Sri Guru Granth Sahib › Raag Maru

Ang 1045

Ang 1044–1045Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 1 of 2

ਮਾਰੂ ਮਹਲਾ ੩ ॥ ਏਕੋ ਏਕੁ ਵਰਤੈ ਸਭੁ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਏਕੋ ਰਵਿ ਰਹਿਆ ਸਭ ਅੰਤਰਿ ਤਿਸੁ ਬਿਨੁ ਅਵਰੁ ਨ ਕੋਈ ਹੇ ॥੧॥ ਲਖ ਚਉਰਾਸੀਹ ਜੀਅ ਉਪਾਏ ॥ ਗਿਆਨੀ ਧਿਆਨੀ ਆਖਿ ਸੁਣਾਏ ॥ ਸਭਨਾ ਰਿਜਕੁ ਸਮਾਹੇ ਆਪੇ ਕੀਮਤਿ ਹੋਰ ਨ ਹੋਈ ਹੇ ॥੨॥ ਮਾਇਆ ਮੋਹੁ ਅੰਧੁ ਅੰਧਾਰਾ ॥ ਹਉਮੈ ਮੇਰਾ ਪਸਰਿਆ ਪਾਸਾਰਾ ॥ ਅਨਦਿਨੁ ਜਲਤ ਰਹੈ ਦਿਨੁ ਰਾਤੀ ਗੁਰ ਬਿਨੁ ਸਾਂਤਿ ਨ ਹੋਈ ਹੇ ॥੩॥ ਆਪੇ ਜੋੜਿ ਵਿਛੋੜੇ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਸਚਾ ਹੁਕਮੁ ਸਚਾ ਪਾਸਾਰਾ ਹੋਰਨਿ ਹੁਕਮੁ ਨ ਹੋਈ ਹੇ ॥੪॥ ਆਪੇ ਲਾਇ ਲਏ ਸੋ ਲਾਗੈ ॥ ਗੁਰ ਪਰਸਾਦੀ ਜਮ ਕਾ ਭਉ ਭਾਗੈ ॥ ਅੰਤਰਿ ਸਬਦੁ ਸਦਾ ਸੁਖਦਾਤਾ ਗੁਰਮੁਖਿ ਬੂਝੈ ਕੋਈ ਹੇ ॥੫॥ ਆਪੇ ਮੇਲੇ ਮੇਲਿ ਮਿਲਾਏ ॥ ਪੁਰਬਿ ਲਿਖਿਆ ਸੋ ਮੇਟਣਾ ਨ ਜਾਏ ॥ ਅਨਦਿਨੁ ਭਗਤਿ ਕਰੇ ਦਿਨੁ ਰਾਤੀ ਗੁਰਮੁਖਿ ਸੇਵਾ ਹੋਈ ਹੇ ॥੬॥ ਸਤਿਗੁਰੁ ਸੇਵਿ ਸਦਾ ਸੁਖੁ ਜਾਤਾ ॥ ਆਪੇ ਆਇ ਮਿਲਿਆ ਸਭਨਾ ਕਾ ਦਾਤਾ ॥ ਹਉਮੈ ਮਾਰਿ ਤ੍ਰਿਸਨਾ ਅਗਨਿ ਨਿਵਾਰੀ ਸਬਦੁ ਚੀਨਿ ਸੁਖੁ ਹੋਈ ਹੇ ॥੭॥ ਕਾਇਆ ਕੁਟੰਬੁ ਮੋਹੁ ਨ ਬੂਝੈ ॥ ਗੁਰਮੁਖਿ ਹੋਵੈ ਤ ਆਖੀ ਸੂਝੈ ॥ ਅਨਦਿਨੁ ਨਾਮੁ ਰਵੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਹੋਈ ਹੇ ॥੮॥

Ang 1045Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 2 of 2

ਮਨਮੁਖ ਧਾਤੁ ਦੂਜੈ ਹੈ ਲਾਗਾ ॥ ਜਨਮਤ ਕੀ ਨ ਮੂਓ ਆਭਾਗਾ ॥ ਆਵਤ ਜਾਤ ਬਿਰਥਾ ਜਨਮੁ ਗਵਾਇਆ ਬਿਨੁ ਗੁਰ ਮੁਕਤਿ ਨ ਹੋਈ ਹੇ ॥੯॥ ਕਾਇਆ ਕੁਸੁਧ ਹਉਮੈ ਮਲੁ ਲਾਈ ॥ ਜੇ ਸਉ ਧੋਵਹਿ ਤਾ ਮੈਲੁ ਨ ਜਾਈ ॥ ਸਬਦਿ ਧੋਪੈ ਤਾ ਹਛੀ ਹੋਵੈ ਫਿਰਿ ਮੈਲੀ ਮੂਲਿ ਨ ਹੋਈ ਹੇ ॥੧੦॥ ਪੰਚ ਦੂਤ ਕਾਇਆ ਸੰਘਾਰਹਿ ॥ ਮਰਿ ਮਰਿ ਜੰਮਹਿ ਸਬਦੁ ਨ ਵੀਚਾਰਹਿ ॥ ਅੰਤਰਿ ਮਾਇਆ ਮੋਹ ਗੁਬਾਰਾ ਜਿਉ ਸੁਪਨੈ ਸੁਧਿ ਨ ਹੋਈ ਹੇ ॥੧੧॥ ਇਕਿ ਪੰਚਾ ਮਾਰਿ ਸਬਦਿ ਹੈ ਲਾਗੇ ॥ ਸਤਿਗੁਰੁ ਆਇ ਮਿਲਿਆ ਵਡਭਾਗੇ ॥ ਅੰਤਰਿ ਸਾਚੁ ਰਵਹਿ ਰੰਗਿ ਰਾਤੇ ਸਹਜਿ ਸਮਾਵੈ ਸੋਈ ਹੇ ॥੧੨॥ ਗੁਰ ਕੀ ਚਾਲ ਗੁਰੂ ਤੇ ਜਾਪੈ ॥ ਪੂਰਾ ਸੇਵਕੁ ਸਬਦਿ ਸਿਞਾਪੈ ॥ ਸਦਾ ਸਬਦੁ ਰਵੈ ਘਟ ਅੰਤਰਿ ਰਸਨਾ ਰਸੁ ਚਾਖੈ ਸਚੁ ਸੋਈ ਹੇ ॥੧੩॥ ਹਉਮੈ ਮਾਰੇ ਸਬਦਿ ਨਿਵਾਰੇ ॥ ਹਰਿ ਕਾ ਨਾਮੁ ਰਖੈ ਉਰਿ ਧਾਰੇ ॥ ਏਕਸੁ ਬਿਨੁ ਹਉ ਹੋਰੁ ਨ ਜਾਣਾ ਸਹਜੇ ਹੋਇ ਸੁ ਹੋਈ ਹੇ ॥੧੪॥ ਬਿਨੁ ਸਤਿਗੁਰ ਸਹਜੁ ਕਿਨੈ ਨਹੀ ਪਾਇਆ ॥ ਗੁਰਮੁਖਿ ਬੂਝੈ ਸਚਿ ਸਮਾਇਆ ॥ ਸਚਾ ਸੇਵਿ ਸਬਦਿ ਸਚ ਰਾਤੇ ਹਉਮੈ ਸਬਦੇ ਖੋਈ ਹੇ ॥੧੫॥ ਆਪੇ ਗੁਣਦਾਤਾ ਬੀਚਾਰੀ ॥ ਗੁਰਮੁਖਿ ਦੇਵਹਿ ਪਕੀ ਸਾਰੀ ॥ ਨਾਨਕ ਨਾਮਿ ਸਮਾਵਹਿ ਸਾਚੈ ਸਾਚੇ ਤੇ ਪਤਿ ਹੋਈ ਹੇ ॥੧੬॥੨॥

Ang 1045–1046Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 1 of 2

ਮਾਰੂ ਮਹਲਾ ੩ ॥ ਜਗਜੀਵਨੁ ਸਾਚਾ ਏਕੋ ਦਾਤਾ ॥ ਗੁਰ ਸੇਵਾ ਤੇ ਸਬਦਿ ਪਛਾਤਾ ॥ ਏਕੋ ਅਮਰੁ ਏਕਾ ਪਤਿਸਾਹੀ ਜੁਗੁ ਜੁਗੁ ਸਿਰਿ ਕਾਰ ਬਣਾਈ ਹੇ ॥੧॥ ਸੋ ਜਨੁ ਨਿਰਮਲੁ ਜਿਨਿ ਆਪੁ ਪਛਾਤਾ ॥ ਆਪੇ ਆਇ ਮਿਲਿਆ ਸੁਖਦਾਤਾ ॥ ਰਸਨਾ ਸਬਦਿ ਰਤੀ ਗੁਣ ਗਾਵੈ ਦਰਿ ਸਾਚੈ ਪਤਿ ਪਾਈ ਹੇ ॥੨॥ ਗੁਰਮੁਖਿ ਨਾਮਿ ਮਿਲੈ ਵਡਿਆਈ ॥ ਮਨਮੁਖਿ ਨਿੰਦਕਿ ਪਤਿ ਗਵਾਈ ॥ ਨਾਮਿ ਰਤੇ ਪਰਮ ਹੰਸ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੩॥ ਸਬਦਿ ਮਰੈ ਸੋਈ ਜਨੁ ਪੂਰਾ ॥ ਸਤਿਗੁਰੁ ਆਖਿ ਸੁਣਾਏ ਸੂਰਾ ॥ ਕਾਇਆ ਅੰਦਰਿ ਅੰਮ੍ਰਿਤ ਸਰੁ ਸਾਚਾ ਮਨੁ ਪੀਵੈ ਭਾਇ ਸੁਭਾਈ ਹੇ ॥੪॥ ਪੜਿ ਪੰਡਿਤੁ ਅਵਰਾ ਸਮਝਾਏ ॥ ਘਰ ਜਲਤੇ ਕੀ ਖਬਰਿ ਨ ਪਾਏ ॥ ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਪੜਿ ਥਾਕੇ ਸਾਂਤਿ ਨ ਆਈ ਹੇ ॥੫॥ ਇਕਿ ਭਸਮ ਲਗਾਇ ਫਿਰਹਿ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨਿ ਮਾਰੀ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਭਰਮਿ ਭੇਖਿ ਭਰਮਾਈ ਹੇ ॥੬॥ ਇਕਿ ਗ੍ਰਿਹ ਕੁਟੰਬ ਮਹਿ ਸਦਾ ਉਦਾਸੀ ॥ ਸਬਦਿ ਮੁਏ ਹਰਿ ਨਾਮਿ ਨਿਵਾਸੀ ॥ ਅਨਦਿਨੁ ਸਦਾ ਰਹਹਿ ਰੰਗਿ ਰਾਤੇ ਭੈ ਭਾਇ ਭਗਤਿ ਚਿਤੁ ਲਾਈ ਹੇ ॥੭॥ ਮਨਮੁਖੁ ਨਿੰਦਾ ਕਰਿ ਕਰਿ ਵਿਗੁਤਾ ॥ ਅੰਤਰਿ ਲੋਭੁ ਭਉਕੈ ਜਿਸੁ ਕੁਤਾ ॥ ਜਮਕਾਲੁ ਤਿਸੁ ਕਦੇ ਨ ਛੋਡੈ ਅੰਤਿ ਗਇਆ ਪਛੁਤਾਈ ਹੇ ॥੮॥

Text: Gurmukhi with English translation (Kulbir S Thind; English by Dr. Sant Singh Khalsa).