MARU, FIRST MEHL
ਮਾਰੂ ਮਹਲਾ ੧ ॥ ਜਹ ਦੇਖਾ ਤਹ ਦੀਨ ਦਇਆਲਾ ॥ ਆਇ ਨ ਜਾਈ ਪ੍ਰਭੁ ਕਿਰਪਾਲਾ ॥ ਜੀਆ ਅੰਦਰਿ ਜੁਗਤਿ ਸਮਾਈ ਰਹਿਓ ਨਿਰਾਲਮੁ ਰਾਇਆ ॥੧॥ ਜਗੁ ਤਿਸ ਕੀ ਛਾਇਆ ਜਿਸੁ ਬਾਪੁ ਨ ਮਾਇਆ ॥ ਨਾ ਤਿਸੁ ਭੈਣ ਨ ਭਰਾਉ ਕਮਾਇਆ ॥ ਨਾ ਤਿਸੁ ਓਪਤਿ ਖਪਤਿ ਕੁਲ ਜਾਤੀ ਓਹੁ ਅਜਰਾਵਰੁ ਮਨਿ ਭਾਇਆ ॥੨॥ ਤੂ ਅਕਾਲ ਪੁਰਖੁ ਨਾਹੀ ਸਿਰਿ ਕਾਲਾ ॥ ਤੂ ਪੁਰਖੁ ਅਲੇਖ ਅਗੰਮ ਨਿਰਾਲਾ ॥ ਸਤ ਸੰਤੋਖਿ ਸਬਦਿ ਅਤਿ ਸੀਤਲੁ ਸਹਜ ਭਾਇ ਲਿਵ ਲਾਇਆ ॥੩॥ ਤ੍ਰੈ ਵਰਤਾਇ ਚਉਥੈ ਘਰਿ ਵਾਸਾ ॥ ਕਾਲ ਬਿਕਾਲ ਕੀਏ ਇਕ ਗ੍ਰਾਸਾ ॥ ਨਿਰਮਲ ਜੋਤਿ ਸਰਬ ਜਗਜੀਵਨੁ ਗੁਰਿ ਅਨਹਦ ਸਬਦਿ ਦਿਖਾਇਆ ॥੪॥ ਊਤਮ ਜਨ ਸੰਤ ਭਲੇ ਹਰਿ ਪਿਆਰੇ ॥ ਹਰਿ ਰਸ ਮਾਤੇ ਪਾਰਿ ਉਤਾਰੇ ॥ ਨਾਨਕ ਰੇਣ ਸੰਤ ਜਨ ਸੰਗਤਿ ਹਰਿ ਗੁਰ ਪਰਸਾਦੀ ਪਾਇਆ ॥੫॥ ਤੂ ਅੰਤਰਜਾਮੀ ਜੀਅ ਸਭਿ ਤੇਰੇ ॥ ਤੂ ਦਾਤਾ ਹਮ ਸੇਵਕ ਤੇਰੇ ॥ ਅੰਮ੍ਰਿਤ ਨਾਮੁ ਕ੍ਰਿਪਾ ਕਰਿ ਦੀਜੈ ਗੁਰਿ ਗਿਆਨ ਰਤਨੁ ਦੀਪਾਇਆ ॥੬॥ ਪੰਚ ਤਤੁ ਮਿਲਿ ਇਹੁ ਤਨੁ ਕੀਆ ॥ ਆਤਮ ਰਾਮ ਪਾਏ ਸੁਖੁ ਥੀਆ ॥ ਕਰਮ ਕਰਤੂਤਿ ਅੰਮ੍ਰਿਤ ਫਲੁ ਲਾਗਾ ਹਰਿ ਨਾਮ ਰਤਨੁ ਮਨਿ ਪਾਇਆ ॥੭॥