Sri Guru Granth Sahib › Raag Maru

Ang 1050

Ang 1049–1050Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 2 of 2

ਕਿਲਬਿਖ ਦੂਖ ਨਿਵਾਰਣਹਾਰਾ ॥ ਗੁਰਮੁਖਿ ਸੇਵਿਆ ਸਬਦਿ ਵੀਚਾਰਾ ॥ ਸਭੁ ਕਿਛੁ ਆਪੇ ਆਪਿ ਵਰਤੈ ਗੁਰਮੁਖਿ ਤਨੁ ਮਨੁ ਭੀਜੈ ਹੇ ॥੯॥ ਮਾਇਆ ਅਗਨਿ ਜਲੈ ਸੰਸਾਰੇ ॥ ਗੁਰਮੁਖਿ ਨਿਵਾਰੈ ਸਬਦਿ ਵੀਚਾਰੇ ॥ ਅੰਤਰਿ ਸਾਂਤਿ ਸਦਾ ਸੁਖੁ ਪਾਇਆ ਗੁਰਮਤੀ ਨਾਮੁ ਲੀਜੈ ਹੇ ॥੧੦॥ ਇੰਦ੍ਰ ਇੰਦ੍ਰਾਸਣਿ ਬੈਠੇ ਜਮ ਕਾ ਭਉ ਪਾਵਹਿ ॥ ਜਮੁ ਨ ਛੋਡੈ ਬਹੁ ਕਰਮ ਕਮਾਵਹਿ ॥ ਸਤਿਗੁਰੁ ਭੇਟੈ ਤਾ ਮੁਕਤਿ ਪਾਈਐ ਹਰਿ ਹਰਿ ਰਸਨਾ ਪੀਜੈ ਹੇ ॥੧੧॥ ਮਨਮੁਖਿ ਅੰਤਰਿ ਭਗਤਿ ਨ ਹੋਈ ॥ ਗੁਰਮੁਖਿ ਭਗਤਿ ਸਾਂਤਿ ਸੁਖੁ ਹੋਈ ॥ ਪਵਿਤ੍ਰ ਪਾਵਨ ਸਦਾ ਹੈ ਬਾਣੀ ਗੁਰਮਤਿ ਅੰਤਰੁ ਭੀਜੈ ਹੇ ॥੧੨॥ ਬ੍ਰਹਮਾ ਬਿਸਨੁ ਮਹੇਸੁ ਵੀਚਾਰੀ ॥ ਤ੍ਰੈ ਗੁਣ ਬਧਕ ਮੁਕਤਿ ਨਿਰਾਰੀ ॥ ਗੁਰਮੁਖਿ ਗਿਆਨੁ ਏਕੋ ਹੈ ਜਾਤਾ ਅਨਦਿਨੁ ਨਾਮੁ ਰਵੀਜੈ ਹੇ ॥੧੩॥ ਬੇਦ ਪੜਹਿ ਹਰਿ ਨਾਮੁ ਨ ਬੂਝਹਿ ॥ ਮਾਇਆ ਕਾਰਣਿ ਪੜਿ ਪੜਿ ਲੂਝਹਿ ॥ ਅੰਤਰਿ ਮੈਲੁ ਅਗਿਆਨੀ ਅੰਧਾ ਕਿਉ ਕਰਿ ਦੁਤਰੁ ਤਰੀਜੈ ਹੇ ॥੧੪॥ ਬੇਦ ਬਾਦ ਸਭਿ ਆਖਿ ਵਖਾਣਹਿ ॥ ਨ ਅੰਤਰੁ ਭੀਜੈ ਨ ਸਬਦੁ ਪਛਾਣਹਿ ॥ ਪੁੰਨੁ ਪਾਪੁ ਸਭੁ ਬੇਦਿ ਦ੍ਰਿੜਾਇਆ ਗੁਰਮੁਖਿ ਅੰਮ੍ਰਿਤੁ ਪੀਜੈ ਹੇ ॥੧੫॥ ਆਪੇ ਸਾਚਾ ਏਕੋ ਸੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਨਾਨਕ ਨਾਮਿ ਰਤੇ ਮਨੁ ਸਾਚਾ ਸਚੋ ਸਚੁ ਰਵੀਜੈ ਹੇ ॥੧੬॥੬॥

Ang 1050Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 1 of 2

ਮਾਰੂ ਮਹਲਾ ੩ ॥ ਸਚੈ ਸਚਾ ਤਖਤੁ ਰਚਾਇਆ ॥ ਨਿਜ ਘਰਿ ਵਸਿਆ ਤਿਥੈ ਮੋਹੁ ਨ ਮਾਇਆ ॥ ਸਦ ਹੀ ਸਾਚੁ ਵਸਿਆ ਘਟ ਅੰਤਰਿ ਗੁਰਮੁਖਿ ਕਰਣੀ ਸਾਰੀ ਹੇ ॥੧॥ ਸਚਾ ਸਉਦਾ ਸਚੁ ਵਾਪਾਰਾ ॥ ਨ ਤਿਥੈ ਭਰਮੁ ਨ ਦੂਜਾ ਪਸਾਰਾ ॥ ਸਚਾ ਧਨੁ ਖਟਿਆ ਕਦੇ ਤੋਟਿ ਨ ਆਵੈ ਬੂਝੈ ਕੋ ਵੀਚਾਰੀ ਹੇ ॥੨॥ ਸਚੈ ਲਾਏ ਸੇ ਜਨ ਲਾਗੇ ॥ ਅੰਤਰਿ ਸਬਦੁ ਮਸਤਕਿ ਵਡਭਾਗੇ ॥ ਸਚੈ ਸਬਦਿ ਸਦਾ ਗੁਣ ਗਾਵਹਿ ਸਬਦਿ ਰਤੇ ਵੀਚਾਰੀ ਹੇ ॥੩॥ ਸਚੋ ਸਚਾ ਸਚੁ ਸਾਲਾਹੀ ॥ ਏਕੋ ਵੇਖਾ ਦੂਜਾ ਨਾਹੀ ॥ ਗੁਰਮਤਿ ਊਚੋ ਊਚੀ ਪਉੜੀ ਗਿਆਨਿ ਰਤਨਿ ਹਉਮੈ ਮਾਰੀ ਹੇ ॥੪॥ ਮਾਇਆ ਮੋਹੁ ਸਬਦਿ ਜਲਾਇਆ ॥ ਸਚੁ ਮਨਿ ਵਸਿਆ ਜਾ ਤੁਧੁ ਭਾਇਆ ॥ ਸਚੇ ਕੀ ਸਭ ਸਚੀ ਕਰਣੀ ਹਉਮੈ ਤਿਖਾ ਨਿਵਾਰੀ ਹੇ ॥੫॥ ਮਾਇਆ ਮੋਹੁ ਸਭੁ ਆਪੇ ਕੀਨਾ ॥ ਗੁਰਮੁਖਿ ਵਿਰਲੈ ਕਿਨ ਹੀ ਚੀਨਾ ॥ ਗੁਰਮੁਖਿ ਹੋਵੈ ਸੁ ਸਚੁ ਕਮਾਵੈ ਸਾਚੀ ਕਰਣੀ ਸਾਰੀ ਹੇ ॥੬॥ ਕਾਰ ਕਮਾਈ ਜੋ ਮੇਰੇ ਪ੍ਰਭ ਭਾਈ ॥ ਹਉਮੈ ਤ੍ਰਿਸਨਾ ਸਬਦਿ ਬੁਝਾਈ ॥ ਗੁਰਮਤਿ ਸਦ ਹੀ ਅੰਤਰੁ ਸੀਤਲੁ ਹਉਮੈ ਮਾਰਿ ਨਿਵਾਰੀ ਹੇ ॥੭॥ ਸਚਿ ਲਗੇ ਤਿਨ ਸਭੁ ਕਿਛੁ ਭਾਵੈ ॥ ਸਚੈ ਸਬਦੇ ਸਚਿ ਸੁਹਾਵੈ ॥ ਐਥੈ ਸਾਚੇ ਸੇ ਦਰਿ ਸਾਚੇ ਨਦਰੀ ਨਦਰਿ ਸਵਾਰੀ ਹੇ ॥੮॥

Ang 1050–1051Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 2 of 2

ਬਿਨੁ ਸਾਚੇ ਜੋ ਦੂਜੈ ਲਾਇਆ ॥ ਮਾਇਆ ਮੋਹ ਦੁਖ ਸਬਾਇਆ ॥ ਬਿਨੁ ਗੁਰ ਦੁਖੁ ਸੁਖੁ ਜਾਪੈ ਨਾਹੀ ਮਾਇਆ ਮੋਹ ਦੁਖੁ ਭਾਰੀ ਹੇ ॥੯॥ ਸਾਚਾ ਸਬਦੁ ਜਿਨਾ ਮਨਿ ਭਾਇਆ ॥ ਪੂਰਬਿ ਲਿਖਿਆ ਤਿਨੀ ਕਮਾਇਆ ॥ ਸਚੋ ਸੇਵਹਿ ਸਚੁ ਧਿਆਵਹਿ ਸਚਿ ਰਤੇ ਵੀਚਾਰੀ ਹੇ ॥੧੦॥ ਗੁਰ ਕੀ ਸੇਵਾ ਮੀਠੀ ਲਾਗੀ ॥ ਅਨਦਿਨੁ ਸੂਖ ਸਹਜ ਸਮਾਧੀ ॥ ਹਰਿ ਹਰਿ ਕਰਤਿਆ ਮਨੁ ਨਿਰਮਲੁ ਹੋਆ ਗੁਰ ਕੀ ਸੇਵ ਪਿਆਰੀ ਹੇ ॥੧੧॥ ਸੇ ਜਨ ਸੁਖੀਏ ਸਤਿਗੁਰਿ ਸਚੇ ਲਾਏ ॥ ਆਪੇ ਭਾਣੇ ਆਪਿ ਮਿਲਾਏ ॥ ਸਤਿਗੁਰਿ ਰਾਖੇ ਸੇ ਜਨ ਉਬਰੇ ਹੋਰ ਮਾਇਆ ਮੋਹ ਖੁਆਰੀ ਹੇ ॥੧੨॥ ਗੁਰਮੁਖਿ ਸਾਚਾ ਸਬਦਿ ਪਛਾਤਾ ॥ ਨਾ ਤਿਸੁ ਕੁਟੰਬੁ ਨਾ ਤਿਸੁ ਮਾਤਾ ॥ ਏਕੋ ਏਕੁ ਰਵਿਆ ਸਭ ਅੰਤਰਿ ਸਭਨਾ ਜੀਆ ਕਾ ਆਧਾਰੀ ਹੇ ॥੧੩॥ ਹਉਮੈ ਮੇਰਾ ਦੂਜਾ ਭਾਇਆ ॥ ਕਿਛੁ ਨ ਚਲੈ ਧੁਰਿ ਖਸਮਿ ਲਿਖਿ ਪਾਇਆ ॥ ਗੁਰ ਸਾਚੇ ਤੇ ਸਾਚੁ ਕਮਾਵਹਿ ਸਾਚੈ ਦੂਖ ਨਿਵਾਰੀ ਹੇ ॥੧੪॥ ਜਾ ਤੂ ਦੇਹਿ ਸਦਾ ਸੁਖੁ ਪਾਏ ॥ ਸਾਚੈ ਸਬਦੇ ਸਾਚੁ ਕਮਾਏ ॥ ਅੰਦਰੁ ਸਾਚਾ ਮਨੁ ਤਨੁ ਸਾਚਾ ਭਗਤਿ ਭਰੇ ਭੰਡਾਰੀ ਹੇ ॥੧੫॥ ਆਪੇ ਵੇਖੈ ਹੁਕਮਿ ਚਲਾਏ ॥ ਅਪਣਾ ਭਾਣਾ ਆਪਿ ਕਰਾਏ ॥ ਨਾਨਕ ਨਾਮਿ ਰਤੇ ਬੈਰਾਗੀ ਮਨੁ ਤਨੁ ਰਸਨਾ ਨਾਮਿ ਸਵਾਰੀ ਹੇ ॥੧੬॥੭॥

Text: Gurmukhi with English translation (Kulbir S Thind; English by Dr. Sant Singh Khalsa).