MARU, FIRST MEHL
ਜਮ ਦਰਿ ਬਾਧੇ ਮਿਲਹਿ ਸਜਾਈ ॥ ਤਿਸੁ ਅਪਰਾਧੀ ਗਤਿ ਨਹੀ ਕਾਈ ॥ ਕਰਣ ਪਲਾਵ ਕਰੇ ਬਿਲਲਾਵੈ ਜਿਉ ਕੁੰਡੀ ਮੀਨੁ ਪਰਾਤਾ ਹੇ ॥੧੦॥ ਸਾਕਤੁ ਫਾਸੀ ਪੜੈ ਇਕੇਲਾ ॥ ਜਮ ਵਸਿ ਕੀਆ ਅੰਧੁ ਦੁਹੇਲਾ ॥ ਰਾਮ ਨਾਮ ਬਿਨੁ ਮੁਕਤਿ ਨ ਸੂਝੈ ਆਜੁ ਕਾਲਿ ਪਚਿ ਜਾਤਾ ਹੇ ॥੧੧॥ ਸਤਿਗੁਰ ਬਾਝੁ ਨ ਬੇਲੀ ਕੋਈ ॥ ਐਥੈ ਓਥੈ ਰਾਖਾ ਪ੍ਰਭੁ ਸੋਈ ॥ ਰਾਮ ਨਾਮੁ ਦੇਵੈ ਕਰਿ ਕਿਰਪਾ ਇਉ ਸਲਲੈ ਸਲਲ ਮਿਲਾਤਾ ਹੇ ॥੧੨॥ ਭੂਲੇ ਸਿਖ ਗੁਰੂ ਸਮਝਾਏ ॥ ਉਝੜਿ ਜਾਦੇ ਮਾਰਗਿ ਪਾਏ ॥ ਤਿਸੁ ਗੁਰ ਸੇਵਿ ਸਦਾ ਦਿਨੁ ਰਾਤੀ ਦੁਖ ਭੰਜਨ ਸੰਗਿ ਸਖਾਤਾ ਹੇ ॥੧੩॥ ਗੁਰ ਕੀ ਭਗਤਿ ਕਰਹਿ ਕਿਆ ਪ੍ਰਾਣੀ ॥ ਬ੍ਰਹਮੈ ਇੰਦ੍ਰਿ ਮਹੇਸਿ ਨ ਜਾਣੀ ॥ ਸਤਿਗੁਰੁ ਅਲਖੁ ਕਹਹੁ ਕਿਉ ਲਖੀਐ ਜਿਸੁ ਬਖਸੇ ਤਿਸਹਿ ਪਛਾਤਾ ਹੇ ॥੧੪॥ ਅੰਤਰਿ ਪ੍ਰੇਮੁ ਪਰਾਪਤਿ ਦਰਸਨੁ ॥ ਗੁਰਬਾਣੀ ਸਿਉ ਪ੍ਰੀਤਿ ਸੁ ਪਰਸਨੁ ॥ ਅਹਿਨਿਸਿ ਨਿਰਮਲ ਜੋਤਿ ਸਬਾਈ ਘਟਿ ਦੀਪਕੁ ਗੁਰਮੁਖਿ ਜਾਤਾ ਹੇ ॥੧੫॥ ਭੋਜਨ ਗਿਆਨੁ ਮਹਾ ਰਸੁ ਮੀਠਾ ॥ ਜਿਨਿ ਚਾਖਿਆ ਤਿਨਿ ਦਰਸਨੁ ਡੀਠਾ ॥ ਦਰਸਨੁ ਦੇਖਿ ਮਿਲੇ ਬੈਰਾਗੀ ਮਨੁ ਮਨਸਾ ਮਾਰਿ ਸਮਾਤਾ ਹੇ ॥੧੬॥ ਸਤਿਗੁਰੁ ਸੇਵਹਿ ਸੇ ਪਰਧਾਨਾ ॥ ਤਿਨ ਘਟ ਘਟ ਅੰਤਰਿ ਬ੍ਰਹਮੁ ਪਛਾਨਾ ॥ ਨਾਨਕ ਹਰਿ ਜਸੁ ਹਰਿ ਜਨ ਕੀ ਸੰਗਤਿ ਦੀਜੈ ਜਿਨ ਸਤਿਗੁਰੁ ਹਰਿ ਪ੍ਰਭੁ ਜਾਤਾ ਹੇ ॥੧੭॥੫॥੧੧॥