MARU, THIRD MEHL
ਮਾਰੂ ਮਹਲਾ ੩ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਗਿਆਨੁ ਧਿਆਨੁ ਆਪਾਰੁ ॥ ਗੁਰਮੁਖਿ ਕਾਰ ਕਰੇ ਪ੍ਰਭ ਭਾਵੈ ਗੁਰਮੁਖਿ ਪੂਰਾ ਪਾਇਦਾ ॥੧॥ ਗੁਰਮੁਖਿ ਮਨੂਆ ਉਲਟਿ ਪਰਾਵੈ ॥ ਗੁਰਮੁਖਿ ਬਾਣੀ ਨਾਦੁ ਵਜਾਵੈ ॥ ਗੁਰਮੁਖਿ ਸਚਿ ਰਤੇ ਬੈਰਾਗੀ ਨਿਜ ਘਰਿ ਵਾਸਾ ਪਾਇਦਾ ॥੨॥ ਗੁਰ ਕੀ ਸਾਖੀ ਅੰਮ੍ਰਿਤ ਭਾਖੀ ॥ ਸਚੈ ਸਬਦੇ ਸਚੁ ਸੁਭਾਖੀ ॥ ਸਦਾ ਸਚਿ ਰੰਗਿ ਰਾਤਾ ਮਨੁ ਮੇਰਾ ਸਚੇ ਸਚਿ ਸਮਾਇਦਾ ॥੩॥ ਗੁਰਮੁਖਿ ਮਨੁ ਨਿਰਮਲੁ ਸਤ ਸਰਿ ਨਾਵੈ ॥ ਮੈਲੁ ਨ ਲਾਗੈ ਸਚਿ ਸਮਾਵੈ ॥ ਸਚੋ ਸਚੁ ਕਮਾਵੈ ਸਦ ਹੀ ਸਚੀ ਭਗਤਿ ਦ੍ਰਿੜਾਇਦਾ ॥੪॥ ਗੁਰਮੁਖਿ ਸਚੁ ਬੈਣੀ ਗੁਰਮੁਖਿ ਸਚੁ ਨੈਣੀ ॥ ਗੁਰਮੁਖਿ ਸਚੁ ਕਮਾਵੈ ਕਰਣੀ ॥ ਸਦ ਹੀ ਸਚੁ ਕਹੈ ਦਿਨੁ ਰਾਤੀ ਅਵਰਾ ਸਚੁ ਕਹਾਇਦਾ ॥੫॥ ਗੁਰਮੁਖਿ ਸਚੀ ਊਤਮ ਬਾਣੀ ॥ ਗੁਰਮੁਖਿ ਸਚੋ ਸਚੁ ਵਖਾਣੀ ॥ ਗੁਰਮੁਖਿ ਸਦ ਸੇਵਹਿ ਸਚੋ ਸਚਾ ਗੁਰਮੁਖਿ ਸਬਦੁ ਸੁਣਾਇਦਾ ॥੬॥ ਗੁਰਮੁਖਿ ਹੋਵੈ ਸੁ ਸੋਝੀ ਪਾਏ ॥ ਹਉਮੈ ਮਾਇਆ ਭਰਮੁ ਗਵਾਏ ॥ ਗੁਰ ਕੀ ਪਉੜੀ ਊਤਮ ਊਚੀ ਦਰਿ ਸਚੈ ਹਰਿ ਗੁਣ ਗਾਇਦਾ ॥੭॥ ਗੁਰਮੁਖਿ ਸਚੁ ਸੰਜਮੁ ਕਰਣੀ ਸਾਰੁ ॥ ਗੁਰਮੁਖਿ ਪਾਏ ਮੋਖ ਦੁਆਰੁ ॥ ਭਾਇ ਭਗਤਿ ਸਦਾ ਰੰਗਿ ਰਾਤਾ ਆਪੁ ਗਵਾਇ ਸਮਾਇਦਾ ॥੮॥