MARU, THIRD MEHL
ਮਾਰੂ ਮਹਲਾ ੩ ॥ ਨਿਰੰਕਾਰਿ ਆਕਾਰੁ ਉਪਾਇਆ ॥ ਮਾਇਆ ਮੋਹੁ ਹੁਕਮਿ ਬਣਾਇਆ ॥ ਆਪੇ ਖੇਲ ਕਰੇ ਸਭਿ ਕਰਤਾ ਸੁਣਿ ਸਾਚਾ ਮੰਨਿ ਵਸਾਇਦਾ ॥੧॥ ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ ॥ ਚਾਰੇ ਬੇਦ ਬ੍ਰਹਮੇ ਨੋ ਫੁਰਮਾਇਆ ॥ ਵ੍ਰਹੇ ਮਾਹ ਵਾਰ ਥਿਤੀ ਕਰਿ ਇਸੁ ਜਗ ਮਹਿ ਸੋਝੀ ਪਾਇਦਾ ॥੨॥ ਗੁਰ ਸੇਵਾ ਤੇ ਕਰਣੀ ਸਾਰ ॥ ਰਾਮ ਨਾਮੁ ਰਾਖਹੁ ਉਰਿ ਧਾਰ ॥ ਗੁਰਬਾਣੀ ਵਰਤੀ ਜਗ ਅੰਤਰਿ ਇਸੁ ਬਾਣੀ ਤੇ ਹਰਿ ਨਾਮੁ ਪਾਇਦਾ ॥੩॥ ਵੇਦੁ ਪੜੈ ਅਨਦਿਨੁ ਵਾਦ ਸਮਾਲੇ ॥ ਨਾਮੁ ਨ ਚੇਤੈ ਬਧਾ ਜਮਕਾਲੇ ॥ ਦੂਜੈ ਭਾਇ ਸਦਾ ਦੁਖੁ ਪਾਏ ਤ੍ਰੈ ਗੁਣ ਭਰਮਿ ਭੁਲਾਇਦਾ ॥੪॥ ਗੁਰਮੁਖਿ ਏਕਸੁ ਸਿਉ ਲਿਵ ਲਾਏ ॥ ਤ੍ਰਿਬਿਧਿ ਮਨਸਾ ਮਨਹਿ ਸਮਾਏ ॥ ਸਾਚੈ ਸਬਦਿ ਸਦਾ ਹੈ ਮੁਕਤਾ ਮਾਇਆ ਮੋਹੁ ਚੁਕਾਇਦਾ ॥੫॥ ਜੋ ਧੁਰਿ ਰਾਤੇ ਸੇ ਹੁਣਿ ਰਾਤੇ ॥ ਗੁਰ ਪਰਸਾਦੀ ਸਹਜੇ ਮਾਤੇ ॥ ਸਤਿਗੁਰੁ ਸੇਵਿ ਸਦਾ ਪ੍ਰਭੁ ਪਾਇਆ ਆਪੈ ਆਪੁ ਮਿਲਾਇਦਾ ॥੬॥ ਮਾਇਆ ਮੋਹਿ ਭਰਮਿ ਨ ਪਾਏ ॥ ਦੂਜੈ ਭਾਇ ਲਗਾ ਦੁਖੁ ਪਾਏ ॥ ਸੂਹਾ ਰੰਗੁ ਦਿਨ ਥੋੜੇ ਹੋਵੈ ਇਸੁ ਜਾਦੇ ਬਿਲਮ ਨ ਲਾਇਦਾ ॥੭॥ ਏਹੁ ਮਨੁ ਭੈ ਭਾਇ ਰੰਗਾਏ ॥ ਇਤੁ ਰੰਗਿ ਸਾਚੇ ਮਾਹਿ ਸਮਾਏ ॥ ਪੂਰੈ ਭਾਗਿ ਕੋ ਇਹੁ ਰੰਗੁ ਪਾਏ ਗੁਰਮਤੀ ਰੰਗੁ ਚੜਾਇਦਾ ॥੮॥