MARU, THIRD MEHL
ਕਾਮਿ ਕ੍ਰੋਧਿ ਭਰੇ ਹਮ ਅਪਰਾਧੀ ॥ ਕਿਆ ਮੁਹੁ ਲੈ ਬੋਲਹ ਨਾ ਹਮ ਗੁਣ ਨ ਸੇਵਾ ਸਾਧੀ ॥ ਡੁਬਦੇ ਪਾਥਰ ਮੇਲਿ ਲੈਹੁ ਤੁਮ ਆਪੇ ਸਾਚੁ ਨਾਮੁ ਅਬਿਨਾਸੀ ਹੇ ॥੯॥ ਨਾ ਕੋਈ ਕਰੇ ਨ ਕਰਣੈ ਜੋਗਾ ॥ ਆਪੇ ਕਰਹਿ ਕਰਾਵਹਿ ਸੁ ਹੋਇਗਾ ॥ ਆਪੇ ਬਖਸਿ ਲੈਹਿ ਸੁਖੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੦॥ ਇਹੁ ਤਨੁ ਧਰਤੀ ਸਬਦੁ ਬੀਜਿ ਅਪਾਰਾ ॥ ਹਰਿ ਸਾਚੇ ਸੇਤੀ ਵਣਜੁ ਵਾਪਾਰਾ ॥ ਸਚੁ ਧਨੁ ਜੰਮਿਆ ਤੋਟਿ ਨ ਆਵੈ ਅੰਤਰਿ ਨਾਮੁ ਨਿਵਾਸੀ ਹੇ ॥੧੧॥ ਹਰਿ ਜੀਉ ਅਵਗਣਿਆਰੇ ਨੋ ਗੁਣੁ ਕੀਜੈ ॥ ਆਪੇ ਬਖਸਿ ਲੈਹਿ ਨਾਮੁ ਦੀਜੈ ॥ ਗੁਰਮੁਖਿ ਹੋਵੈ ਸੋ ਪਤਿ ਪਾਏ ਇਕਤੁ ਨਾਮਿ ਨਿਵਾਸੀ ਹੇ ॥੧੨॥ ਅੰਤਰਿ ਹਰਿ ਧਨੁ ਸਮਝ ਨ ਹੋਈ ॥ ਗੁਰ ਪਰਸਾਦੀ ਬੂਝੈ ਕੋਈ ॥ ਗੁਰਮੁਖਿ ਹੋਵੈ ਸੋ ਧਨੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੩॥ ਅਨਲ ਵਾਉ ਭਰਮਿ ਭੁਲਾਈ ॥ ਮਾਇਆ ਮੋਹਿ ਸੁਧਿ ਨ ਕਾਈ ॥ ਮਨਮੁਖ ਅੰਧੇ ਕਿਛੂ ਨ ਸੂਝੈ ਗੁਰਮਤਿ ਨਾਮੁ ਪ੍ਰਗਾਸੀ ਹੇ ॥੧੪॥ ਮਨਮੁਖ ਹਉਮੈ ਮਾਇਆ ਸੂਤੇ ॥ ਅਪਣਾ ਘਰੁ ਨ ਸਮਾਲਹਿ ਅੰਤਿ ਵਿਗੂਤੇ ॥ ਪਰ ਨਿੰਦਾ ਕਰਹਿ ਬਹੁ ਚਿੰਤਾ ਜਾਲੈ ਦੁਖੇ ਦੁਖਿ ਨਿਵਾਸੀ ਹੇ ॥੧੫॥ ਆਪੇ ਕਰਤੈ ਕਾਰ ਕਰਾਈ ॥ ਆਪੇ ਗੁਰਮੁਖਿ ਦੇਇ ਬੁਝਾਈ ॥ ਨਾਨਕ ਨਾਮਿ ਰਤੇ ਮਨੁ ਨਿਰਮਲੁ ਨਾਮੇ ਨਾਮਿ ਨਿਵਾਸੀ ਹੇ ॥੧੬॥੫॥