Sri Guru Granth Sahib › Raag Maru

Ang 1041

Ang 1040–1041Raag Maru · ਮਾਰੂ › MARU, SOLAHAS, FIRST MEHL

MARU, FIRST MEHL

Guru Nanak Dev · solha · part 1 of 2

ਮਾਰੂ ਮਹਲਾ ੧ ॥ ਸਚੁ ਕਹਹੁ ਸਚੈ ਘਰਿ ਰਹਣਾ ॥ ਜੀਵਤ ਮਰਹੁ ਭਵਜਲੁ ਜਗੁ ਤਰਣਾ ॥ ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ ॥੧॥ ਹਉਮੈ ਮਮਤਾ ਲੋਭ ਬਿਨਾਸਨੁ ॥ ਨਉ ਦਰ ਮੁਕਤੇ ਦਸਵੈ ਆਸਨੁ ॥ ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥੨॥ ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥ ਅਕਲੁ ਗਾਇ ਜਮ ਤੇ ਕਿਆ ਡਰੀਐ ॥ ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥੩॥ ਸਚੁ ਹਰਿ ਨਾਮੁ ਸਚੁ ਹੈ ਸਰਣਾ ॥ ਸਚੁ ਗੁਰ ਸਬਦੁ ਜਿਤੈ ਲਗਿ ਤਰਣਾ ॥ ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥੪॥ ਸਚ ਬਿਨੁ ਸਤੁ ਸੰਤੋਖੁ ਨ ਪਾਵੈ ॥ ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥ ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ ॥੫॥ ਸਚ ਬਿਨੁ ਭਵਜਲੁ ਜਾਇ ਨ ਤਰਿਆ ॥ ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥ ਰਹੈ ਅਤੀਤੁ ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥੬॥ ਝੂਠੀ ਜਗ ਹਿਤ ਕੀ ਚਤੁਰਾਈ ॥ ਬਿਲਮ ਨ ਲਾਗੈ ਆਵੈ ਜਾਈ ॥ ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥੭॥ ਉਪਜਹਿ ਬਿਨਸਹਿ ਬੰਧਨ ਬੰਧੇ ॥ ਹਉਮੈ ਮਾਇਆ ਕੇ ਗਲਿ ਫੰਧੇ ॥ ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ ਚਲਾਇਆ ॥੮॥

Ang 1041Raag Maru · ਮਾਰੂ › MARU, SOLAHAS, FIRST MEHL

MARU, FIRST MEHL

Guru Nanak Dev · solha · part 2 of 2

ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ ॥ ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ ॥ ਗੁਰਮਤਿ ਲੇਹੁ ਤਰਹੁ ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥੯॥ ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥ ਗੁਰਮਤਿ ਸਾਇਰਿ ਪਾਹਣ ਤਾਰੇ ॥ ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥੧੦॥ ਗੁਰਮਤਿ ਲੇਹੁ ਤਰਹੁ ਸਚੁ ਤਾਰੀ ॥ ਆਤਮ ਚੀਨਹੁ ਰਿਦੈ ਮੁਰਾਰੀ ॥ ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥੧੧॥ ਗੁਰਮਤਿ ਪੰਚ ਸਖੇ ਗੁਰ ਭਾਈ ॥ ਗੁਰਮਤਿ ਅਗਨਿ ਨਿਵਾਰਿ ਸਮਾਈ ॥ ਮਨਿ ਮੁਖਿ ਨਾਮੁ ਜਪਹੁ ਜਗਜੀਵਨ ਰਿਦ ਅੰਤਰਿ ਅਲਖੁ ਲਖਾਇਆ ॥੧੨॥ ਗੁਰਮੁਖਿ ਬੂਝੈ ਸਬਦਿ ਪਤੀਜੈ ॥ ਉਸਤਤਿ ਨਿੰਦਾ ਕਿਸ ਕੀ ਕੀਜੈ ॥ ਚੀਨਹੁ ਆਪੁ ਜਪਹੁ ਜਗਦੀਸਰੁ ਹਰਿ ਜਗੰਨਾਥੁ ਮਨਿ ਭਾਇਆ ॥੧੩॥ ਜੋ ਬ੍ਰਹਮੰਡਿ ਖੰਡਿ ਸੋ ਜਾਣਹੁ ॥ ਗੁਰਮੁਖਿ ਬੂਝਹੁ ਸਬਦਿ ਪਛਾਣਹੁ ॥ ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥੧੪॥ ਗੁਰਮਤਿ ਬੋਲਹੁ ਹਰਿ ਜਸੁ ਸੂਚਾ ॥ ਗੁਰਮਤਿ ਆਖੀ ਦੇਖਹੁ ਊਚਾ ॥ ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥੧੫॥੩॥੨੦॥

Ang 1041–1042Raag Maru · ਮਾਰੂ › MARU, SOLAHAS, FIRST MEHL

MARU, FIRST MEHL

Guru Nanak Dev · solha · part 1 of 2

ਮਾਰੂ ਮਹਲਾ ੧ ॥ ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥ ਲਬੁ ਲੋਭੁ ਤਜਿ ਹੋਹੁ ਨਿਚਿੰਦਾ ॥ ਭ੍ਰਮ ਕਾ ਸੰਗਲੁ ਤੋੜਿ ਨਿਰਾਲਾ ਹਰਿ ਅੰਤਰਿ ਹਰਿ ਰਸੁ ਪਾਇਆ ॥੧॥ ਨਿਸਿ ਦਾਮਨਿ ਜਿਉ ਚਮਕਿ ਚੰਦਾਇਣੁ ਦੇਖੈ ॥ ਅਹਿਨਿਸਿ ਜੋਤਿ ਨਿਰੰਤਰਿ ਪੇਖੈ ॥ ਆਨੰਦ ਰੂਪੁ ਅਨੂਪੁ ਸਰੂਪਾ ਗੁਰਿ ਪੂਰੈ ਦੇਖਾਇਆ ॥੨॥ ਸਤਿਗੁਰ ਮਿਲਹੁ ਆਪੇ ਪ੍ਰਭੁ ਤਾਰੇ ॥ ਸਸਿ ਘਰਿ ਸੂਰੁ ਦੀਪਕੁ ਗੈਣਾਰੇ ॥ ਦੇਖਿ ਅਦਿਸਟੁ ਰਹਹੁ ਲਿਵ ਲਾਗੀ ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥੩॥ ਅੰਮ੍ਰਿਤ ਰਸੁ ਪਾਏ ਤ੍ਰਿਸਨਾ ਭਉ ਜਾਏ ॥ ਅਨਭਉ ਪਦੁ ਪਾਵੈ ਆਪੁ ਗਵਾਏ ॥ ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥੪॥ ਅਦ੍ਰਿਸਟ ਅਗੋਚਰੁ ਨਾਮੁ ਅਪਾਰਾ ॥ ਅਤਿ ਰਸੁ ਮੀਠਾ ਨਾਮੁ ਪਿਆਰਾ ॥ ਨਾਨਕ ਕਉ ਜੁਗਿ ਜੁਗਿ ਹਰਿ ਜਸੁ ਦੀਜੈ ਹਰਿ ਜਪੀਐ ਅੰਤੁ ਨ ਪਾਇਆ ॥੫॥ ਅੰਤਰਿ ਨਾਮੁ ਪਰਾਪਤਿ ਹੀਰਾ ॥ ਹਰਿ ਜਪਤੇ ਮਨੁ ਮਨ ਤੇ ਧੀਰਾ ॥ ਦੁਘਟ ਘਟ ਭਉ ਭੰਜਨੁ ਪਾਈਐ ਬਾਹੁੜਿ ਜਨਮਿ ਨ ਜਾਇਆ ॥੬॥ ਭਗਤਿ ਹੇਤਿ ਗੁਰ ਸਬਦਿ ਤਰੰਗਾ ॥ ਹਰਿ ਜਸੁ ਨਾਮੁ ਪਦਾਰਥੁ ਮੰਗਾ ॥ ਹਰਿ ਭਾਵੈ ਗੁਰ ਮੇਲਿ ਮਿਲਾਏ ਹਰਿ ਤਾਰੇ ਜਗਤੁ ਸਬਾਇਆ ॥੭॥ ਜਿਨਿ ਜਪੁ ਜਪਿਓ ਸਤਿਗੁਰ ਮਤਿ ਵਾ ਕੇ ॥ ਜਮਕੰਕਰ ਕਾਲੁ ਸੇਵਕ ਪਗ ਤਾ ਕੇ ॥ ਊਤਮ ਸੰਗਤਿ ਗਤਿ ਮਿਤਿ ਊਤਮ ਜਗੁ ਭਉਜਲੁ ਪਾਰਿ ਤਰਾਇਆ ॥੮॥

Text: Gurmukhi with English translation (Kulbir S Thind; English by Dr. Sant Singh Khalsa).