MARU, FIRST MEHL
ਮਾਰੂ ਮਹਲਾ ੧ ॥ ਕੁਦਰਤਿ ਕਰਨੈਹਾਰ ਅਪਾਰਾ ॥ ਕੀਤੇ ਕਾ ਨਾਹੀ ਕਿਹੁ ਚਾਰਾ ॥ ਜੀਅ ਉਪਾਇ ਰਿਜਕੁ ਦੇ ਆਪੇ ਸਿਰਿ ਸਿਰਿ ਹੁਕਮੁ ਚਲਾਇਆ ॥੧॥ ਹੁਕਮੁ ਚਲਾਇ ਰਹਿਆ ਭਰਪੂਰੇ ॥ ਕਿਸੁ ਨੇੜੈ ਕਿਸੁ ਆਖਾਂ ਦੂਰੇ ॥ ਗੁਪਤ ਪ੍ਰਗਟ ਹਰਿ ਘਟਿ ਘਟਿ ਦੇਖਹੁ ਵਰਤੈ ਤਾਕੁ ਸਬਾਇਆ ॥੨॥ ਜਿਸ ਕਉ ਮੇਲੇ ਸੁਰਤਿ ਸਮਾਏ ॥ ਗੁਰ ਸਬਦੀ ਹਰਿ ਨਾਮੁ ਧਿਆਏ ॥ ਆਨਦ ਰੂਪ ਅਨੂਪ ਅਗੋਚਰ ਗੁਰ ਮਿਲਿਐ ਭਰਮੁ ਜਾਇਆ ॥੩॥ ਮਨ ਤਨ ਧਨ ਤੇ ਨਾਮੁ ਪਿਆਰਾ ॥ ਅੰਤਿ ਸਖਾਈ ਚਲਣਵਾਰਾ ॥ ਮੋਹ ਪਸਾਰ ਨਹੀ ਸੰਗਿ ਬੇਲੀ ਬਿਨੁ ਹਰਿ ਗੁਰ ਕਿਨਿ ਸੁਖੁ ਪਾਇਆ ॥੪॥ ਜਿਸ ਕਉ ਨਦਰਿ ਕਰੇ ਗੁਰੁ ਪੂਰਾ ॥ ਸਬਦਿ ਮਿਲਾਏ ਗੁਰਮਤਿ ਸੂਰਾ ॥ ਨਾਨਕ ਗੁਰ ਕੇ ਚਰਨ ਸਰੇਵਹੁ ਜਿਨਿ ਭੂਲਾ ਮਾਰਗਿ ਪਾਇਆ ॥੫॥ ਸੰਤ ਜਨਾਂ ਹਰਿ ਧਨੁ ਜਸੁ ਪਿਆਰਾ ॥ ਗੁਰਮਤਿ ਪਾਇਆ ਨਾਮੁ ਤੁਮਾਰਾ ॥ ਜਾਚਿਕੁ ਸੇਵ ਕਰੇ ਦਰਿ ਹਰਿ ਕੈ ਹਰਿ ਦਰਗਹ ਜਸੁ ਗਾਇਆ ॥੬॥ ਸਤਿਗੁਰੁ ਮਿਲੈ ਤ ਮਹਲਿ ਬੁਲਾਏ ॥ ਸਾਚੀ ਦਰਗਹ ਗਤਿ ਪਤਿ ਪਾਏ ॥ ਸਾਕਤ ਠਉਰ ਨਾਹੀ ਹਰਿ ਮੰਦਰ ਜਨਮ ਮਰੈ ਦੁਖੁ ਪਾਇਆ ॥੭॥