MARU, SOLHAY, THIRD MEHL
ਹਰਿ ਕੈ ਭਾਣੈ ਹਰਿ ਗੁਣ ਗਾਏ ॥ ਸਭਿ ਕਿਲਬਿਖ ਕਾਟੇ ਦੂਖ ਸਬਾਏ ॥ ਹਰਿ ਨਿਰਮਲੁ ਨਿਰਮਲ ਹੈ ਬਾਣੀ ਹਰਿ ਸੇਤੀ ਮਨੁ ਰਾਤਾ ਹੇ ॥੯॥ ਜਿਸ ਨੋ ਨਦਰਿ ਕਰੇ ਸੋ ਗੁਣ ਨਿਧਿ ਪਾਏ ॥ ਹਉਮੈ ਮੇਰਾ ਠਾਕਿ ਰਹਾਏ ॥ ਗੁਣ ਅਵਗਣ ਕਾ ਏਕੋ ਦਾਤਾ ਗੁਰਮੁਖਿ ਵਿਰਲੀ ਜਾਤਾ ਹੇ ॥੧੦॥ ਮੇਰਾ ਪ੍ਰਭੁ ਨਿਰਮਲੁ ਅਤਿ ਅਪਾਰਾ ॥ ਆਪੇ ਮੇਲੈ ਗੁਰ ਸਬਦਿ ਵੀਚਾਰਾ ॥ ਆਪੇ ਬਖਸੇ ਸਚੁ ਦ੍ਰਿੜਾਏ ਮਨੁ ਤਨੁ ਸਾਚੈ ਰਾਤਾ ਹੇ ॥੧੧॥ ਮਨੁ ਤਨੁ ਮੈਲਾ ਵਿਚਿ ਜੋਤਿ ਅਪਾਰਾ ॥ ਗੁਰਮਤਿ ਬੂਝੈ ਕਰਿ ਵੀਚਾਰਾ ॥ ਹਉਮੈ ਮਾਰਿ ਸਦਾ ਮਨੁ ਨਿਰਮਲੁ ਰਸਨਾ ਸੇਵਿ ਸੁਖਦਾਤਾ ਹੇ ॥੧੨॥ ਗੜ ਕਾਇਆ ਅੰਦਰਿ ਬਹੁ ਹਟ ਬਾਜਾਰਾ ॥ ਤਿਸੁ ਵਿਚਿ ਨਾਮੁ ਹੈ ਅਤਿ ਅਪਾਰਾ ॥ ਗੁਰ ਕੈ ਸਬਦਿ ਸਦਾ ਦਰਿ ਸੋਹੈ ਹਉਮੈ ਮਾਰਿ ਪਛਾਤਾ ਹੇ ॥੧੩॥ ਰਤਨੁ ਅਮੋਲਕੁ ਅਗਮ ਅਪਾਰਾ ॥ ਕੀਮਤਿ ਕਵਣੁ ਕਰੇ ਵੇਚਾਰਾ ॥ ਗੁਰ ਕੈ ਸਬਦੇ ਤੋਲਿ ਤੋਲਾਏ ਅੰਤਰਿ ਸਬਦਿ ਪਛਾਤਾ ਹੇ ॥੧੪॥ ਸਿਮ੍ਰਿਤਿ ਸਾਸਤ੍ਰ ਬਹੁਤੁ ਬਿਸਥਾਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਮੂਰਖ ਪੜਹਿ ਸਬਦੁ ਨ ਬੂਝਹਿ ਗੁਰਮੁਖਿ ਵਿਰਲੈ ਜਾਤਾ ਹੇ ॥੧੫॥ ਆਪੇ ਕਰਤਾ ਕਰੇ ਕਰਾਏ ॥ ਸਚੀ ਬਾਣੀ ਸਚੁ ਦ੍ਰਿੜਾਏ ॥ ਨਾਨਕ ਨਾਮੁ ਮਿਲੈ ਵਡਿਆਈ ਜੁਗਿ ਜੁਗਿ ਏਕੋ ਜਾਤਾ ਹੇ ॥੧੬॥੯॥