Sri Guru Granth Sahib › Raag Maru

Ang 1060

Ang 1059–1060Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 1 of 2

ਮਾਰੂ ਮਹਲਾ ੩ ॥ ਆਪੇ ਸ੍ਰਿਸਟਿ ਹੁਕਮਿ ਸਭ ਸਾਜੀ ॥ ਆਪੇ ਥਾਪਿ ਉਥਾਪਿ ਨਿਵਾਜੀ ॥ ਆਪੇ ਨਿਆਉ ਕਰੇ ਸਭੁ ਸਾਚਾ ਸਾਚੇ ਸਾਚਿ ਮਿਲਾਇਦਾ ॥੧॥ ਕਾਇਆ ਕੋਟੁ ਹੈ ਆਕਾਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਬਿਨੁ ਸਬਦੈ ਭਸਮੈ ਕੀ ਢੇਰੀ ਖੇਹੂ ਖੇਹ ਰਲਾਇਦਾ ॥੨॥ ਕਾਇਆ ਕੰਚਨ ਕੋਟੁ ਅਪਾਰਾ ॥ ਜਿਸੁ ਵਿਚਿ ਰਵਿਆ ਸਬਦੁ ਅਪਾਰਾ ॥ ਗੁਰਮੁਖਿ ਗਾਵੈ ਸਦਾ ਗੁਣ ਸਾਚੇ ਮਿਲਿ ਪ੍ਰੀਤਮ ਸੁਖੁ ਪਾਇਦਾ ॥੩॥ ਕਾਇਆ ਹਰਿ ਮੰਦਰੁ ਹਰਿ ਆਪਿ ਸਵਾਰੇ ॥ ਤਿਸੁ ਵਿਚਿ ਹਰਿ ਜੀਉ ਵਸੈ ਮੁਰਾਰੇ ॥ ਗੁਰ ਕੈ ਸਬਦਿ ਵਣਜਨਿ ਵਾਪਾਰੀ ਨਦਰੀ ਆਪਿ ਮਿਲਾਇਦਾ ॥੪॥ ਸੋ ਸੂਚਾ ਜਿ ਕਰੋਧੁ ਨਿਵਾਰੇ ॥ ਸਬਦੇ ਬੂਝੈ ਆਪੁ ਸਵਾਰੇ ॥ ਆਪੇ ਕਰੇ ਕਰਾਏ ਕਰਤਾ ਆਪੇ ਮੰਨਿ ਵਸਾਇਦਾ ॥੫॥ ਨਿਰਮਲ ਭਗਤਿ ਹੈ ਨਿਰਾਲੀ ॥ ਮਨੁ ਤਨੁ ਧੋਵਹਿ ਸਬਦਿ ਵੀਚਾਰੀ ॥ ਅਨਦਿਨੁ ਸਦਾ ਰਹੈ ਰੰਗਿ ਰਾਤਾ ਕਰਿ ਕਿਰਪਾ ਭਗਤਿ ਕਰਾਇਦਾ ॥੬॥ ਇਸੁ ਮਨ ਮੰਦਰ ਮਹਿ ਮਨੂਆ ਧਾਵੈ ॥ ਸੁਖੁ ਪਲਰਿ ਤਿਆਗਿ ਮਹਾ ਦੁਖੁ ਪਾਵੈ ॥ ਬਿਨੁ ਸਤਿਗੁਰ ਭੇਟੇ ਠਉਰ ਨ ਪਾਵੈ ਆਪੇ ਖੇਲੁ ਕਰਾਇਦਾ ॥੭॥ ਆਪਿ ਅਪਰੰਪਰੁ ਆਪਿ ਵੀਚਾਰੀ ॥ ਆਪੇ ਮੇਲੇ ਕਰਣੀ ਸਾਰੀ ॥ ਕਿਆ ਕੋ ਕਾਰ ਕਰੇ ਵੇਚਾਰਾ ਆਪੇ ਬਖਸਿ ਮਿਲਾਇਦਾ ॥੮॥

Ang 1060Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 2 of 2

ਆਪੇ ਸਤਿਗੁਰੁ ਮੇਲੇ ਪੂਰਾ ॥ ਸਚੈ ਸਬਦਿ ਮਹਾਬਲ ਸੂਰਾ ॥ ਆਪੇ ਮੇਲੇ ਦੇ ਵਡਿਆਈ ਸਚੇ ਸਿਉ ਚਿਤੁ ਲਾਇਦਾ ॥੯॥ ਘਰ ਹੀ ਅੰਦਰਿ ਸਾਚਾ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਨਾਮੁ ਧਿਆਇਦਾ ॥੧੦॥ ਦਿਸੰਤਰੁ ਭਵੈ ਅੰਤਰੁ ਨਹੀ ਭਾਲੇ ॥ ਮਾਇਆ ਮੋਹਿ ਬਧਾ ਜਮਕਾਲੇ ॥ ਜਮ ਕੀ ਫਾਸੀ ਕਬਹੂ ਨ ਤੂਟੈ ਦੂਜੈ ਭਾਇ ਭਰਮਾਇਦਾ ॥੧੧॥ ਜਪੁ ਤਪੁ ਸੰਜਮੁ ਹੋਰੁ ਕੋਈ ਨਾਹੀ ॥ ਜਬ ਲਗੁ ਗੁਰ ਕਾ ਸਬਦੁ ਨ ਕਮਾਹੀ ॥ ਗੁਰ ਕੈ ਸਬਦਿ ਮਿਲਿਆ ਸਚੁ ਪਾਇਆ ਸਚੇ ਸਚਿ ਸਮਾਇਦਾ ॥੧੨॥ ਕਾਮ ਕਰੋਧੁ ਸਬਲ ਸੰਸਾਰਾ ॥ ਬਹੁ ਕਰਮ ਕਮਾਵਹਿ ਸਭੁ ਦੁਖ ਕਾ ਪਸਾਰਾ ॥ ਸਤਿਗੁਰ ਸੇਵਹਿ ਸੇ ਸੁਖੁ ਪਾਵਹਿ ਸਚੈ ਸਬਦਿ ਮਿਲਾਇਦਾ ॥੧੩॥ ਪਉਣੁ ਪਾਣੀ ਹੈ ਬੈਸੰਤਰੁ ॥ ਮਾਇਆ ਮੋਹੁ ਵਰਤੈ ਸਭ ਅੰਤਰਿ ॥ ਜਿਨਿ ਕੀਤੇ ਜਾ ਤਿਸੈ ਪਛਾਣਹਿ ਮਾਇਆ ਮੋਹੁ ਚੁਕਾਇਦਾ ॥੧੪॥ ਇਕਿ ਮਾਇਆ ਮੋਹਿ ਗਰਬਿ ਵਿਆਪੇ ॥ ਹਉਮੈ ਹੋਇ ਰਹੇ ਹੈ ਆਪੇ ॥ ਜਮਕਾਲੈ ਕੀ ਖਬਰਿ ਨ ਪਾਈ ਅੰਤਿ ਗਇਆ ਪਛੁਤਾਇਦਾ ॥੧੫॥ ਜਿਨਿ ਉਪਾਏ ਸੋ ਬਿਧਿ ਜਾਣੈ ॥ ਗੁਰਮੁਖਿ ਦੇਵੈ ਸਬਦੁ ਪਛਾਣੈ ॥ ਨਾਨਕ ਦਾਸੁ ਕਹੈ ਬੇਨੰਤੀ ਸਚਿ ਨਾਮਿ ਚਿਤੁ ਲਾਇਦਾ ॥੧੬॥੨॥੧੬॥

Ang 1060–1061Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 1 of 2

ਮਾਰੂ ਮਹਲਾ ੩ ॥ ਆਦਿ ਜੁਗਾਦਿ ਦਇਆਪਤਿ ਦਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਤੁਧੁਨੋ ਸੇਵਹਿ ਸੇ ਤੁਝਹਿ ਸਮਾਵਹਿ ਤੂ ਆਪੇ ਮੇਲਿ ਮਿਲਾਇਦਾ ॥੧॥ ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਜੀਅ ਜੰਤ ਤੇਰੀ ਸਰਣਾਈ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ਤੂ ਆਪੇ ਮਾਰਗਿ ਪਾਇਦਾ ॥੨॥ ਹੈ ਭੀ ਸਾਚਾ ਹੋਸੀ ਸੋਈ ॥ ਆਪੇ ਸਾਜੇ ਅਵਰੁ ਨ ਕੋਈ ॥ ਸਭਨਾ ਸਾਰ ਕਰੇ ਸੁਖਦਾਤਾ ਆਪੇ ਰਿਜਕੁ ਪਹੁਚਾਇਦਾ ॥੩॥ ਅਗਮ ਅਗੋਚਰੁ ਅਲਖ ਅਪਾਰਾ ॥ ਕੋਇ ਨ ਜਾਣੈ ਤੇਰਾ ਪਰਵਾਰਾ ॥ ਆਪਣਾ ਆਪੁ ਪਛਾਣਹਿ ਆਪੇ ਗੁਰਮਤੀ ਆਪਿ ਬੁਝਾਇਦਾ ॥੪॥ ਪਾਤਾਲ ਪੁਰੀਆ ਲੋਅ ਆਕਾਰਾ ॥ ਤਿਸੁ ਵਿਚਿ ਵਰਤੈ ਹੁਕਮੁ ਕਰਾਰਾ ॥ ਹੁਕਮੇ ਸਾਜੇ ਹੁਕਮੇ ਢਾਹੇ ਹੁਕਮੇ ਮੇਲਿ ਮਿਲਾਇਦਾ ॥੫॥ ਹੁਕਮੈ ਬੂਝੈ ਸੁ ਹੁਕਮੁ ਸਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਜੇਹੀ ਮਤਿ ਦੇਹਿ ਸੋ ਹੋਵੈ ਤੂ ਆਪੇ ਸਬਦਿ ਬੁਝਾਇਦਾ ॥੬॥ ਅਨਦਿਨੁ ਆਰਜਾ ਛਿਜਦੀ ਜਾਏ ॥ ਰੈਣਿ ਦਿਨਸੁ ਦੁਇ ਸਾਖੀ ਆਏ ॥ ਮਨਮੁਖੁ ਅੰਧੁ ਨ ਚੇਤੈ ਮੂੜਾ ਸਿਰ ਊਪਰਿ ਕਾਲੁ ਰੂਆਇਦਾ ॥੭॥ ਮਨੁ ਤਨੁ ਸੀਤਲੁ ਗੁਰ ਚਰਣੀ ਲਾਗਾ ॥ ਅੰਤਰਿ ਭਰਮੁ ਗਇਆ ਭਉ ਭਾਗਾ ॥ ਸਦਾ ਅਨੰਦੁ ਸਚੇ ਗੁਣ ਗਾਵਹਿ ਸਚੁ ਬਾਣੀ ਬੋਲਾਇਦਾ ॥੮॥

Text: Gurmukhi with English translation (Kulbir S Thind; English by Dr. Sant Singh Khalsa).