MARU, FIRST MEHL
ਮਾਰੂ ਮਹਲਾ ੧ ॥ ਹਰਿ ਸਾ ਮੀਤੁ ਨਾਹੀ ਮੈ ਕੋਈ ॥ ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ ॥ ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥੧॥ ਗੁਰੁ ਸਰਵਰੁ ਹਮ ਹੰਸ ਪਿਆਰੇ ॥ ਸਾਗਰ ਮਹਿ ਰਤਨ ਲਾਲ ਬਹੁ ਸਾਰੇ ॥ ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥੨॥ ਹਰਿ ਅਗਮ ਅਗਾਹੁ ਅਗਾਧਿ ਨਿਰਾਲਾ ॥ ਹਰਿ ਅੰਤੁ ਨ ਪਾਈਐ ਗੁਰ ਗੋਪਾਲਾ ॥ ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥੩॥ ਸਤਿਗੁਰ ਬਾਝਹੁ ਮੁਕਤਿ ਕਿਨੇਹੀ ॥ ਓਹੁ ਆਦਿ ਜੁਗਾਦੀ ਰਾਮ ਸਨੇਹੀ ॥ ਦਰਗਹ ਮੁਕਤਿ ਕਰੇ ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥੪॥ ਸਤਿਗੁਰੁ ਦਾਤਾ ਮੁਕਤਿ ਕਰਾਏ ॥ ਸਭਿ ਰੋਗ ਗਵਾਏ ਅੰਮ੍ਰਿਤ ਰਸੁ ਪਾਏ ॥ ਜਮੁ ਜਾਗਾਤਿ ਨਾਹੀ ਕਰੁ ਲਾਗੈ ਜਿਸੁ ਅਗਨਿ ਬੁਝੀ ਠਰੁ ਸੀਨਾ ਹੇ ॥੫॥ ਕਾਇਆ ਹੰਸ ਪ੍ਰੀਤਿ ਬਹੁ ਧਾਰੀ ॥ ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ ॥ ਅਹਿਨਿਸਿ ਭੋਗੈ ਚੋਜ ਬਿਨੋਦੀ ਉਠਿ ਚਲਤੈ ਮਤਾ ਨ ਕੀਨਾ ਹੇ ॥੬॥ ਸ੍ਰਿਸਟਿ ਉਪਾਇ ਰਹੇ ਪ੍ਰਭ ਛਾਜੈ ॥ ਪਉਣ ਪਾਣੀ ਬੈਸੰਤਰੁ ਗਾਜੈ ॥ ਮਨੂਆ ਡੋਲੈ ਦੂਤ ਸੰਗਤਿ ਮਿਲਿ ਸੋ ਪਾਏ ਜੋ ਕਿਛੁ ਕੀਨਾ ਹੇ ॥੭॥ ਨਾਮੁ ਵਿਸਾਰਿ ਦੋਖ ਦੁਖ ਸਹੀਐ ॥ ਹੁਕਮੁ ਭਇਆ ਚਲਣਾ ਕਿਉ ਰਹੀਐ ॥ ਨਰਕ ਕੂਪ ਮਹਿ ਗੋਤੇ ਖਾਵੈ ਜਿਉ ਜਲ ਤੇ ਬਾਹਰਿ ਮੀਨਾ ਹੇ ॥੮॥ ਚਉਰਾਸੀਹ ਨਰਕ ਸਾਕਤੁ ਭੋਗਾਈਐ ॥ ਜੈਸਾ ਕੀਚੈ ਤੈਸੋ ਪਾਈਐ ॥ ਸਤਿਗੁਰ ਬਾਝਹੁ ਮੁਕਤਿ ਨ ਹੋਈ ਕਿਰਤਿ ਬਾਧਾ ਗ੍ਰਸਿ ਦੀਨਾ ਹੇ ॥੯॥