MARU, FIRST MEHL
ਨੀਕੇ ਸਾਚੇ ਕੇ ਵਾਪਾਰੀ ॥ ਸਚੁ ਸਉਦਾ ਲੈ ਗੁਰ ਵੀਚਾਰੀ ॥ ਸਚਾ ਵਖਰੁ ਜਿਸੁ ਧਨੁ ਪਲੈ ਸਬਦਿ ਸਚੈ ਓਮਾਹਾ ਹੇ ॥੯॥ ਕਾਚੀ ਸਉਦੀ ਤੋਟਾ ਆਵੈ ॥ ਗੁਰਮੁਖਿ ਵਣਜੁ ਕਰੇ ਪ੍ਰਭ ਭਾਵੈ ॥ ਪੂੰਜੀ ਸਾਬਤੁ ਰਾਸਿ ਸਲਾਮਤਿ ਚੂਕਾ ਜਮ ਕਾ ਫਾਹਾ ਹੇ ॥੧੦॥ ਸਭੁ ਕੋ ਬੋਲੈ ਆਪਣ ਭਾਣੈ ॥ ਮਨਮੁਖੁ ਦੂਜੈ ਬੋਲਿ ਨ ਜਾਣੈ ॥ ਅੰਧੁਲੇ ਕੀ ਮਤਿ ਅੰਧਲੀ ਬੋਲੀ ਆਇ ਗਇਆ ਦੁਖੁ ਤਾਹਾ ਹੇ ॥੧੧॥ ਦੁਖ ਮਹਿ ਜਨਮੈ ਦੁਖ ਮਹਿ ਮਰਣਾ ॥ ਦੂਖੁ ਨ ਮਿਟੈ ਬਿਨੁ ਗੁਰ ਕੀ ਸਰਣਾ ॥ ਦੂਖੀ ਉਪਜੈ ਦੂਖੀ ਬਿਨਸੈ ਕਿਆ ਲੈ ਆਇਆ ਕਿਆ ਲੈ ਜਾਹਾ ਹੇ ॥੧੨॥ ਸਚੀ ਕਰਣੀ ਗੁਰ ਕੀ ਸਿਰਕਾਰਾ ॥ ਆਵਣੁ ਜਾਣੁ ਨਹੀ ਜਮ ਧਾਰਾ ॥ ਡਾਲ ਛੋਡਿ ਤਤੁ ਮੂਲੁ ਪਰਾਤਾ ਮਨਿ ਸਾਚਾ ਓਮਾਹਾ ਹੇ ॥੧੩॥ ਹਰਿ ਕੇ ਲੋਗ ਨਹੀ ਜਮੁ ਮਾਰੈ ॥ ਨਾ ਦੁਖੁ ਦੇਖਹਿ ਪੰਥਿ ਕਰਾਰੈ ॥ ਰਾਮ ਨਾਮੁ ਘਟ ਅੰਤਰਿ ਪੂਜਾ ਅਵਰੁ ਨ ਦੂਜਾ ਕਾਹਾ ਹੇ ॥੧੪॥ ਓੜੁ ਨ ਕਥਨੈ ਸਿਫਤਿ ਸਜਾਈ ॥ ਜਿਉ ਤੁਧੁ ਭਾਵਹਿ ਰਹਹਿ ਰਜਾਈ ॥ ਦਰਗਹ ਪੈਧੇ ਜਾਨਿ ਸੁਹੇਲੇ ਹੁਕਮਿ ਸਚੇ ਪਾਤਿਸਾਹਾ ਹੇ ॥੧੫॥ ਕਿਆ ਕਹੀਐ ਗੁਣ ਕਥਹਿ ਘਨੇਰੇ ॥ ਅੰਤੁ ਨ ਪਾਵਹਿ ਵਡੇ ਵਡੇਰੇ ॥ ਨਾਨਕ ਸਾਚੁ ਮਿਲੈ ਪਤਿ ਰਾਖਹੁ ਤੂ ਸਿਰਿ ਸਾਹਾ ਪਾਤਿਸਾਹਾ ਹੇ ॥੧੬॥੬॥੧੨॥