MARU, THIRD MEHL
ਅਗਿਆਨੀ ਅੰਧਾ ਬਹੁ ਕਰਮ ਦ੍ਰਿੜਾਏ ॥ ਮਨਹਠਿ ਕਰਮ ਫਿਰਿ ਜੋਨੀ ਪਾਏ ॥ ਬਿਖਿਆ ਕਾਰਣਿ ਲਬੁ ਲੋਭੁ ਕਮਾਵਹਿ ਦੁਰਮਤਿ ਕਾ ਦੋਰਾਹਾ ਹੇ ॥੯॥ ਪੂਰਾ ਸਤਿਗੁਰੁ ਭਗਤਿ ਦ੍ਰਿੜਾਏ ॥ ਗੁਰ ਕੈ ਸਬਦਿ ਹਰਿ ਨਾਮਿ ਚਿਤੁ ਲਾਏ ॥ ਮਨਿ ਤਨਿ ਹਰਿ ਰਵਿਆ ਘਟ ਅੰਤਰਿ ਮਨਿ ਭੀਨੈ ਭਗਤਿ ਸਲਾਹਾ ਹੇ ॥੧੦॥ ਮੇਰਾ ਪ੍ਰਭੁ ਸਾਚਾ ਅਸੁਰ ਸੰਘਾਰਣੁ ॥ ਗੁਰ ਕੈ ਸਬਦਿ ਭਗਤਿ ਨਿਸਤਾਰਣੁ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਸਿਰਿ ਸਾਹਾ ਪਾਤਿਸਾਹਾ ਹੇ ॥੧੧॥ ਸੇ ਭਗਤ ਸਚੇ ਤੇਰੈ ਮਨਿ ਭਾਏ ॥ ਦਰਿ ਕੀਰਤਨੁ ਕਰਹਿ ਗੁਰ ਸਬਦਿ ਸੁਹਾਏ ॥ ਸਾਚੀ ਬਾਣੀ ਅਨਦਿਨੁ ਗਾਵਹਿ ਨਿਰਧਨ ਕਾ ਨਾਮੁ ਵੇਸਾਹਾ ਹੇ ॥੧੨॥ ਜਿਨ ਆਪੇ ਮੇਲਿ ਵਿਛੋੜਹਿ ਨਾਹੀ ॥ ਗੁਰ ਕੈ ਸਬਦਿ ਸਦਾ ਸਾਲਾਹੀ ॥ ਸਭਨਾ ਸਿਰਿ ਤੂ ਏਕੋ ਸਾਹਿਬੁ ਸਬਦੇ ਨਾਮੁ ਸਲਾਹਾ ਹੇ ॥੧੩॥ ਬਿਨੁ ਸਬਦੈ ਤੁਧੁਨੋ ਕੋਈ ਨ ਜਾਣੀ ॥ ਤੁਧੁ ਆਪੇ ਕਥੀ ਅਕਥ ਕਹਾਣੀ ॥ ਆਪੇ ਸਬਦੁ ਸਦਾ ਗੁਰੁ ਦਾਤਾ ਹਰਿ ਨਾਮੁ ਜਪਿ ਸੰਬਾਹਾ ਹੇ ॥੧੪॥ ਤੂ ਆਪੇ ਕਰਤਾ ਸਿਰਜਣਹਾਰਾ ॥ ਤੇਰਾ ਲਿਖਿਆ ਕੋਇ ਨ ਮੇਟਣਹਾਰਾ ॥ ਗੁਰਮੁਖਿ ਨਾਮੁ ਦੇਵਹਿ ਤੂ ਆਪੇ ਸਹਸਾ ਗਣਤ ਨ ਤਾਹਾ ਹੇ ॥੧੫॥ ਭਗਤ ਸਚੇ ਤੇਰੈ ਦਰਵਾਰੇ ॥ ਸਬਦੇ ਸੇਵਨਿ ਭਾਇ ਪਿਆਰੇ ॥ ਨਾਨਕ ਨਾਮਿ ਰਤੇ ਬੈਰਾਗੀ ਨਾਮੇ ਕਾਰਜੁ ਸੋਹਾ ਹੇ ॥੧੬॥੩॥੧੨॥