Sri Guru Granth Sahib › Raag Maru

Ang 1047

Ang 1046–1047Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 2 of 2

ਸਚੈ ਸਬਦਿ ਸਚੀ ਪਤਿ ਹੋਈ ॥ ਬਿਨੁ ਨਾਵੈ ਮੁਕਤਿ ਨ ਪਾਵੈ ਕੋਈ ॥ ਬਿਨੁ ਸਤਿਗੁਰ ਕੋ ਨਾਉ ਨ ਪਾਏ ਪ੍ਰਭਿ ਐਸੀ ਬਣਤ ਬਣਾਈ ਹੇ ॥੯॥ ਇਕਿ ਸਿਧ ਸਾਧਿਕ ਬਹੁਤੁ ਵੀਚਾਰੀ ॥ ਇਕਿ ਅਹਿਨਿਸਿ ਨਾਮਿ ਰਤੇ ਨਿਰੰਕਾਰੀ ॥ ਜਿਸ ਨੋ ਆਪਿ ਮਿਲਾਏ ਸੋ ਬੂਝੈ ਭਗਤਿ ਭਾਇ ਭਉ ਜਾਈ ਹੇ ॥੧੦॥ ਇਸਨਾਨੁ ਦਾਨੁ ਕਰਹਿ ਨਹੀ ਬੂਝਹਿ ॥ ਇਕਿ ਮਨੂਆ ਮਾਰਿ ਮਨੈ ਸਿਉ ਲੂਝਹਿ ॥ ਸਾਚੈ ਸਬਦਿ ਰਤੇ ਇਕ ਰੰਗੀ ਸਾਚੈ ਸਬਦਿ ਮਿਲਾਈ ਹੇ ॥੧੧॥ ਆਪੇ ਸਿਰਜੇ ਦੇ ਵਡਿਆਈ ॥ ਆਪੇ ਭਾਣੈ ਦੇਇ ਮਿਲਾਈ ॥ ਆਪੇ ਨਦਰਿ ਕਰੇ ਮਨਿ ਵਸਿਆ ਮੇਰੈ ਪ੍ਰਭਿ ਇਉ ਫੁਰਮਾਈ ਹੇ ॥੧੨॥ ਸਤਿਗੁਰੁ ਸੇਵਹਿ ਸੇ ਜਨ ਸਾਚੇ ॥ ਮਨਮੁਖ ਸੇਵਿ ਨ ਜਾਣਨਿ ਕਾਚੇ ॥ ਆਪੇ ਕਰਤਾ ਕਰਿ ਕਰਿ ਵੇਖੈ ਜਿਉ ਭਾਵੈ ਤਿਉ ਲਾਈ ਹੇ ॥੧੩॥ ਜੁਗਿ ਜੁਗਿ ਸਾਚਾ ਏਕੋ ਦਾਤਾ ॥ ਪੂਰੈ ਭਾਗਿ ਗੁਰ ਸਬਦੁ ਪਛਾਤਾ ॥ ਸਬਦਿ ਮਿਲੇ ਸੇ ਵਿਛੁੜੇ ਨਾਹੀ ਨਦਰੀ ਸਹਜਿ ਮਿਲਾਈ ਹੇ ॥੧੪॥ ਹਉਮੈ ਮਾਇਆ ਮੈਲੁ ਕਮਾਇਆ ॥ ਮਰਿ ਮਰਿ ਜੰਮਹਿ ਦੂਜਾ ਭਾਇਆ ॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ਮਨਿ ਦੇਖਹੁ ਲਿਵ ਲਾਈ ਹੇ ॥੧੫॥ ਜੋ ਤਿਸੁ ਭਾਵੈ ਸੋਈ ਕਰਸੀ ॥ ਆਪਹੁ ਹੋਆ ਨਾ ਕਿਛੁ ਹੋਸੀ ॥ ਨਾਨਕ ਨਾਮੁ ਮਿਲੈ ਵਡਿਆਈ ਦਰਿ ਸਾਚੈ ਪਤਿ ਪਾਈ ਹੇ ॥੧੬॥੩॥

Ang 1047Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 1 of 2

ਮਾਰੂ ਮਹਲਾ ੩ ॥ ਜੋ ਆਇਆ ਸੋ ਸਭੁ ਕੋ ਜਾਸੀ ॥ ਦੂਜੈ ਭਾਇ ਬਾਧਾ ਜਮ ਫਾਸੀ ॥ ਸਤਿਗੁਰਿ ਰਾਖੇ ਸੇ ਜਨ ਉਬਰੇ ਸਾਚੇ ਸਾਚਿ ਸਮਾਈ ਹੇ ॥੧॥ ਆਪੇ ਕਰਤਾ ਕਰਿ ਕਰਿ ਵੇਖੈ ॥ ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥ ਗੁਰਮੁਖਿ ਗਿਆਨੁ ਤਿਸੁ ਸਭੁ ਕਿਛੁ ਸੂਝੈ ਅਗਿਆਨੀ ਅੰਧੁ ਕਮਾਈ ਹੇ ॥੨॥ ਮਨਮੁਖ ਸਹਸਾ ਬੂਝ ਨ ਪਾਈ ॥ ਮਰਿ ਮਰਿ ਜੰਮੈ ਜਨਮੁ ਗਵਾਈ ॥ ਗੁਰਮੁਖਿ ਨਾਮਿ ਰਤੇ ਸੁਖੁ ਪਾਇਆ ਸਹਜੇ ਸਾਚਿ ਸਮਾਈ ਹੇ ॥੩॥ ਧੰਧੈ ਧਾਵਤ ਮਨੁ ਭਇਆ ਮਨੂਰਾ ॥ ਫਿਰਿ ਹੋਵੈ ਕੰਚਨੁ ਭੇਟੈ ਗੁਰੁ ਪੂਰਾ ॥ ਆਪੇ ਬਖਸਿ ਲਏ ਸੁਖੁ ਪਾਏ ਪੂਰੈ ਸਬਦਿ ਮਿਲਾਈ ਹੇ ॥੪॥ ਦੁਰਮਤਿ ਝੂਠੀ ਬੁਰੀ ਬੁਰਿਆਰਿ ॥ ਅਉਗਣਿਆਰੀ ਅਉਗਣਿਆਰਿ ॥ ਕਚੀ ਮਤਿ ਫੀਕਾ ਮੁਖਿ ਬੋਲੈ ਦੁਰਮਤਿ ਨਾਮੁ ਨ ਪਾਈ ਹੇ ॥੫॥ ਅਉਗਣਿਆਰੀ ਕੰਤ ਨ ਭਾਵੈ ॥ ਮਨ ਕੀ ਜੂਠੀ ਜੂਠੁ ਕਮਾਵੈ ॥ ਪਿਰ ਕਾ ਸਾਉ ਨ ਜਾਣੈ ਮੂਰਖਿ ਬਿਨੁ ਗੁਰ ਬੂਝ ਨ ਪਾਈ ਹੇ ॥੬॥ ਦੁਰਮਤਿ ਖੋਟੀ ਖੋਟੁ ਕਮਾਵੈ ॥ ਸੀਗਾਰੁ ਕਰੇ ਪਿਰ ਖਸਮ ਨ ਭਾਵੈ ॥ ਗੁਣਵੰਤੀ ਸਦਾ ਪਿਰੁ ਰਾਵੈ ਸਤਿਗੁਰਿ ਮੇਲਿ ਮਿਲਾਈ ਹੇ ॥੭॥ ਆਪੇ ਹੁਕਮੁ ਕਰੇ ਸਭੁ ਵੇਖੈ ॥ ਇਕਨਾ ਬਖਸਿ ਲਏ ਧੁਰਿ ਲੇਖੈ ॥ ਅਨਦਿਨੁ ਨਾਮਿ ਰਤੇ ਸਚੁ ਪਾਇਆ ਆਪੇ ਮੇਲਿ ਮਿਲਾਈ ਹੇ ॥੮॥

Ang 1047–1048Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 2 of 2

ਹਉਮੈ ਧਾਤੁ ਮੋਹ ਰਸਿ ਲਾਈ ॥ ਗੁਰਮੁਖਿ ਲਿਵ ਸਾਚੀ ਸਹਜਿ ਸਮਾਈ ॥ ਆਪੇ ਮੇਲੈ ਆਪੇ ਕਰਿ ਵੇਖੈ ਬਿਨੁ ਸਤਿਗੁਰ ਬੂਝ ਨ ਪਾਈ ਹੇ ॥੯॥ ਇਕਿ ਸਬਦੁ ਵੀਚਾਰਿ ਸਦਾ ਜਨ ਜਾਗੇ ॥ ਇਕਿ ਮਾਇਆ ਮੋਹਿ ਸੋਇ ਰਹੇ ਅਭਾਗੇ ॥ ਆਪੇ ਕਰੇ ਕਰਾਏ ਆਪੇ ਹੋਰੁ ਕਰਣਾ ਕਿਛੂ ਨ ਜਾਈ ਹੇ ॥੧੦॥ ਕਾਲੁ ਮਾਰਿ ਗੁਰ ਸਬਦਿ ਨਿਵਾਰੇ ॥ ਹਰਿ ਕਾ ਨਾਮੁ ਰਖੈ ਉਰ ਧਾਰੇ ॥ ਸਤਿਗੁਰ ਸੇਵਾ ਤੇ ਸੁਖੁ ਪਾਇਆ ਹਰਿ ਕੈ ਨਾਮਿ ਸਮਾਈ ਹੇ ॥੧੧॥ ਦੂਜੈ ਭਾਇ ਫਿਰੈ ਦੇਵਾਨੀ ॥ ਮਾਇਆ ਮੋਹਿ ਦੁਖ ਮਾਹਿ ਸਮਾਨੀ ॥ ਬਹੁਤੇ ਭੇਖ ਕਰੈ ਨਹ ਪਾਏ ਬਿਨੁ ਸਤਿਗੁਰ ਸੁਖੁ ਨ ਪਾਈ ਹੇ ॥੧੨॥ ਕਿਸ ਨੋ ਕਹੀਐ ਜਾ ਆਪਿ ਕਰਾਏ ॥ ਜਿਤੁ ਭਾਵੈ ਤਿਤੁ ਰਾਹਿ ਚਲਾਏ ॥ ਆਪੇ ਮਿਹਰਵਾਨੁ ਸੁਖਦਾਤਾ ਜਿਉ ਭਾਵੈ ਤਿਵੈ ਚਲਾਈ ਹੇ ॥੧੩॥ ਆਪੇ ਕਰਤਾ ਆਪੇ ਭੁਗਤਾ ॥ ਆਪੇ ਸੰਜਮੁ ਆਪੇ ਜੁਗਤਾ ॥ ਆਪੇ ਨਿਰਮਲੁ ਮਿਹਰਵਾਨੁ ਮਧੁਸੂਦਨੁ ਜਿਸ ਦਾ ਹੁਕਮੁ ਨ ਮੇਟਿਆ ਜਾਈ ਹੇ ॥੧੪॥ ਸੇ ਵਡਭਾਗੀ ਜਿਨੀ ਏਕੋ ਜਾਤਾ ॥ ਘਟਿ ਘਟਿ ਵਸਿ ਰਹਿਆ ਜਗਜੀਵਨੁ ਦਾਤਾ ॥ ਇਕ ਥੈ ਗੁਪਤੁ ਪਰਗਟੁ ਹੈ ਆਪੇ ਗੁਰਮੁਖਿ ਭ੍ਰਮੁ ਭਉ ਜਾਈ ਹੇ ॥੧੫॥ ਗੁਰਮੁਖਿ ਹਰਿ ਜੀਉ ਏਕੋ ਜਾਤਾ ॥ ਅੰਤਰਿ ਨਾਮੁ ਸਬਦਿ ਪਛਾਤਾ ॥ ਜਿਸੁ ਤੂ ਦੇਹਿ ਸੋਈ ਜਨੁ ਪਾਏ ਨਾਨਕ ਨਾਮਿ ਵਡਾਈ ਹੇ ॥੧੬॥੪॥

Text: Gurmukhi with English translation (Kulbir S Thind; English by Dr. Sant Singh Khalsa).