MARU, THIRD MEHL
ਮਾਰੂ ਮਹਲਾ ੩ ॥ ਆਦਿ ਜੁਗਾਦਿ ਦਇਆਪਤਿ ਦਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਤੁਧੁਨੋ ਸੇਵਹਿ ਸੇ ਤੁਝਹਿ ਸਮਾਵਹਿ ਤੂ ਆਪੇ ਮੇਲਿ ਮਿਲਾਇਦਾ ॥੧॥ ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਜੀਅ ਜੰਤ ਤੇਰੀ ਸਰਣਾਈ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ਤੂ ਆਪੇ ਮਾਰਗਿ ਪਾਇਦਾ ॥੨॥ ਹੈ ਭੀ ਸਾਚਾ ਹੋਸੀ ਸੋਈ ॥ ਆਪੇ ਸਾਜੇ ਅਵਰੁ ਨ ਕੋਈ ॥ ਸਭਨਾ ਸਾਰ ਕਰੇ ਸੁਖਦਾਤਾ ਆਪੇ ਰਿਜਕੁ ਪਹੁਚਾਇਦਾ ॥੩॥ ਅਗਮ ਅਗੋਚਰੁ ਅਲਖ ਅਪਾਰਾ ॥ ਕੋਇ ਨ ਜਾਣੈ ਤੇਰਾ ਪਰਵਾਰਾ ॥ ਆਪਣਾ ਆਪੁ ਪਛਾਣਹਿ ਆਪੇ ਗੁਰਮਤੀ ਆਪਿ ਬੁਝਾਇਦਾ ॥੪॥ ਪਾਤਾਲ ਪੁਰੀਆ ਲੋਅ ਆਕਾਰਾ ॥ ਤਿਸੁ ਵਿਚਿ ਵਰਤੈ ਹੁਕਮੁ ਕਰਾਰਾ ॥ ਹੁਕਮੇ ਸਾਜੇ ਹੁਕਮੇ ਢਾਹੇ ਹੁਕਮੇ ਮੇਲਿ ਮਿਲਾਇਦਾ ॥੫॥ ਹੁਕਮੈ ਬੂਝੈ ਸੁ ਹੁਕਮੁ ਸਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਜੇਹੀ ਮਤਿ ਦੇਹਿ ਸੋ ਹੋਵੈ ਤੂ ਆਪੇ ਸਬਦਿ ਬੁਝਾਇਦਾ ॥੬॥ ਅਨਦਿਨੁ ਆਰਜਾ ਛਿਜਦੀ ਜਾਏ ॥ ਰੈਣਿ ਦਿਨਸੁ ਦੁਇ ਸਾਖੀ ਆਏ ॥ ਮਨਮੁਖੁ ਅੰਧੁ ਨ ਚੇਤੈ ਮੂੜਾ ਸਿਰ ਊਪਰਿ ਕਾਲੁ ਰੂਆਇਦਾ ॥੭॥ ਮਨੁ ਤਨੁ ਸੀਤਲੁ ਗੁਰ ਚਰਣੀ ਲਾਗਾ ॥ ਅੰਤਰਿ ਭਰਮੁ ਗਇਆ ਭਉ ਭਾਗਾ ॥ ਸਦਾ ਅਨੰਦੁ ਸਚੇ ਗੁਣ ਗਾਵਹਿ ਸਚੁ ਬਾਣੀ ਬੋਲਾਇਦਾ ॥੮॥
MARU, THIRD MEHL: From the very beginning of time, and throughout the ages, the Merciful Lord has been the Great Giver. Through the Shabad, the Word of the Perfect Guru, He is realized. Those who serve You are immersed in You. You unite them in Union with Yourself. ||1|| You are inaccessible and unfathomable; Your limits cannot be found. All beings and creatures seek Your Sanctuary. As is pleases Your Will, You guide us along; You Yourself place us on the Path. ||2|| The True Lord is, and shall always be. He Himself creates — there is no other at all. The Giver of peace takes care of all; He Himself sustains them. ||3|| You are inaccessible, unfathomable, invisible and infinite; no one knows Your extent. You Yourself realize Yourself. Through the Guru’s Teachings, You reveal Yourself. ||4|| Your Almighty Command prevails throughout the nether worlds, realms and worlds of form. By the Hukam of Your Command, You create, and by Your Command, You destroy. By Your Command, You unite in Union. ||5|| One who realizes Your Command, praises Your Command. You are Inaccessible, Unfathomable and Self-Sufficient. As is the understanding You give, so do I become. You Yourself reveal the Shabad. ||6|| Night and day, the days of our lives wear away. Night and day both bear witness to this loss. The blind, foolish, self-willed manmukh is not aware of this; death is hovering over his head. ||7|| The mind and body are cooled and soothed, holding tight to the Guru’s Feet. Doubt is eliminated from within, and fear runs away. One is in bliss forever, singing the Glorious Praises of the True Lord, and speaking the True Word of His Bani. ||8||