MARU, FIRST MEHL
ਸਾਕਤ ਕੂੜ ਕਪਟ ਮਹਿ ਟੇਕਾ ॥ ਅਹਿਨਿਸਿ ਨਿੰਦਾ ਕਰਹਿ ਅਨੇਕਾ ॥ ਬਿਨੁ ਸਿਮਰਨ ਆਵਹਿ ਫੁਨਿ ਜਾਵਹਿ ਗ੍ਰਭ ਜੋਨੀ ਨਰਕ ਮਝਾਰਾ ਹੇ ॥੯॥ ਸਾਕਤ ਜਮ ਕੀ ਕਾਣਿ ਨ ਚੂਕੈ ॥ ਜਮ ਕਾ ਡੰਡੁ ਨ ਕਬਹੂ ਮੂਕੈ ॥ ਬਾਕੀ ਧਰਮ ਰਾਇ ਕੀ ਲੀਜੈ ਸਿਰਿ ਅਫਰਿਓ ਭਾਰੁ ਅਫਾਰਾ ਹੇ ॥੧੦॥ ਬਿਨੁ ਗੁਰ ਸਾਕਤੁ ਕਹਹੁ ਕੋ ਤਰਿਆ ॥ ਹਉਮੈ ਕਰਤਾ ਭਵਜਲਿ ਪਰਿਆ ॥ ਬਿਨੁ ਗੁਰ ਪਾਰੁ ਨ ਪਾਵੈ ਕੋਈ ਹਰਿ ਜਪੀਐ ਪਾਰਿ ਉਤਾਰਾ ਹੇ ॥੧੧॥ ਗੁਰ ਕੀ ਦਾਤਿ ਨ ਮੇਟੈ ਕੋਈ ॥ ਜਿਸੁ ਬਖਸੇ ਤਿਸੁ ਤਾਰੇ ਸੋਈ ॥ ਜਨਮ ਮਰਣ ਦੁਖੁ ਨੇੜਿ ਨ ਆਵੈ ਮਨਿ ਸੋ ਪ੍ਰਭੁ ਅਪਰ ਅਪਾਰਾ ਹੇ ॥੧੨॥ ਗੁਰ ਤੇ ਭੂਲੇ ਆਵਹੁ ਜਾਵਹੁ ॥ ਜਨਮਿ ਮਰਹੁ ਫੁਨਿ ਪਾਪ ਕਮਾਵਹੁ ॥ ਸਾਕਤ ਮੂੜ ਅਚੇਤ ਨ ਚੇਤਹਿ ਦੁਖੁ ਲਾਗੈ ਤਾ ਰਾਮੁ ਪੁਕਾਰਾ ਹੇ ॥੧੩॥ ਸੁਖੁ ਦੁਖੁ ਪੁਰਬ ਜਨਮ ਕੇ ਕੀਏ ॥ ਸੋ ਜਾਣੈ ਜਿਨਿ ਦਾਤੈ ਦੀਏ ॥ ਕਿਸ ਕਉ ਦੋਸੁ ਦੇਹਿ ਤੂ ਪ੍ਰਾਣੀ ਸਹੁ ਅਪਣਾ ਕੀਆ ਕਰਾਰਾ ਹੇ ॥੧੪॥ ਹਉਮੈ ਮਮਤਾ ਕਰਦਾ ਆਇਆ ॥ ਆਸਾ ਮਨਸਾ ਬੰਧਿ ਚਲਾਇਆ ॥ ਮੇਰੀ ਮੇਰੀ ਕਰਤ ਕਿਆ ਲੇ ਚਾਲੇ ਬਿਖੁ ਲਾਦੇ ਛਾਰ ਬਿਕਾਰਾ ਹੇ ॥੧੫॥ ਹਰਿ ਕੀ ਭਗਤਿ ਕਰਹੁ ਜਨ ਭਾਈ ॥ ਅਕਥੁ ਕਥਹੁ ਮਨੁ ਮਨਹਿ ਸਮਾਈ ॥ ਉਠਿ ਚਲਤਾ ਠਾਕਿ ਰਖਹੁ ਘਰਿ ਅਪੁਨੈ ਦੁਖੁ ਕਾਟੇ ਕਾਟਣਹਾਰਾ ਹੇ ॥੧੬॥ ਹਰਿ ਗੁਰ ਪੂਰੇ ਕੀ ਓਟ ਪਰਾਤੀ ॥ ਗੁਰਮੁਖਿ ਹਰਿ ਲਿਵ ਗੁਰਮੁਖਿ ਜਾਤੀ ॥ ਨਾਨਕ ਰਾਮ ਨਾਮਿ ਮਤਿ ਊਤਮ ਹਰਿ ਬਖਸੇ ਪਾਰਿ ਉਤਾਰਾ ਹੇ ॥੧੭॥੪॥੧੦॥