MARU, SOLHAY, THIRD MEHL
ਮਾਰੂ ਸੋਲਹੇ ਮਹਲਾ ੩ ੴ ਸਤਿਗੁਰ ਪ੍ਰਸਾਦਿ ॥ ਹੁਕਮੀ ਸਹਜੇ ਸ੍ਰਿਸਟਿ ਉਪਾਈ ॥ ਕਰਿ ਕਰਿ ਵੇਖੈ ਅਪਣੀ ਵਡਿਆਈ ॥ ਆਪੇ ਕਰੇ ਕਰਾਏ ਆਪੇ ਹੁਕਮੇ ਰਹਿਆ ਸਮਾਈ ਹੇ ॥੧॥ ਮਾਇਆ ਮੋਹੁ ਜਗਤੁ ਗੁਬਾਰਾ ॥ ਗੁਰਮੁਖਿ ਬੂਝੈ ਕੋ ਵੀਚਾਰਾ ॥ ਆਪੇ ਨਦਰਿ ਕਰੇ ਸੋ ਪਾਏ ਆਪੇ ਮੇਲਿ ਮਿਲਾਈ ਹੇ ॥੨॥ ਆਪੇ ਮੇਲੇ ਦੇ ਵਡਿਆਈ ॥ ਗੁਰ ਪਰਸਾਦੀ ਕੀਮਤਿ ਪਾਈ ॥ ਮਨਮੁਖਿ ਬਹੁਤੁ ਫਿਰੈ ਬਿਲਲਾਦੀ ਦੂਜੈ ਭਾਇ ਖੁਆਈ ਹੇ ॥੩॥ ਹਉਮੈ ਮਾਇਆ ਵਿਚੇ ਪਾਈ ॥ ਮਨਮੁਖ ਭੂਲੇ ਪਤਿ ਗਵਾਈ ॥ ਗੁਰਮੁਖਿ ਹੋਵੈ ਸੋ ਨਾਇ ਰਾਚੈ ਸਾਚੈ ਰਹਿਆ ਸਮਾਈ ਹੇ ॥੪॥ ਗੁਰ ਤੇ ਗਿਆਨੁ ਨਾਮ ਰਤਨੁ ਪਾਇਆ ॥ ਮਨਸਾ ਮਾਰਿ ਮਨ ਮਾਹਿ ਸਮਾਇਆ ॥ ਆਪੇ ਖੇਲ ਕਰੇ ਸਭਿ ਕਰਤਾ ਆਪੇ ਦੇਇ ਬੁਝਾਈ ਹੇ ॥੫॥ ਸਤਿਗੁਰੁ ਸੇਵੇ ਆਪੁ ਗਵਾਏ ॥ ਮਿਲਿ ਪ੍ਰੀਤਮ ਸਬਦਿ ਸੁਖੁ ਪਾਏ ॥ ਅੰਤਰਿ ਪਿਆਰੁ ਭਗਤੀ ਰਾਤਾ ਸਹਜਿ ਮਤੇ ਬਣਿ ਆਈ ਹੇ ॥੬॥ ਦੂਖ ਨਿਵਾਰਣੁ ਗੁਰ ਤੇ ਜਾਤਾ ॥ ਆਪਿ ਮਿਲਿਆ ਜਗਜੀਵਨੁ ਦਾਤਾ ॥ ਜਿਸ ਨੋ ਲਾਏ ਸੋਈ ਬੂਝੈ ਭਉ ਭਰਮੁ ਸਰੀਰਹੁ ਜਾਈ ਹੇ ॥੭॥ ਆਪੇ ਗੁਰਮੁਖਿ ਆਪੇ ਦੇਵੈ ॥ ਸਚੈ ਸਬਦਿ ਸਤਿਗੁਰੁ ਸੇਵੈ ॥ ਜਰਾ ਜਮੁ ਤਿਸੁ ਜੋਹਿ ਨ ਸਾਕੈ ਸਾਚੇ ਸਿਉ ਬਣਿ ਆਈ ਹੇ ॥੮॥