MARU, FIRST MEHL, DAKHANEE
ਪਸਰੀ ਕਿਰਣਿ ਜੋਤਿ ਉਜਿਆਲਾ ॥ ਕਰਿ ਕਰਿ ਦੇਖੈ ਆਪਿ ਦਇਆਲਾ ॥ ਅਨਹਦ ਰੁਣ ਝੁਣਕਾਰੁ ਸਦਾ ਧੁਨਿ ਨਿਰਭਉ ਕੈ ਘਰਿ ਵਾਇਦਾ ॥੯॥ ਅਨਹਦੁ ਵਾਜੈ ਭ੍ਰਮੁ ਭਉ ਭਾਜੈ ॥ ਸਗਲ ਬਿਆਪਿ ਰਹਿਆ ਪ੍ਰਭੁ ਛਾਜੈ ॥ ਸਭ ਤੇਰੀ ਤੂ ਗੁਰਮੁਖਿ ਜਾਤਾ ਦਰਿ ਸੋਹੈ ਗੁਣ ਗਾਇਦਾ ॥੧੦॥ ਆਦਿ ਨਿਰੰਜਨੁ ਨਿਰਮਲੁ ਸੋਈ ॥ ਅਵਰੁ ਨ ਜਾਣਾ ਦੂਜਾ ਕੋਈ ॥ ਏਕੰਕਾਰੁ ਵਸੈ ਮਨਿ ਭਾਵੈ ਹਉਮੈ ਗਰਬੁ ਗਵਾਇਦਾ ॥੧੧॥ ਅੰਮ੍ਰਿਤੁ ਪੀਆ ਸਤਿਗੁਰਿ ਦੀਆ ॥ ਅਵਰੁ ਨ ਜਾਣਾ ਦੂਆ ਤੀਆ ॥ ਏਕੋ ਏਕੁ ਸੁ ਅਪਰ ਪਰੰਪਰੁ ਪਰਖਿ ਖਜਾਨੈ ਪਾਇਦਾ ॥੧੨॥ ਗਿਆਨੁ ਧਿਆਨੁ ਸਚੁ ਗਹਿਰ ਗੰਭੀਰਾ ॥ ਕੋਇ ਨ ਜਾਣੈ ਤੇਰਾ ਚੀਰਾ ॥ ਜੇਤੀ ਹੈ ਤੇਤੀ ਤੁਧੁ ਜਾਚੈ ਕਰਮਿ ਮਿਲੈ ਸੋ ਪਾਇਦਾ ॥੧੩॥ ਕਰਮੁ ਧਰਮੁ ਸਚੁ ਹਾਥਿ ਤੁਮਾਰੈ ॥ ਵੇਪਰਵਾਹ ਅਖੁਟ ਭੰਡਾਰੈ ॥ ਤੂ ਦਇਆਲੁ ਕਿਰਪਾਲੁ ਸਦਾ ਪ੍ਰਭੁ ਆਪੇ ਮੇਲਿ ਮਿਲਾਇਦਾ ॥੧੪॥ ਆਪੇ ਦੇਖਿ ਦਿਖਾਵੈ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਆਪੇ ਜੋੜਿ ਵਿਛੋੜੇ ਕਰਤਾ ਆਪੇ ਮਾਰਿ ਜੀਵਾਇਦਾ ॥੧੫॥ ਜੇਤੀ ਹੈ ਤੇਤੀ ਤੁਧੁ ਅੰਦਰਿ ॥ ਦੇਖਹਿ ਆਪਿ ਬੈਸਿ ਬਿਜ ਮੰਦਰਿ ॥ ਨਾਨਕੁ ਸਾਚੁ ਕਹੈ ਬੇਨੰਤੀ ਹਰਿ ਦਰਸਨਿ ਸੁਖੁ ਪਾਇਦਾ ॥੧੬॥੧॥੧੩॥