MARU, THIRD MEHL
ਮਾਰੂ ਮਹਲਾ ੩ ॥ ਜੁਗ ਛਤੀਹ ਕੀਓ ਗੁਬਾਰਾ ॥ ਤੂ ਆਪੇ ਜਾਣਹਿ ਸਿਰਜਣਹਾਰਾ ॥ ਹੋਰ ਕਿਆ ਕੋ ਕਹੈ ਕਿ ਆਖਿ ਵਖਾਣੈ ਤੂ ਆਪੇ ਕੀਮਤਿ ਪਾਇਦਾ ॥੧॥ ਓਅੰਕਾਰਿ ਸਭ ਸ੍ਰਿਸਟਿ ਉਪਾਈ ॥ ਸਭੁ ਖੇਲੁ ਤਮਾਸਾ ਤੇਰੀ ਵਡਿਆਈ ॥ ਆਪੇ ਵੇਕ ਕਰੇ ਸਭਿ ਸਾਚਾ ਆਪੇ ਭੰਨਿ ਘੜਾਇਦਾ ॥੨॥ ਬਾਜੀਗਰਿ ਇਕ ਬਾਜੀ ਪਾਈ ॥ ਪੂਰੇ ਗੁਰ ਤੇ ਨਦਰੀ ਆਈ ॥ ਸਦਾ ਅਲਿਪਤੁ ਰਹੈ ਗੁਰ ਸਬਦੀ ਸਾਚੇ ਸਿਉ ਚਿਤੁ ਲਾਇਦਾ ॥੩॥ ਬਾਜਹਿ ਬਾਜੇ ਧੁਨਿ ਆਕਾਰਾ ॥ ਆਪਿ ਵਜਾਏ ਵਜਾਵਣਹਾਰਾ ॥ ਘਟਿ ਘਟਿ ਪਉਣੁ ਵਹੈ ਇਕ ਰੰਗੀ ਮਿਲਿ ਪਵਣੈ ਸਭ ਵਜਾਇਦਾ ॥੪॥ ਕਰਤਾ ਕਰੇ ਸੁ ਨਿਹਚਉ ਹੋਵੈ ॥ ਗੁਰ ਕੈ ਸਬਦੇ ਹਉਮੈ ਖੋਵੈ ॥ ਗੁਰ ਪਰਸਾਦੀ ਕਿਸੈ ਦੇ ਵਡਿਆਈ ਨਾਮੋ ਨਾਮੁ ਧਿਆਇਦਾ ॥੫॥ ਗੁਰ ਸੇਵੇ ਜੇਵਡੁ ਹੋਰੁ ਲਾਹਾ ਨਾਹੀ ॥ ਨਾਮੁ ਮੰਨਿ ਵਸੈ ਨਾਮੋ ਸਾਲਾਹੀ ॥ ਨਾਮੋ ਨਾਮੁ ਸਦਾ ਸੁਖਦਾਤਾ ਨਾਮੋ ਲਾਹਾ ਪਾਇਦਾ ॥੬॥ ਬਿਨੁ ਨਾਵੈ ਸਭ ਦੁਖੁ ਸੰਸਾਰਾ ॥ ਬਹੁ ਕਰਮ ਕਮਾਵਹਿ ਵਧਹਿ ਵਿਕਾਰਾ ॥ ਨਾਮੁ ਨ ਸੇਵਹਿ ਕਿਉ ਸੁਖੁ ਪਾਈਐ ਬਿਨੁ ਨਾਵੈ ਦੁਖੁ ਪਾਇਦਾ ॥੭॥ ਆਪਿ ਕਰੇ ਤੈ ਆਪਿ ਕਰਾਏ ॥ ਗੁਰ ਪਰਸਾਦੀ ਕਿਸੈ ਬੁਝਾਏ ॥ ਗੁਰਮੁਖਿ ਹੋਵਹਿ ਸੇ ਬੰਧਨ ਤੋੜਹਿ ਮੁਕਤੀ ਕੈ ਘਰਿ ਪਾਇਦਾ ॥੮॥