MARU, FIRST MEHL
ਮਾਰੂ ਮਹਲਾ ੧ ॥ ਕੇਤੇ ਜੁਗ ਵਰਤੇ ਗੁਬਾਰੈ ॥ ਤਾੜੀ ਲਾਈ ਅਪਰ ਅਪਾਰੈ ॥ ਧੁੰਧੂਕਾਰਿ ਨਿਰਾਲਮੁ ਬੈਠਾ ਨਾ ਤਦਿ ਧੰਧੁ ਪਸਾਰਾ ਹੇ ॥੧॥ ਜੁਗ ਛਤੀਹ ਤਿਨੈ ਵਰਤਾਏ ॥ ਜਿਉ ਤਿਸੁ ਭਾਣਾ ਤਿਵੈ ਚਲਾਏ ॥ ਤਿਸਹਿ ਸਰੀਕੁ ਨ ਦੀਸੈ ਕੋਈ ਆਪੇ ਅਪਰ ਅਪਾਰਾ ਹੇ ॥੨॥ ਗੁਪਤੇ ਬੂਝਹੁ ਜੁਗ ਚਤੁਆਰੇ ॥ ਘਟਿ ਘਟਿ ਵਰਤੈ ਉਦਰ ਮਝਾਰੇ ॥ ਜੁਗੁ ਜੁਗੁ ਏਕਾ ਏਕੀ ਵਰਤੈ ਕੋਈ ਬੂਝੈ ਗੁਰ ਵੀਚਾਰਾ ਹੇ ॥੩॥ ਬਿੰਦੁ ਰਕਤੁ ਮਿਲਿ ਪਿੰਡੁ ਸਰੀਆ ॥ ਪਉਣੁ ਪਾਣੀ ਅਗਨੀ ਮਿਲਿ ਜੀਆ ॥ ਆਪੇ ਚੋਜ ਕਰੇ ਰੰਗ ਮਹਲੀ ਹੋਰ ਮਾਇਆ ਮੋਹ ਪਸਾਰਾ ਹੇ ॥੪॥ ਗਰਭ ਕੁੰਡਲ ਮਹਿ ਉਰਧ ਧਿਆਨੀ ॥ ਆਪੇ ਜਾਣੈ ਅੰਤਰਜਾਮੀ ॥ ਸਾਸਿ ਸਾਸਿ ਸਚੁ ਨਾਮੁ ਸਮਾਲੇ ਅੰਤਰਿ ਉਦਰ ਮਝਾਰਾ ਹੇ ॥੫॥ ਚਾਰਿ ਪਦਾਰਥ ਲੈ ਜਗਿ ਆਇਆ ॥ ਸਿਵ ਸਕਤੀ ਘਰਿ ਵਾਸਾ ਪਾਇਆ ॥ ਏਕੁ ਵਿਸਾਰੇ ਤਾ ਪਿੜ ਹਾਰੇ ਅੰਧੁਲੈ ਨਾਮੁ ਵਿਸਾਰਾ ਹੇ ॥੬॥ ਬਾਲਕੁ ਮਰੈ ਬਾਲਕ ਕੀ ਲੀਲਾ ॥ ਕਹਿ ਕਹਿ ਰੋਵਹਿ ਬਾਲੁ ਰੰਗੀਲਾ ॥ ਜਿਸ ਕਾ ਸਾ ਸੋ ਤਿਨ ਹੀ ਲੀਆ ਭੂਲਾ ਰੋਵਣਹਾਰਾ ਹੇ ॥੭॥ ਭਰਿ ਜੋਬਨਿ ਮਰਿ ਜਾਹਿ ਕਿ ਕੀਜੈ ॥ ਮੇਰਾ ਮੇਰਾ ਕਰਿ ਰੋਵੀਜੈ ॥ ਮਾਇਆ ਕਾਰਣਿ ਰੋਇ ਵਿਗੂਚਹਿ ਧ੍ਰਿਗੁ ਜੀਵਣੁ ਸੰਸਾਰਾ ਹੇ ॥੮॥ ਕਾਲੀ ਹੂ ਫੁਨਿ ਧਉਲੇ ਆਏ ॥ ਵਿਣੁ ਨਾਵੈ ਗਥੁ ਗਇਆ ਗਵਾਏ ॥ ਦੁਰਮਤਿ ਅੰਧੁਲਾ ਬਿਨਸਿ ਬਿਨਾਸੈ ਮੂਠੇ ਰੋਇ ਪੂਕਾਰਾ ਹੇ ॥੯॥