MARU, THIRD MEHL
ਮਾਰੂ ਮਹਲਾ ੩ ॥ ਨਿਹਚਲੁ ਏਕੁ ਸਦਾ ਸਚੁ ਸੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਹਰਿ ਰਸਿ ਭੀਨੇ ਸਦਾ ਧਿਆਇਨਿ ਗੁਰਮਤਿ ਸੀਲੁ ਸੰਨਾਹਾ ਹੇ ॥੧॥ ਅੰਦਰਿ ਰੰਗੁ ਸਦਾ ਸਚਿਆਰਾ ॥ ਗੁਰ ਕੈ ਸਬਦਿ ਹਰਿ ਨਾਮਿ ਪਿਆਰਾ ॥ ਨਉ ਨਿਧਿ ਨਾਮੁ ਵਸਿਆ ਘਟ ਅੰਤਰਿ ਛੋਡਿਆ ਮਾਇਆ ਕਾ ਲਾਹਾ ਹੇ ॥੨॥ ਰਈਅਤਿ ਰਾਜੇ ਦੁਰਮਤਿ ਦੋਈ ॥ ਬਿਨੁ ਸਤਿਗੁਰ ਸੇਵੇ ਏਕੁ ਨ ਹੋਈ ॥ ਏਕੁ ਧਿਆਇਨਿ ਸਦਾ ਸੁਖੁ ਪਾਇਨਿ ਨਿਹਚਲੁ ਰਾਜੁ ਤਿਨਾਹਾ ਹੇ ॥੩॥ ਆਵਣੁ ਜਾਣਾ ਰਖੈ ਨ ਕੋਈ ॥ ਜੰਮਣੁ ਮਰਣੁ ਤਿਸੈ ਤੇ ਹੋਈ ॥ ਗੁਰਮੁਖਿ ਸਾਚਾ ਸਦਾ ਧਿਆਵਹੁ ਗਤਿ ਮੁਕਤਿ ਤਿਸੈ ਤੇ ਪਾਹਾ ਹੇ ॥੪॥ ਸਚੁ ਸੰਜਮੁ ਸਤਿਗੁਰੂ ਦੁਆਰੈ ॥ ਹਉਮੈ ਕ੍ਰੋਧੁ ਸਬਦਿ ਨਿਵਾਰੈ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਸੀਲੁ ਸੰਤੋਖੁ ਸਭੁ ਤਾਹਾ ਹੇ ॥੫॥ ਹਉਮੈ ਮੋਹੁ ਉਪਜੈ ਸੰਸਾਰਾ ॥ ਸਭੁ ਜਗੁ ਬਿਨਸੈ ਨਾਮੁ ਵਿਸਾਰਾ ॥ ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਨਾਮੁ ਸਚਾ ਜਗਿ ਲਾਹਾ ਹੇ ॥੬॥ ਸਚਾ ਅਮਰੁ ਸਬਦਿ ਸੁਹਾਇਆ ॥ ਪੰਚ ਸਬਦ ਮਿਲਿ ਵਾਜਾ ਵਾਇਆ ॥ ਸਦਾ ਕਾਰਜੁ ਸਚਿ ਨਾਮਿ ਸੁਹੇਲਾ ਬਿਨੁ ਸਬਦੈ ਕਾਰਜੁ ਕੇਹਾ ਹੇ ॥੭॥ ਖਿਨ ਮਹਿ ਹਸੈ ਖਿਨ ਮਹਿ ਰੋਵੈ ॥ ਦੂਜੀ ਦੁਰਮਤਿ ਕਾਰਜੁ ਨ ਹੋਵੈ ॥ ਸੰਜੋਗੁ ਵਿਜੋਗੁ ਕਰਤੈ ਲਿਖਿ ਪਾਏ ਕਿਰਤੁ ਨ ਚਲੈ ਚਲਾਹਾ ਹੇ ॥੮॥