Sri Guru Granth Sahib › Raag Maru

Ang 1063

Ang 1062–1063Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 1 of 2

ਮਾਰੂ ਮਹਲਾ ੩ ॥ ਹਰਿ ਜੀਉ ਦਾਤਾ ਅਗਮ ਅਥਾਹਾ ॥ ਓਸੁ ਤਿਲੁ ਨ ਤਮਾਇ ਵੇਪਰਵਾਹਾ ॥ ਤਿਸ ਨੋ ਅਪੜਿ ਨ ਸਕੈ ਕੋਈ ਆਪੇ ਮੇਲਿ ਮਿਲਾਇਦਾ ॥੧॥ ਜੋ ਕਿਛੁ ਕਰੈ ਸੁ ਨਿਹਚਉ ਹੋਈ ॥ ਤਿਸੁ ਬਿਨੁ ਦਾਤਾ ਅਵਰੁ ਨ ਕੋਈ ॥ ਜਿਸ ਨੋ ਨਾਮ ਦਾਨੁ ਕਰੇ ਸੋ ਪਾਏ ਗੁਰ ਸਬਦੀ ਮੇਲਾਇਦਾ ॥੨॥ ਚਉਦਹ ਭਵਣ ਤੇਰੇ ਹਟਨਾਲੇ ॥ ਸਤਿਗੁਰਿ ਦਿਖਾਏ ਅੰਤਰਿ ਨਾਲੇ ॥ ਨਾਵੈ ਕਾ ਵਾਪਾਰੀ ਹੋਵੈ ਗੁਰ ਸਬਦੀ ਕੋ ਪਾਇਦਾ ॥੩॥ ਸਤਿਗੁਰਿ ਸੇਵਿਐ ਸਹਜ ਅਨੰਦਾ ॥ ਹਿਰਦੈ ਆਇ ਵੁਠਾ ਗੋਵਿੰਦਾ ॥ ਸਹਜੇ ਭਗਤਿ ਕਰੇ ਦਿਨੁ ਰਾਤੀ ਆਪੇ ਭਗਤਿ ਕਰਾਇਦਾ ॥੪॥ ਸਤਿਗੁਰ ਤੇ ਵਿਛੁੜੇ ਤਿਨੀ ਦੁਖੁ ਪਾਇਆ ॥ ਅਨਦਿਨੁ ਮਾਰੀਅਹਿ ਦੁਖੁ ਸਬਾਇਆ ॥ ਮਥੇ ਕਾਲੇ ਮਹਲੁ ਨ ਪਾਵਹਿ ਦੁਖ ਹੀ ਵਿਚਿ ਦੁਖੁ ਪਾਇਦਾ ॥੫॥ ਸਤਿਗੁਰੁ ਸੇਵਹਿ ਸੇ ਵਡਭਾਗੀ ॥ ਸਹਜ ਭਾਇ ਸਚੀ ਲਿਵ ਲਾਗੀ ॥ ਸਚੋ ਸਚੁ ਕਮਾਵਹਿ ਸਦ ਹੀ ਸਚੈ ਮੇਲਿ ਮਿਲਾਇਦਾ ॥੬॥ ਜਿਸ ਨੋ ਸਚਾ ਦੇਇ ਸੁ ਪਾਏ ॥ ਅੰਤਰਿ ਸਾਚੁ ਭਰਮੁ ਚੁਕਾਏ ॥ ਸਚੁ ਸਚੈ ਕਾ ਆਪੇ ਦਾਤਾ ਜਿਸੁ ਦੇਵੈ ਸੋ ਸਚੁ ਪਾਇਦਾ ॥੭॥ ਆਪੇ ਕਰਤਾ ਸਭਨਾ ਕਾ ਸੋਈ ॥ ਜਿਸ ਨੋ ਆਪਿ ਬੁਝਾਏ ਬੂਝੈ ਕੋਈ ॥ ਆਪੇ ਬਖਸੇ ਦੇ ਵਡਿਆਈ ਆਪੇ ਮੇਲਿ ਮਿਲਾਇਦਾ ॥੮॥

Ang 1063Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 2 of 2

ਹਉਮੈ ਕਰਦਿਆ ਜਨਮੁ ਗਵਾਇਆ ॥ ਆਗੈ ਮੋਹੁ ਨ ਚੂਕੈ ਮਾਇਆ ॥ ਅਗੈ ਜਮਕਾਲੁ ਲੇਖਾ ਲੇਵੈ ਜਿਉ ਤਿਲ ਘਾਣੀ ਪੀੜਾਇਦਾ ॥੯॥ ਪੂਰੈ ਭਾਗਿ ਗੁਰ ਸੇਵਾ ਹੋਈ ॥ ਨਦਰਿ ਕਰੇ ਤਾ ਸੇਵੇ ਕੋਈ ॥ ਜਮਕਾਲੁ ਤਿਸੁ ਨੇੜਿ ਨ ਆਵੈ ਮਹਲਿ ਸਚੈ ਸੁਖੁ ਪਾਇਦਾ ॥੧੦॥ ਤਿਨ ਸੁਖੁ ਪਾਇਆ ਜੋ ਤੁਧੁ ਭਾਏ ॥ ਪੂਰੈ ਭਾਗਿ ਗੁਰ ਸੇਵਾ ਲਾਏ ॥ ਤੇਰੈ ਹਥਿ ਹੈ ਸਭ ਵਡਿਆਈ ਜਿਸੁ ਦੇਵਹਿ ਸੋ ਪਾਇਦਾ ॥੧੧॥ ਅੰਦਰਿ ਪਰਗਾਸੁ ਗੁਰੂ ਤੇ ਪਾਏ ॥ ਨਾਮੁ ਪਦਾਰਥੁ ਮੰਨਿ ਵਸਾਏ ॥ ਗਿਆਨ ਰਤਨੁ ਸਦਾ ਘਟਿ ਚਾਨਣੁ ਅਗਿਆਨ ਅੰਧੇਰੁ ਗਵਾਇਦਾ ॥੧੨॥ ਅਗਿਆਨੀ ਅੰਧੇ ਦੂਜੈ ਲਾਗੇ ॥ ਬਿਨੁ ਪਾਣੀ ਡੁਬਿ ਮੂਏ ਅਭਾਗੇ ॥ ਚਲਦਿਆ ਘਰੁ ਦਰੁ ਨਦਰਿ ਨ ਆਵੈ ਜਮ ਦਰਿ ਬਾਧਾ ਦੁਖੁ ਪਾਇਦਾ ॥੧੩॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥ ਗਿਆਨੀ ਧਿਆਨੀ ਪੂਛਹੁ ਕੋਈ ॥ ਸਤਿਗੁਰੁ ਸੇਵੇ ਤਿਸੁ ਮਿਲੈ ਵਡਿਆਈ ਦਰਿ ਸਚੈ ਸੋਭਾ ਪਾਇਦਾ ॥੧੪॥ ਸਤਿਗੁਰ ਨੋ ਸੇਵੇ ਤਿਸੁ ਆਪਿ ਮਿਲਾਏ ॥ ਮਮਤਾ ਕਾਟਿ ਸਚਿ ਲਿਵ ਲਾਏ ॥ ਸਦਾ ਸਚੁ ਵਣਜਹਿ ਵਾਪਾਰੀ ਨਾਮੋ ਲਾਹਾ ਪਾਇਦਾ ॥੧੫॥ ਆਪੇ ਕਰੇ ਕਰਾਏ ਕਰਤਾ ॥ ਸਬਦਿ ਮਰੈ ਸੋਈ ਜਨੁ ਮੁਕਤਾ ॥ ਨਾਨਕ ਨਾਮੁ ਵਸੈ ਮਨ ਅੰਤਰਿ ਨਾਮੋ ਨਾਮੁ ਧਿਆਇਦਾ ॥੧੬॥੫॥੧੯॥

Ang 1063–1064Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 1 of 2

ਮਾਰੂ ਮਹਲਾ ੩ ॥ ਜੋ ਤੁਧੁ ਕਰਣਾ ਸੋ ਕਰਿ ਪਾਇਆ ॥ ਭਾਣੇ ਵਿਚਿ ਕੋ ਵਿਰਲਾ ਆਇਆ ॥ ਭਾਣਾ ਮੰਨੇ ਸੋ ਸੁਖੁ ਪਾਏ ਭਾਣੇ ਵਿਚਿ ਸੁਖੁ ਪਾਇਦਾ ॥੧॥ ਗੁਰਮੁਖਿ ਤੇਰਾ ਭਾਣਾ ਭਾਵੈ ॥ ਸਹਜੇ ਹੀ ਸੁਖੁ ਸਚੁ ਕਮਾਵੈ ॥ ਭਾਣੇ ਨੋ ਲੋਚੈ ਬਹੁਤੇਰੀ ਆਪਣਾ ਭਾਣਾ ਆਪਿ ਮਨਾਇਦਾ ॥੨॥ ਤੇਰਾ ਭਾਣਾ ਮੰਨੇ ਸੁ ਮਿਲੈ ਤੁਧੁ ਆਏ ॥ ਜਿਸੁ ਭਾਣਾ ਭਾਵੈ ਸੋ ਤੁਝਹਿ ਸਮਾਏ ॥ ਭਾਣੇ ਵਿਚਿ ਵਡੀ ਵਡਿਆਈ ਭਾਣਾ ਕਿਸਹਿ ਕਰਾਇਦਾ ॥੩॥ ਜਾ ਤਿਸੁ ਭਾਵੈ ਤਾ ਗੁਰੂ ਮਿਲਾਏ ॥ ਗੁਰਮੁਖਿ ਨਾਮੁ ਪਦਾਰਥੁ ਪਾਏ ॥ ਤੁਧੁ ਆਪਣੈ ਭਾਣੈ ਸਭ ਸ੍ਰਿਸਟਿ ਉਪਾਈ ਜਿਸ ਨੋ ਭਾਣਾ ਦੇਹਿ ਤਿਸੁ ਭਾਇਦਾ ॥੪॥ ਮਨਮੁਖੁ ਅੰਧੁ ਕਰੇ ਚਤੁਰਾਈ ॥ ਭਾਣਾ ਨ ਮੰਨੇ ਬਹੁਤੁ ਦੁਖੁ ਪਾਈ ॥ ਭਰਮੇ ਭੂਲਾ ਆਵੈ ਜਾਏ ਘਰੁ ਮਹਲੁ ਨ ਕਬਹੂ ਪਾਇਦਾ ॥੫॥ ਸਤਿਗੁਰੁ ਮੇਲੇ ਦੇ ਵਡਿਆਈ ॥ ਸਤਿਗੁਰ ਕੀ ਸੇਵਾ ਧੁਰਿ ਫੁਰਮਾਈ ॥ ਸਤਿਗੁਰ ਸੇਵੇ ਤਾ ਨਾਮੁ ਪਾਏ ਨਾਮੇ ਹੀ ਸੁਖੁ ਪਾਇਦਾ ॥੬॥ ਸਭ ਨਾਵਹੁ ਉਪਜੈ ਨਾਵਹੁ ਛੀਜੈ ॥ ਗੁਰ ਕਿਰਪਾ ਤੇ ਮਨੁ ਤਨੁ ਭੀਜੈ ॥ ਰਸਨਾ ਨਾਮੁ ਧਿਆਏ ਰਸਿ ਭੀਜੈ ਰਸ ਹੀ ਤੇ ਰਸੁ ਪਾਇਦਾ ॥੭॥ ਮਹਲੈ ਅੰਦਰਿ ਮਹਲੁ ਕੋ ਪਾਏ ॥ ਗੁਰ ਕੈ ਸਬਦਿ ਸਚਿ ਚਿਤੁ ਲਾਏ ॥ ਜਿਸ ਨੋ ਸਚੁ ਦੇਇ ਸੋਈ ਸਚੁ ਪਾਏ ਸਚੇ ਸਚਿ ਮਿਲਾਇਦਾ ॥੮॥

Text: Gurmukhi with English translation (Kulbir S Thind; English by Dr. Sant Singh Khalsa).