MARU, FIRST MEHL
ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ ॥ ਨਾ ਤਦਿ ਗੋਰਖੁ ਨਾ ਮਾਛਿੰਦੋ ॥ ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ ਨਾ ਕੋ ਗਣਤ ਗਣਾਇਦਾ ॥੯॥ ਵਰਨ ਭੇਖ ਨਹੀ ਬ੍ਰਹਮਣ ਖਤ੍ਰੀ ॥ ਦੇਉ ਨ ਦੇਹੁਰਾ ਗਊ ਗਾਇਤ੍ਰੀ ॥ ਹੋਮ ਜਗ ਨਹੀ ਤੀਰਥਿ ਨਾਵਣੁ ਨਾ ਕੋ ਪੂਜਾ ਲਾਇਦਾ ॥੧੦॥ ਨਾ ਕੋ ਮੁਲਾ ਨਾ ਕੋ ਕਾਜੀ ॥ ਨਾ ਕੋ ਸੇਖੁ ਮਸਾਇਕੁ ਹਾਜੀ ॥ ਰਈਅਤਿ ਰਾਉ ਨ ਹਉਮੈ ਦੁਨੀਆ ਨਾ ਕੋ ਕਹਣੁ ਕਹਾਇਦਾ ॥੧੧॥ ਭਾਉ ਨ ਭਗਤੀ ਨਾ ਸਿਵ ਸਕਤੀ ॥ ਸਾਜਨੁ ਮੀਤੁ ਬਿੰਦੁ ਨਹੀ ਰਕਤੀ ॥ ਆਪੇ ਸਾਹੁ ਆਪੇ ਵਣਜਾਰਾ ਸਾਚੇ ਏਹੋ ਭਾਇਦਾ ॥੧੨॥ ਬੇਦ ਕਤੇਬ ਨ ਸਿੰਮ੍ਰਿਤਿ ਸਾਸਤ ॥ ਪਾਠ ਪੁਰਾਣ ਉਦੈ ਨਹੀ ਆਸਤ ॥ ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ ॥੧੩॥ ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥ ਬਾਝੁ ਕਲਾ ਆਡਾਣੁ ਰਹਾਇਆ ॥ ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥੧੪॥ ਵਿਰਲੇ ਕਉ ਗੁਰਿ ਸਬਦੁ ਸੁਣਾਇਆ ॥ ਕਰਿ ਕਰਿ ਦੇਖੈ ਹੁਕਮੁ ਸਬਾਇਆ ॥ ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥੧੫॥ ਤਾ ਕਾ ਅੰਤੁ ਨ ਜਾਣੈ ਕੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ ਗਾਇਦਾ ॥੧੬॥੩॥੧੫॥