Sri Guru Granth Sahib › Raag Maru

Ang 1037

Ang 1036–1037Raag Maru · ਮਾਰੂ › MARU, SOLAHAS, FIRST MEHL

MARU, FIRST MEHL

Guru Nanak Dev · solha · part 1 of 2

ਮਾਰੂ ਮਹਲਾ ੧ ॥ ਆਪੇ ਆਪੁ ਉਪਾਇ ਨਿਰਾਲਾ ॥ ਸਾਚਾ ਥਾਨੁ ਕੀਓ ਦਇਆਲਾ ॥ ਪਉਣ ਪਾਣੀ ਅਗਨੀ ਕਾ ਬੰਧਨੁ ਕਾਇਆ ਕੋਟੁ ਰਚਾਇਦਾ ॥੧॥ ਨਉ ਘਰ ਥਾਪੇ ਥਾਪਣਹਾਰੈ ॥ ਦਸਵੈ ਵਾਸਾ ਅਲਖ ਅਪਾਰੈ ॥ ਸਾਇਰ ਸਪਤ ਭਰੇ ਜਲਿ ਨਿਰਮਲਿ ਗੁਰਮੁਖਿ ਮੈਲੁ ਨ ਲਾਇਦਾ ॥੨॥ ਰਵਿ ਸਸਿ ਦੀਪਕ ਜੋਤਿ ਸਬਾਈ ॥ ਆਪੇ ਕਰਿ ਵੇਖੈ ਵਡਿਆਈ ॥ ਜੋਤਿ ਸਰੂਪ ਸਦਾ ਸੁਖਦਾਤਾ ਸਚੇ ਸੋਭਾ ਪਾਇਦਾ ॥੩॥ ਗੜ ਮਹਿ ਹਾਟ ਪਟਣ ਵਾਪਾਰਾ ॥ ਪੂਰੈ ਤੋਲਿ ਤੋਲੈ ਵਣਜਾਰਾ ॥ ਆਪੇ ਰਤਨੁ ਵਿਸਾਹੇ ਲੇਵੈ ਆਪੇ ਕੀਮਤਿ ਪਾਇਦਾ ॥੪॥ ਕੀਮਤਿ ਪਾਈ ਪਾਵਣਹਾਰੈ ॥ ਵੇਪਰਵਾਹ ਪੂਰੇ ਭੰਡਾਰੈ ॥ ਸਰਬ ਕਲਾ ਲੇ ਆਪੇ ਰਹਿਆ ਗੁਰਮੁਖਿ ਕਿਸੈ ਬੁਝਾਇਦਾ ॥੫॥ ਨਦਰਿ ਕਰੇ ਪੂਰਾ ਗੁਰੁ ਭੇਟੈ ॥ ਜਮ ਜੰਦਾਰੁ ਨ ਮਾਰੈ ਫੇਟੈ ॥ ਜਿਉ ਜਲ ਅੰਤਰਿ ਕਮਲੁ ਬਿਗਾਸੀ ਆਪੇ ਬਿਗਸਿ ਧਿਆਇਦਾ ॥੬॥ ਆਪੇ ਵਰਖੈ ਅੰਮ੍ਰਿਤ ਧਾਰਾ ॥ ਰਤਨ ਜਵੇਹਰ ਲਾਲ ਅਪਾਰਾ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਪ੍ਰੇਮ ਪਦਾਰਥੁ ਪਾਇਦਾ ॥੭॥ ਪ੍ਰੇਮ ਪਦਾਰਥੁ ਲਹੈ ਅਮੋਲੋ ॥ ਕਬ ਹੀ ਨ ਘਾਟਸਿ ਪੂਰਾ ਤੋਲੋ ॥ ਸਚੇ ਕਾ ਵਾਪਾਰੀ ਹੋਵੈ ਸਚੋ ਸਉਦਾ ਪਾਇਦਾ ॥੮॥ ਸਚਾ ਸਉਦਾ ਵਿਰਲਾ ਕੋ ਪਾਏ ॥ ਪੂਰਾ ਸਤਿਗੁਰੁ ਮਿਲੈ ਮਿਲਾਏ ॥ ਗੁਰਮੁਖਿ ਹੋਇ ਸੁ ਹੁਕਮੁ ਪਛਾਣੈ ਮਾਨੈ ਹੁਕਮੁ ਸਮਾਇਦਾ ॥੯॥

Ang 1037Raag Maru · ਮਾਰੂ › MARU, SOLAHAS, FIRST MEHL

MARU, FIRST MEHL

Guru Nanak Dev · solha · part 2 of 2

ਹੁਕਮੇ ਆਇਆ ਹੁਕਮਿ ਸਮਾਇਆ ॥ ਹੁਕਮੇ ਦੀਸੈ ਜਗਤੁ ਉਪਾਇਆ ॥ ਹੁਕਮੇ ਸੁਰਗੁ ਮਛੁ ਪਇਆਲਾ ਹੁਕਮੇ ਕਲਾ ਰਹਾਇਦਾ ॥੧੦॥ ਹੁਕਮੇ ਧਰਤੀ ਧਉਲ ਸਿਰਿ ਭਾਰੰ ॥ ਹੁਕਮੇ ਪਉਣ ਪਾਣੀ ਗੈਣਾਰੰ ॥ ਹੁਕਮੇ ਸਿਵ ਸਕਤੀ ਘਰਿ ਵਾਸਾ ਹੁਕਮੇ ਖੇਲ ਖੇਲਾਇਦਾ ॥੧੧॥ ਹੁਕਮੇ ਆਡਾਣੇ ਆਗਾਸੀ ॥ ਹੁਕਮੇ ਜਲ ਥਲ ਤ੍ਰਿਭਵਣ ਵਾਸੀ ॥ ਹੁਕਮੇ ਸਾਸ ਗਿਰਾਸ ਸਦਾ ਫੁਨਿ ਹੁਕਮੇ ਦੇਖਿ ਦਿਖਾਇਦਾ ॥੧੨॥ ਹੁਕਮਿ ਉਪਾਏ ਦਸ ਅਉਤਾਰਾ ॥ ਦੇਵ ਦਾਨਵ ਅਗਣਤ ਅਪਾਰਾ ॥ ਮਾਨੈ ਹੁਕਮੁ ਸੁ ਦਰਗਹ ਪੈਝੈ ਸਾਚਿ ਮਿਲਾਇ ਸਮਾਇਦਾ ॥੧੩॥ ਹੁਕਮੇ ਜੁਗ ਛਤੀਹ ਗੁਦਾਰੇ ॥ ਹੁਕਮੇ ਸਿਧ ਸਾਧਿਕ ਵੀਚਾਰੇ ॥ ਆਪਿ ਨਾਥੁ ਨਥੀਂ ਸਭ ਜਾ ਕੀ ਬਖਸੇ ਮੁਕਤਿ ਕਰਾਇਦਾ ॥੧੪॥ ਕਾਇਆ ਕੋਟੁ ਗੜੈ ਮਹਿ ਰਾਜਾ ॥ ਨੇਬ ਖਵਾਸ ਭਲਾ ਦਰਵਾਜਾ ॥ ਮਿਥਿਆ ਲੋਭੁ ਨਾਹੀ ਘਰਿ ਵਾਸਾ ਲਬਿ ਪਾਪਿ ਪਛੁਤਾਇਦਾ ॥੧੫॥ ਸਤੁ ਸੰਤੋਖੁ ਨਗਰ ਮਹਿ ਕਾਰੀ ॥ ਜਤੁ ਸਤੁ ਸੰਜਮੁ ਸਰਣਿ ਮੁਰਾਰੀ ॥ ਨਾਨਕ ਸਹਜਿ ਮਿਲੈ ਜਗਜੀਵਨੁ ਗੁਰ ਸਬਦੀ ਪਤਿ ਪਾਇਦਾ ॥੧੬॥੪॥੧੬॥

Ang 1037–1038Raag Maru · ਮਾਰੂ › MARU, SOLAHAS, FIRST MEHL

MARU, FIRST MEHL

Guru Nanak Dev · solha · part 1 of 2

ਮਾਰੂ ਮਹਲਾ ੧ ॥ ਸੁੰਨ ਕਲਾ ਅਪਰੰਪਰਿ ਧਾਰੀ ॥ ਆਪਿ ਨਿਰਾਲਮੁ ਅਪਰ ਅਪਾਰੀ ॥ ਆਪੇ ਕੁਦਰਤਿ ਕਰਿ ਕਰਿ ਦੇਖੈ ਸੁੰਨਹੁ ਸੁੰਨੁ ਉਪਾਇਦਾ ॥੧॥ ਪਉਣੁ ਪਾਣੀ ਸੁੰਨੈ ਤੇ ਸਾਜੇ ॥ ਸ੍ਰਿਸਟਿ ਉਪਾਇ ਕਾਇਆ ਗੜ ਰਾਜੇ ॥ ਅਗਨਿ ਪਾਣੀ ਜੀਉ ਜੋਤਿ ਤੁਮਾਰੀ ਸੁੰਨੇ ਕਲਾ ਰਹਾਇਦਾ ॥੨॥ ਸੁੰਨਹੁ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ ਸੁੰਨੇ ਵਰਤੇ ਜੁਗ ਸਬਾਏ ॥ ਇਸੁ ਪਦ ਵੀਚਾਰੇ ਸੋ ਜਨੁ ਪੂਰਾ ਤਿਸੁ ਮਿਲੀਐ ਭਰਮੁ ਚੁਕਾਇਦਾ ॥੩॥ ਸੁੰਨਹੁ ਸਪਤ ਸਰੋਵਰ ਥਾਪੇ ॥ ਜਿਨਿ ਸਾਜੇ ਵੀਚਾਰੇ ਆਪੇ ॥ ਤਿਤੁ ਸਤ ਸਰਿ ਮਨੂਆ ਗੁਰਮੁਖਿ ਨਾਵੈ ਫਿਰਿ ਬਾਹੁੜਿ ਜੋਨਿ ਨ ਪਾਇਦਾ ॥੪॥ ਸੁੰਨਹੁ ਚੰਦੁ ਸੂਰਜੁ ਗੈਣਾਰੇ ॥ ਤਿਸ ਕੀ ਜੋਤਿ ਤ੍ਰਿਭਵਣ ਸਾਰੇ ॥ ਸੁੰਨੇ ਅਲਖ ਅਪਾਰ ਨਿਰਾਲਮੁ ਸੁੰਨੇ ਤਾੜੀ ਲਾਇਦਾ ॥੫॥ ਸੁੰਨਹੁ ਧਰਤਿ ਅਕਾਸੁ ਉਪਾਏ ॥ ਬਿਨੁ ਥੰਮਾ ਰਾਖੇ ਸਚੁ ਕਲ ਪਾਏ ॥ ਤ੍ਰਿਭਵਣ ਸਾਜਿ ਮੇਖੁਲੀ ਮਾਇਆ ਆਪਿ ਉਪਾਇ ਖਪਾਇਦਾ ॥੬॥ ਸੁੰਨਹੁ ਖਾਣੀ ਸੁੰਨਹੁ ਬਾਣੀ ॥ ਸੁੰਨਹੁ ਉਪਜੀ ਸੁੰਨਿ ਸਮਾਣੀ ॥ ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ॥੭॥ ਸੁੰਨਹੁ ਰਾਤਿ ਦਿਨਸੁ ਦੁਇ ਕੀਏ ॥ ਓਪਤਿ ਖਪਤਿ ਸੁਖਾ ਦੁਖ ਦੀਏ ॥ ਸੁਖ ਦੁਖ ਹੀ ਤੇ ਅਮਰੁ ਅਤੀਤਾ ਗੁਰਮੁਖਿ ਨਿਜ ਘਰੁ ਪਾਇਦਾ ॥੮॥ ਸਾਮ ਵੇਦੁ ਰਿਗੁ ਜੁਜਰੁ ਅਥਰਬਣੁ ॥ ਬ੍ਰਹਮੇ ਮੁਖਿ ਮਾਇਆ ਹੈ ਤ੍ਰੈ ਗੁਣ ॥ ਤਾ ਕੀ ਕੀਮਤਿ ਕਹਿ ਨ ਸਕੈ ਕੋ ਤਿਉ ਬੋਲੇ ਜਿਉ ਬੋਲਾਇਦਾ ॥੯॥

Text: Gurmukhi with English translation (Kulbir S Thind; English by Dr. Sant Singh Khalsa).