Sri Guru Granth Sahib › Raag Maru

Ang 1040

Ang 1039–1040Raag Maru · ਮਾਰੂ › MARU, SOLAHAS, FIRST MEHL

MARU, FIRST MEHL

Guru Nanak Dev · solha · part 1 of 2

ਮਾਰੂ ਮਹਲਾ ੧ ॥ ਹਰਿ ਧਨੁ ਸੰਚਹੁ ਰੇ ਜਨ ਭਾਈ ॥ ਸਤਿਗੁਰ ਸੇਵਿ ਰਹਹੁ ਸਰਣਾਈ ॥ ਤਸਕਰੁ ਚੋਰੁ ਨ ਲਾਗੈ ਤਾ ਕਉ ਧੁਨਿ ਉਪਜੈ ਸਬਦਿ ਜਗਾਇਆ ॥੧॥ ਤੂ ਏਕੰਕਾਰੁ ਨਿਰਾਲਮੁ ਰਾਜਾ ॥ ਤੂ ਆਪਿ ਸਵਾਰਹਿ ਜਨ ਕੇ ਕਾਜਾ ॥ ਅਮਰੁ ਅਡੋਲੁ ਅਪਾਰੁ ਅਮੋਲਕੁ ਹਰਿ ਅਸਥਿਰ ਥਾਨਿ ਸੁਹਾਇਆ ॥੨॥ ਦੇਹੀ ਨਗਰੀ ਊਤਮ ਥਾਨਾ ॥ ਪੰਚ ਲੋਕ ਵਸਹਿ ਪਰਧਾਨਾ ॥ ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥੩॥ ਦੇਹੀ ਨਗਰੀ ਨਉ ਦਰਵਾਜੇ ॥ ਸਿਰਿ ਸਿਰਿ ਕਰਣੈਹਾਰੈ ਸਾਜੇ ॥ ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥੪॥ ਪੁਰਖੁ ਅਲੇਖੁ ਸਚੇ ਦੀਵਾਨਾ ॥ ਹੁਕਮਿ ਚਲਾਏ ਸਚੁ ਨੀਸਾਨਾ ॥ ਨਾਨਕ ਖੋਜਿ ਲਹਹੁ ਘਰੁ ਅਪਨਾ ਹਰਿ ਆਤਮ ਰਾਮ ਨਾਮੁ ਪਾਇਆ ॥੫॥ ਸਰਬ ਨਿਰੰਜਨ ਪੁਰਖੁ ਸੁਜਾਨਾ ॥ ਅਦਲੁ ਕਰੇ ਗੁਰ ਗਿਆਨ ਸਮਾਨਾ ॥ ਕਾਮੁ ਕ੍ਰੋਧੁ ਲੈ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥੬॥ ਸਚੈ ਥਾਨਿ ਵਸੈ ਨਿਰੰਕਾਰਾ ॥ ਆਪਿ ਪਛਾਣੈ ਸਬਦੁ ਵੀਚਾਰਾ ॥ ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥੭॥ ਨਾ ਮਨੁ ਚਲੈ ਨ ਪਉਣੁ ਉਡਾਵੈ ॥ ਜੋਗੀ ਸਬਦੁ ਅਨਾਹਦੁ ਵਾਵੈ ॥ ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥੮॥

Ang 1040Raag Maru · ਮਾਰੂ › MARU, SOLAHAS, FIRST MEHL

MARU, FIRST MEHL

Guru Nanak Dev · solha · part 2 of 2

ਭਉ ਬੈਰਾਗਾ ਸਹਜਿ ਸਮਾਤਾ ॥ ਹਉਮੈ ਤਿਆਗੀ ਅਨਹਦਿ ਰਾਤਾ ॥ ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ ॥੯॥ ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ ॥ ਰੋਗ ਕਟੇ ਕਾਟੀ ਜਮ ਫਾਸੀ ॥ ਨਾਨਕ ਹਰਿ ਪ੍ਰਭੁ ਸੋ ਭਉ ਭੰਜਨੁ ਗੁਰਿ ਮਿਲਿਐ ਹਰਿ ਪ੍ਰਭੁ ਪਾਇਆ ॥੧੦॥ ਕਾਲੈ ਕਵਲੁ ਨਿਰੰਜਨੁ ਜਾਣੈ ॥ ਬੂਝੈ ਕਰਮੁ ਸੁ ਸਬਦੁ ਪਛਾਣੈ ॥ ਆਪੇ ਜਾਣੈ ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥੧੧॥ ਆਪੇ ਸਾਹੁ ਆਪੇ ਵਣਜਾਰਾ ॥ ਆਪੇ ਪਰਖੇ ਪਰਖਣਹਾਰਾ ॥ ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥੧੨॥ ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ ॥੧੩॥ ਪ੍ਰਭੁ ਦਾਨਾ ਬੀਨਾ ਗਰਬੁ ਗਵਾਏ ॥ ਦੂਜਾ ਮੇਟੈ ਏਕੁ ਦਿਖਾਏ ॥ ਆਸਾ ਮਾਹਿ ਨਿਰਾਲਮੁ ਜੋਨੀ ਅਕੁਲ ਨਿਰੰਜਨੁ ਗਾਇਆ ॥੧੪॥ ਹਉਮੈ ਮੇਟਿ ਸਬਦਿ ਸੁਖੁ ਹੋਈ ॥ ਆਪੁ ਵੀਚਾਰੇ ਗਿਆਨੀ ਸੋਈ ॥ ਨਾਨਕ ਹਰਿ ਜਸੁ ਹਰਿ ਗੁਣ ਲਾਹਾ ਸਤਸੰਗਤਿ ਸਚੁ ਫਲੁ ਪਾਇਆ ॥੧੫॥੨॥੧੯॥

Ang 1040–1041Raag Maru · ਮਾਰੂ › MARU, SOLAHAS, FIRST MEHL

MARU, FIRST MEHL

Guru Nanak Dev · solha · part 1 of 2

ਮਾਰੂ ਮਹਲਾ ੧ ॥ ਸਚੁ ਕਹਹੁ ਸਚੈ ਘਰਿ ਰਹਣਾ ॥ ਜੀਵਤ ਮਰਹੁ ਭਵਜਲੁ ਜਗੁ ਤਰਣਾ ॥ ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ ॥੧॥ ਹਉਮੈ ਮਮਤਾ ਲੋਭ ਬਿਨਾਸਨੁ ॥ ਨਉ ਦਰ ਮੁਕਤੇ ਦਸਵੈ ਆਸਨੁ ॥ ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥੨॥ ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥ ਅਕਲੁ ਗਾਇ ਜਮ ਤੇ ਕਿਆ ਡਰੀਐ ॥ ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥੩॥ ਸਚੁ ਹਰਿ ਨਾਮੁ ਸਚੁ ਹੈ ਸਰਣਾ ॥ ਸਚੁ ਗੁਰ ਸਬਦੁ ਜਿਤੈ ਲਗਿ ਤਰਣਾ ॥ ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥੪॥ ਸਚ ਬਿਨੁ ਸਤੁ ਸੰਤੋਖੁ ਨ ਪਾਵੈ ॥ ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥ ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ ॥੫॥ ਸਚ ਬਿਨੁ ਭਵਜਲੁ ਜਾਇ ਨ ਤਰਿਆ ॥ ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥ ਰਹੈ ਅਤੀਤੁ ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥੬॥ ਝੂਠੀ ਜਗ ਹਿਤ ਕੀ ਚਤੁਰਾਈ ॥ ਬਿਲਮ ਨ ਲਾਗੈ ਆਵੈ ਜਾਈ ॥ ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥੭॥ ਉਪਜਹਿ ਬਿਨਸਹਿ ਬੰਧਨ ਬੰਧੇ ॥ ਹਉਮੈ ਮਾਇਆ ਕੇ ਗਲਿ ਫੰਧੇ ॥ ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ ਚਲਾਇਆ ॥੮॥

Text: Gurmukhi with English translation (Kulbir S Thind; English by Dr. Sant Singh Khalsa).