MARU, THIRD MEHL
ਮਨਮੁਖੁ ਗਿਆਨੁ ਕਥੇ ਨ ਹੋਈ ॥ ਫਿਰਿ ਫਿਰਿ ਆਵੈ ਠਉਰ ਨ ਕੋਈ ॥ ਗੁਰਮੁਖਿ ਗਿਆਨੁ ਸਦਾ ਸਾਲਾਹੇ ਜੁਗਿ ਜੁਗਿ ਏਕੋ ਜਾਤਾ ਹੇ ॥੧੦॥ ਮਨਮੁਖੁ ਕਾਰ ਕਰੇ ਸਭਿ ਦੁਖ ਸਬਾਏ ॥ ਅੰਤਰਿ ਸਬਦੁ ਨਾਹੀ ਕਿਉ ਦਰਿ ਜਾਏ ॥ ਗੁਰਮੁਖਿ ਸਬਦੁ ਵਸੈ ਮਨਿ ਸਾਚਾ ਸਦ ਸੇਵੇ ਸੁਖਦਾਤਾ ਹੇ ॥੧੧॥ ਜਹ ਦੇਖਾ ਤੂ ਸਭਨੀ ਥਾਈ ॥ ਪੂਰੈ ਗੁਰਿ ਸਭ ਸੋਝੀ ਪਾਈ ॥ ਨਾਮੋ ਨਾਮੁ ਧਿਆਈਐ ਸਦਾ ਸਦ ਇਹੁ ਮਨੁ ਨਾਮੇ ਰਾਤਾ ਹੇ ॥੧੨॥ ਨਾਮੇ ਰਾਤਾ ਪਵਿਤੁ ਸਰੀਰਾ ॥ ਬਿਨੁ ਨਾਵੈ ਡੂਬਿ ਮੁਏ ਬਿਨੁ ਨੀਰਾ ॥ ਆਵਹਿ ਜਾਵਹਿ ਨਾਮੁ ਨਹੀ ਬੂਝਹਿ ਇਕਨਾ ਗੁਰਮੁਖਿ ਸਬਦੁ ਪਛਾਤਾ ਹੇ ॥੧੩॥ ਪੂਰੈ ਸਤਿਗੁਰਿ ਬੂਝ ਬੁਝਾਈ ॥ ਵਿਣੁ ਨਾਵੈ ਮੁਕਤਿ ਕਿਨੈ ਨ ਪਾਈ ॥ ਨਾਮੇ ਨਾਮਿ ਮਿਲੈ ਵਡਿਆਈ ਸਹਜਿ ਰਹੈ ਰੰਗਿ ਰਾਤਾ ਹੇ ॥੧੪॥ ਕਾਇਆ ਨਗਰੁ ਢਹੈ ਢਹਿ ਢੇਰੀ ॥ ਬਿਨੁ ਸਬਦੈ ਚੂਕੈ ਨਹੀ ਫੇਰੀ ॥ ਸਾਚੁ ਸਲਾਹੇ ਸਾਚਿ ਸਮਾਵੈ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੧੫॥ ਜਿਸ ਨੋ ਨਦਰਿ ਕਰੇ ਸੋ ਪਾਏ ॥ ਸਾਚਾ ਸਬਦੁ ਵਸੈ ਮਨਿ ਆਏ ॥ ਨਾਨਕ ਨਾਮਿ ਰਤੇ ਨਿਰੰਕਾਰੀ ਦਰਿ ਸਾਚੈ ਸਾਚੁ ਪਛਾਤਾ ਹੇ ॥੧੬॥੮॥