MARU, THIRD MEHL
ਗੁਰਮੁਖਿ ਸਾਚੈ ਕੀਆ ਅਕਾਰਾ ॥ ਗੁਰਮੁਖਿ ਪਸਰਿਆ ਸਭੁ ਪਾਸਾਰਾ ॥ ਗੁਰਮੁਖਿ ਹੋਵੈ ਸੋ ਸਚੁ ਬੂਝੈ ਸਬਦਿ ਸਚੈ ਸੁਖੁ ਤਾਹਾ ਹੇ ॥੯॥ ਗੁਰਮੁਖਿ ਜਾਤਾ ਕਰਮਿ ਬਿਧਾਤਾ ॥ ਜੁਗ ਚਾਰੇ ਗੁਰ ਸਬਦਿ ਪਛਾਤਾ ॥ ਗੁਰਮੁਖਿ ਮਰੈ ਨ ਜਨਮੈ ਗੁਰਮੁਖਿ ਗੁਰਮੁਖਿ ਸਬਦਿ ਸਮਾਹਾ ਹੇ ॥੧੦॥ ਗੁਰਮੁਖਿ ਨਾਮਿ ਸਬਦਿ ਸਾਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਏਕ ਨਾਮਿ ਜੁਗ ਚਾਰਿ ਉਧਾਰੇ ਸਬਦੇ ਨਾਮ ਵਿਸਾਹਾ ਹੇ ॥੧੧॥ ਗੁਰਮੁਖਿ ਸਾਂਤਿ ਸਦਾ ਸੁਖੁ ਪਾਏ ॥ ਗੁਰਮੁਖਿ ਹਿਰਦੈ ਨਾਮੁ ਵਸਾਏ ॥ ਗੁਰਮੁਖਿ ਹੋਵੈ ਸੋ ਨਾਮੁ ਬੂਝੈ ਕਾਟੇ ਦੁਰਮਤਿ ਫਾਹਾ ਹੇ ॥੧੨॥ ਗੁਰਮੁਖਿ ਉਪਜੈ ਸਾਚਿ ਸਮਾਵੈ ॥ ਨਾ ਮਰਿ ਜੰਮੈ ਨ ਜੂਨੀ ਪਾਵੈ ॥ ਗੁਰਮੁਖਿ ਸਦਾ ਰਹਹਿ ਰੰਗਿ ਰਾਤੇ ਅਨਦਿਨੁ ਲੈਦੇ ਲਾਹਾ ਹੇ ॥੧੩॥ ਗੁਰਮੁਖਿ ਭਗਤ ਸੋਹਹਿ ਦਰਬਾਰੇ ॥ ਸਚੀ ਬਾਣੀ ਸਬਦਿ ਸਵਾਰੇ ॥ ਅਨਦਿਨੁ ਗੁਣ ਗਾਵੈ ਦਿਨੁ ਰਾਤੀ ਸਹਜ ਸੇਤੀ ਘਰਿ ਜਾਹਾ ਹੇ ॥੧੪॥ ਸਤਿਗੁਰੁ ਪੂਰਾ ਸਬਦੁ ਸੁਣਾਏ ॥ ਅਨਦਿਨੁ ਭਗਤਿ ਕਰਹੁ ਲਿਵ ਲਾਏ ॥ ਹਰਿ ਗੁਣ ਗਾਵਹਿ ਸਦ ਹੀ ਨਿਰਮਲ ਨਿਰਮਲ ਗੁਣ ਪਾਤਿਸਾਹਾ ਹੇ ॥੧੫॥ ਗੁਣ ਕਾ ਦਾਤਾ ਸਚਾ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਨਕ ਜਨੁ ਨਾਮੁ ਸਲਾਹੇ ਬਿਗਸੈ ਸੋ ਨਾਮੁ ਬੇਪਰਵਾਹਾ ਹੇ ॥੧੬॥੨॥੧੧॥