇਰੇ ॥ ਹਰਿ ਗੁਣ ਗਾਵਹਿ ਰਸਨ ਰਸੇਰੇ ॥ ਉਸਤਤਿ ਕਰਹਿ ਪਰਹਰਿ ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥੩॥ ਓਇ ਜਾਗਤ ਰਹਹਿ ਨ ਸੂਤੇ ਦੀਸਹਿ ॥ ਸੰਗਤਿ ਕੁਲ ਤਾਰੇ ਸਾਚੁ ਪਰੀਸਹਿ ॥ ਕਲਿਮਲ ਮੈਲੁ ਨਾਹੀ ਤੇ ਨਿਰਮਲ ਓਇ ਰਹਹਿ ਭਗਤਿ ਲਿਵ ਲਾਈ ਹੇ ॥੪॥ ਬੂਝਹੁ ਹਰਿ ਜਨ ਸਤਿਗੁਰ ਬਾਣੀ ॥ ਏਹੁ ਜੋਬਨੁ ਸਾਸੁ ਹੈ ਦੇਹ ਪੁਰਾਣੀ ॥ ਆਜੁ ਕਾਲਿ ਮਰਿ ਜਾਈਐ ਪ੍ਰਾਣੀ ਹਰਿ ਜਪੁ ਜਪਿ ਰਿਦੈ ਧਿਆਈ ਹੇ ॥੫॥ ਛੋਡਹੁ ਪ੍ਰਾਣੀ ਕੂੜ ਕਬਾੜਾ ॥ ਕੂੜੁ ਮਾਰੇ ਕਾਲੁ ਉਛਾਹਾੜਾ ॥ ਸਾਕਤ ਕੂੜਿ ਪਚਹਿ ਮਨਿ ਹਉਮੈ ਦੁਹੁ ਮਾਰਗਿ ਪਚੈ ਪਚਾਈ ਹੇ ॥੬॥ ਛੋਡਿਹੁ ਨਿੰਦਾ ਤਾਤਿ ਪਰਾਈ ॥ ਪੜਿ ਪੜਿ ਦਝਹਿ ਸਾਤਿ ਨ ਆਈ ॥ ਮਿਲਿ ਸਤਸੰਗਤਿ ਨਾਮੁ ਸਲਾਹਹੁ ਆਤਮ ਰਾਮੁ ਸਖਾਈ ਹੇ ॥੭॥ ਛੋਡਹੁ ਕਾਮ ਕ੍ਰੋਧੁ ਬੁਰਿਆਈ ॥ ਹਉਮੈ ਧੰਧੁ ਛੋਡਹੁ ਲੰਪਟਾਈ ॥ ਸਤਿਗੁਰ ਸਰਣਿ ਪਰਹੁ ਤਾ ਉਬਰਹੁ ਇਉ ਤਰੀਐ ਭਵਜਲੁ ਭਾਈ ਹੇ ॥੮॥