Sri Guru Granth Sahib › Raag Maru

Ang 1067

Ang 1066–1067Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 2 of 2

ਮਨਮੁਖੁ ਬਹੁਤੁ ਕਰੇ ਅਭਿਮਾਨੁ ॥ ਦਰਗਹ ਕਬ ਹੀ ਨ ਪਾਵੈ ਮਾਨੁ ॥ ਦੂਜੈ ਲਾਗੇ ਜਨਮੁ ਗਵਾਇਆ ਬਿਨੁ ਬੂਝੇ ਦੁਖੁ ਪਾਇਦਾ ॥੯॥ ਮੇਰੈ ਪ੍ਰਭਿ ਅੰਦਰਿ ਆਪੁ ਲੁਕਾਇਆ ॥ ਗੁਰ ਪਰਸਾਦੀ ਹਰਿ ਮਿਲੈ ਮਿਲਾਇਆ ॥ ਸਚਾ ਪ੍ਰਭੁ ਸਚਾ ਵਾਪਾਰਾ ਨਾਮੁ ਅਮੋਲਕੁ ਪਾਇਦਾ ॥੧੦॥ ਇਸੁ ਕਾਇਆ ਕੀ ਕੀਮਤਿ ਕਿਨੈ ਨ ਪਾਈ ॥ ਮੇਰੈ ਠਾਕੁਰਿ ਇਹ ਬਣਤ ਬਣਾਈ ॥ ਗੁਰਮੁਖਿ ਹੋਵੈ ਸੁ ਕਾਇਆ ਸੋਧੈ ਆਪਹਿ ਆਪੁ ਮਿਲਾਇਦਾ ॥੧੧॥ ਕਾਇਆ ਵਿਚਿ ਤੋਟਾ ਕਾਇਆ ਵਿਚਿ ਲਾਹਾ ॥ ਗੁਰਮੁਖਿ ਖੋਜੇ ਵੇਪਰਵਾਹਾ ॥ ਗੁਰਮੁਖਿ ਵਣਜਿ ਸਦਾ ਸੁਖੁ ਪਾਏ ਸਹਜੇ ਸਹਜਿ ਮਿਲਾਇਦਾ ॥੧੨॥ ਸਚਾ ਮਹਲੁ ਸਚੇ ਭੰਡਾਰਾ ॥ ਆਪੇ ਦੇਵੈ ਦੇਵਣਹਾਰਾ ॥ ਗੁਰਮੁਖਿ ਸਾਲਾਹੇ ਸੁਖਦਾਤੇ ਮਨਿ ਮੇਲੇ ਕੀਮਤਿ ਪਾਇਦਾ ॥੧੩॥ ਕਾਇਆ ਵਿਚਿ ਵਸਤੁ ਕੀਮਤਿ ਨਹੀ ਪਾਈ ॥ ਗੁਰਮੁਖਿ ਆਪੇ ਦੇ ਵਡਿਆਈ ॥ ਜਿਸ ਦਾ ਹਟੁ ਸੋਈ ਵਥੁ ਜਾਣੈ ਗੁਰਮੁਖਿ ਦੇਇ ਨ ਪਛੋਤਾਇਦਾ ॥੧੪॥ ਹਰਿ ਜੀਉ ਸਭ ਮਹਿ ਰਹਿਆ ਸਮਾਈ ॥ ਗੁਰ ਪਰਸਾਦੀ ਪਾਇਆ ਜਾਈ ॥ ਆਪੇ ਮੇਲਿ ਮਿਲਾਏ ਆਪੇ ਸਬਦੇ ਸਹਜਿ ਸਮਾਇਦਾ ॥੧੫॥ ਆਪੇ ਸਚਾ ਸਬਦਿ ਮਿਲਾਏ ॥ ਸਬਦੇ ਵਿਚਹੁ ਭਰਮੁ ਚੁਕਾਏ ॥ ਨਾਨਕ ਨਾਮਿ ਮਿਲੈ ਵਡਿਆਈ ਨਾਮੇ ਹੀ ਸੁਖੁ ਪਾਇਦਾ ॥੧੬॥੮॥੨੨॥

Ang 1067Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 1 of 2

ਮਾਰੂ ਮਹਲਾ ੩ ॥ ਅਗਮ ਅਗੋਚਰ ਵੇਪਰਵਾਹੇ ॥ ਆਪੇ ਮਿਹਰਵਾਨ ਅਗਮ ਅਥਾਹੇ ॥ ਅਪੜਿ ਕੋਇ ਨ ਸਕੈ ਤਿਸ ਨੋ ਗੁਰ ਸਬਦੀ ਮੇਲਾਇਆ ॥੧॥ ਤੁਧੁਨੋ ਸੇਵਹਿ ਜੋ ਤੁਧੁ ਭਾਵਹਿ ॥ ਗੁਰ ਕੈ ਸਬਦੇ ਸਚਿ ਸਮਾਵਹਿ ॥ ਅਨਦਿਨੁ ਗੁਣ ਰਵਹਿ ਦਿਨੁ ਰਾਤੀ ਰਸਨਾ ਹਰਿ ਰਸੁ ਭਾਇਆ ॥੨॥ ਸਬਦਿ ਮਰਹਿ ਸੇ ਮਰਣੁ ਸਵਾਰਹਿ ॥ ਹਰਿ ਕੇ ਗੁਣ ਹਿਰਦੈ ਉਰ ਧਾਰਹਿ ॥ ਜਨਮੁ ਸਫਲੁ ਹਰਿ ਚਰਣੀ ਲਾਗੇ ਦੂਜਾ ਭਾਉ ਚੁਕਾਇਆ ॥੩॥ ਹਰਿ ਜੀਉ ਮੇਲੇ ਆਪਿ ਮਿਲਾਏ ॥ ਗੁਰ ਕੈ ਸਬਦੇ ਆਪੁ ਗਵਾਏ ॥ ਅਨਦਿਨੁ ਸਦਾ ਹਰਿ ਭਗਤੀ ਰਾਤੇ ਇਸੁ ਜਗ ਮਹਿ ਲਾਹਾ ਪਾਇਆ ॥੪॥ ਤੇਰੇ ਗੁਣ ਕਹਾ ਮੈ ਕਹਣੁ ਨ ਜਾਈ ॥ ਅੰਤੁ ਨ ਪਾਰਾ ਕੀਮਤਿ ਨਹੀ ਪਾਈ ॥ ਆਪੇ ਦਇਆ ਕਰੇ ਸੁਖਦਾਤਾ ਗੁਣ ਮਹਿ ਗੁਣੀ ਸਮਾਇਆ ॥੫॥ ਇਸੁ ਜਗ ਮਹਿ ਮੋਹੁ ਹੈ ਪਾਸਾਰਾ ॥ ਮਨਮੁਖੁ ਅਗਿਆਨੀ ਅੰਧੁ ਅੰਧਾਰਾ ॥ ਧੰਧੈ ਧਾਵਤੁ ਜਨਮੁ ਗਵਾਇਆ ਬਿਨੁ ਨਾਵੈ ਦੁਖੁ ਪਾਇਆ ॥੬॥ ਕਰਮੁ ਹੋਵੈ ਤਾ ਸਤਿਗੁਰੁ ਪਾਏ ॥ ਹਉਮੈ ਮੈਲੁ ਸਬਦਿ ਜਲਾਏ ॥ ਮਨੁ ਨਿਰਮਲੁ ਗਿਆਨੁ ਰਤਨੁ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥੭॥ ਤੇਰੇ ਨਾਮ ਅਨੇਕ ਕੀਮਤਿ ਨਹੀ ਪਾਈ ॥ ਸਚੁ ਨਾਮੁ ਹਰਿ ਹਿਰਦੈ ਵਸਾਈ ॥ ਕੀਮਤਿ ਕਉਣੁ ਕਰੇ ਪ੍ਰਭ ਤੇਰੀ ਤੂ ਆਪੇ ਸਹਜਿ ਸਮਾਇਆ ॥੮॥

Ang 1067–1068Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 2 of 2

ਨਾਮੁ ਅਮੋਲਕੁ ਅਗਮ ਅਪਾਰਾ ॥ ਨਾ ਕੋ ਹੋਆ ਤੋਲਣਹਾਰਾ ॥ ਆਪੇ ਤੋਲੇ ਤੋਲਿ ਤੋਲਾਏ ਗੁਰ ਸਬਦੀ ਮੇਲਿ ਤੋਲਾਇਆ ॥੯॥ ਸੇਵਕ ਸੇਵਹਿ ਕਰਹਿ ਅਰਦਾਸਿ ॥ ਤੂ ਆਪੇ ਮੇਲਿ ਬਹਾਲਹਿ ਪਾਸਿ ॥ ਸਭਨਾ ਜੀਆ ਕਾ ਸੁਖਦਾਤਾ ਪੂਰੈ ਕਰਮਿ ਧਿਆਇਆ ॥੧੦॥ ਜਤੁ ਸਤੁ ਸੰਜਮੁ ਜਿ ਸਚੁ ਕਮਾਵੈ ॥ ਇਹੁ ਮਨੁ ਨਿਰਮਲੁ ਜਿ ਹਰਿ ਗੁਣ ਗਾਵੈ ॥ ਇਸੁ ਬਿਖੁ ਮਹਿ ਅੰਮ੍ਰਿਤੁ ਪਰਾਪਤਿ ਹੋਵੈ ਹਰਿ ਜੀਉ ਮੇਰੇ ਭਾਇਆ ॥੧੧॥ ਜਿਸ ਨੋ ਬੁਝਾਏ ਸੋਈ ਬੂਝੈ ॥ ਹਰਿ ਗੁਣ ਗਾਵੈ ਅੰਦਰੁ ਸੂਝੈ ॥ ਹਉਮੈ ਮੇਰਾ ਠਾਕਿ ਰਹਾਏ ਸਹਜੇ ਹੀ ਸਚੁ ਪਾਇਆ ॥੧੨॥ ਬਿਨੁ ਕਰਮਾ ਹੋਰ ਫਿਰੈ ਘਨੇਰੀ ॥ ਮਰਿ ਮਰਿ ਜੰਮੈ ਚੁਕੈ ਨ ਫੇਰੀ ॥ ਬਿਖੁ ਕਾ ਰਾਤਾ ਬਿਖੁ ਕਮਾਵੈ ਸੁਖੁ ਨ ਕਬਹੂ ਪਾਇਆ ॥੧੩॥ ਬਹੁਤੇ ਭੇਖ ਕਰੇ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨੈ ਨ ਮਾਰੀ ॥ ਜੀਵਤੁ ਮਰੈ ਤਾ ਮੁਕਤਿ ਪਾਏ ਸਚੈ ਨਾਇ ਸਮਾਇਆ ॥੧੪॥ ਅਗਿਆਨੁ ਤ੍ਰਿਸਨਾ ਇਸੁ ਤਨਹਿ ਜਲਾਏ ॥ ਤਿਸ ਦੀ ਬੂਝੈ ਜਿ ਗੁਰ ਸਬਦੁ ਕਮਾਏ ॥ ਤਨੁ ਮਨੁ ਸੀਤਲੁ ਕ੍ਰੋਧੁ ਨਿਵਾਰੇ ਹਉਮੈ ਮਾਰਿ ਸਮਾਇਆ ॥੧੫॥ ਸਚਾ ਸਾਹਿਬੁ ਸਚੀ ਵਡਿਆਈ ॥ ਗੁਰ ਪਰਸਾਦੀ ਵਿਰਲੈ ਪਾਈ ॥ ਨਾਨਕੁ ਏਕ ਕਹੈ ਬੇਨੰਤੀ ਨਾਮੇ ਨਾਮਿ ਸਮਾਇਆ ॥੧੬॥੧॥੨੩॥

Text: Gurmukhi with English translation (Kulbir S Thind; English by Dr. Sant Singh Khalsa).