MARU, FIRST MEHL
ਕੂੜਿ ਮੁਠੀ ਚਾਲੈ ਬਹੁ ਰਾਹੀ ॥ ਮਨਮੁਖੁ ਦਾਝੈ ਪੜਿ ਪੜਿ ਭਾਹੀ ॥ ਅੰਮ੍ਰਿਤ ਨਾਮੁ ਗੁਰੂ ਵਡ ਦਾਣਾ ਨਾਮੁ ਜਪਹੁ ਸੁਖ ਸਾਰਾ ਹੇ ॥੧੦॥ ਸਤਿਗੁਰੁ ਤੁਠਾ ਸਚੁ ਦ੍ਰਿੜਾਏ ॥ ਸਭਿ ਦੁਖ ਮੇਟੇ ਮਾਰਗਿ ਪਾਏ ॥ ਕੰਡਾ ਪਾਇ ਨ ਗਡਈ ਮੂਲੇ ਜਿਸੁ ਸਤਿਗੁਰੁ ਰਾਖਣਹਾਰਾ ਹੇ ॥੧੧॥ ਖੇਹੂ ਖੇਹ ਰਲੈ ਤਨੁ ਛੀਜੈ ॥ ਮਨਮੁਖੁ ਪਾਥਰੁ ਸੈਲੁ ਨ ਭੀਜੈ ॥ ਕਰਣ ਪਲਾਵ ਕਰੇ ਬਹੁਤੇਰੇ ਨਰਕਿ ਸੁਰਗਿ ਅਵਤਾਰਾ ਹੇ ॥੧੨॥ ਮਾਇਆ ਬਿਖੁ ਭੁਇਅੰਗਮ ਨਾਲੇ ॥ ਇਨਿ ਦੁਬਿਧਾ ਘਰ ਬਹੁਤੇ ਗਾਲੇ ॥ ਸਤਿਗੁਰ ਬਾਝਹੁ ਪ੍ਰੀਤਿ ਨ ਉਪਜੈ ਭਗਤਿ ਰਤੇ ਪਤੀਆਰਾ ਹੇ ॥੧੩॥ ਸਾਕਤ ਮਾਇਆ ਕਉ ਬਹੁ ਧਾਵਹਿ ॥ ਨਾਮੁ ਵਿਸਾਰਿ ਕਹਾ ਸੁਖੁ ਪਾਵਹਿ ॥ ਤ੍ਰਿਹੁ ਗੁਣ ਅੰਤਰਿ ਖਪਹਿ ਖਪਾਵਹਿ ਨਾਹੀ ਪਾਰਿ ਉਤਾਰਾ ਹੇ ॥੧੪॥ ਕੂਕਰ ਸੂਕਰ ਕਹੀਅਹਿ ਕੂੜਿਆਰਾ ॥ ਭਉਕਿ ਮਰਹਿ ਭਉ ਭਉ ਭਉ ਹਾਰਾ ॥ ਮਨਿ ਤਨਿ ਝੂਠੇ ਕੂੜੁ ਕਮਾਵਹਿ ਦੁਰਮਤਿ ਦਰਗਹ ਹਾਰਾ ਹੇ ॥੧੫॥ ਸਤਿਗੁਰੁ ਮਿਲੈ ਤ ਮਨੂਆ ਟੇਕੈ ॥ ਰਾਮ ਨਾਮੁ ਦੇ ਸਰਣਿ ਪਰੇਕੈ ॥ ਹਰਿ ਧਨੁ ਨਾਮੁ ਅਮੋਲਕੁ ਦੇਵੈ ਹਰਿ ਜਸੁ ਦਰਗਹ ਪਿਆਰਾ ਹੇ ॥੧੬॥ ਰਾਮ ਨਾਮੁ ਸਾਧੂ ਸਰਣਾਈ ॥ ਸਤਿਗੁਰ ਬਚਨੀ ਗਤਿ ਮਿਤਿ ਪਾਈ ॥ ਨਾਨਕ ਹਰਿ ਜਪਿ ਹਰਿ ਮਨ ਮੇਰੇ ਹਰਿ ਮੇਲੇ ਮੇਲਣਹਾਰਾ ਹੇ ॥੧੭॥੩॥੯॥