MARU, THIRD MEHL
ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਸਦਾ ਸਬਦਿ ਸਾਲਾਹੀ ਗੁਣਦਾਤਾ ਲੇਖਾ ਕੋਇ ਨ ਮੰਗੈ ਤਾਹਾ ਹੇ ॥੯॥ ਬ੍ਰਹਮਾ ਬਿਸਨੁ ਰੁਦ੍ਰੁ ਤਿਸ ਕੀ ਸੇਵਾ ॥ ਅੰਤੁ ਨ ਪਾਵਹਿ ਅਲਖ ਅਭੇਵਾ ॥ ਜਿਨ ਕਉ ਨਦਰਿ ਕਰਹਿ ਤੂ ਅਪਣੀ ਗੁਰਮੁਖਿ ਅਲਖੁ ਲਖਾਹਾ ਹੇ ॥੧੦॥ ਪੂਰੈ ਸਤਿਗੁਰਿ ਸੋਝੀ ਪਾਈ ॥ ਏਕੋ ਨਾਮੁ ਮੰਨਿ ਵਸਾਈ ॥ ਨਾਮੁ ਜਪੀ ਤੈ ਨਾਮੁ ਧਿਆਈ ਮਹਲੁ ਪਾਇ ਗੁਣ ਗਾਹਾ ਹੇ ॥੧੧॥ ਸੇਵਕ ਸੇਵਹਿ ਮੰਨਿ ਹੁਕਮੁ ਅਪਾਰਾ ॥ ਮਨਮੁਖ ਹੁਕਮੁ ਨ ਜਾਣਹਿ ਸਾਰਾ ॥ ਹੁਕਮੇ ਮੰਨੇ ਹੁਕਮੇ ਵਡਿਆਈ ਹੁਕਮੇ ਵੇਪਰਵਾਹਾ ਹੇ ॥੧੨॥ ਗੁਰ ਪਰਸਾਦੀ ਹੁਕਮੁ ਪਛਾਣੈ ॥ ਧਾਵਤੁ ਰਾਖੈ ਇਕਤੁ ਘਰਿ ਆਣੈ ॥ ਨਾਮੇ ਰਾਤਾ ਸਦਾ ਬੈਰਾਗੀ ਨਾਮੁ ਰਤਨੁ ਮਨਿ ਤਾਹਾ ਹੇ ॥੧੩॥ ਸਭ ਜਗ ਮਹਿ ਵਰਤੈ ਏਕੋ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਬਦੁ ਸਲਾਹਹਿ ਸੇ ਜਨ ਨਿਰਮਲ ਨਿਜ ਘਰਿ ਵਾਸਾ ਤਾਹਾ ਹੇ ॥੧੪॥ ਸਦਾ ਭਗਤ ਤੇਰੀ ਸਰਣਾਈ ॥ ਅਗਮ ਅਗੋਚਰ ਕੀਮਤਿ ਨਹੀ ਪਾਈ ॥ ਜਿਉ ਤੁਧੁ ਭਾਵਹਿ ਤਿਉ ਤੂ ਰਾਖਹਿ ਗੁਰਮੁਖਿ ਨਾਮੁ ਧਿਆਹਾ ਹੇ ॥੧੫॥ ਸਦਾ ਸਦਾ ਤੇਰੇ ਗੁਣ ਗਾਵਾ ॥ ਸਚੇ ਸਾਹਿਬ ਤੇਰੈ ਮਨਿ ਭਾਵਾ ॥ ਨਾਨਕੁ ਸਾਚੁ ਕਹੈ ਬੇਨੰਤੀ ਸਚੁ ਦੇਵਹੁ ਸਚਿ ਸਮਾਹਾ ਹੇ ॥੧੬॥੧॥੧੦॥