Sri Guru Granth Sahib › Raag Maru

Ang 1068

Ang 1067–1068Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 2 of 2

ਨਾਮੁ ਅਮੋਲਕੁ ਅਗਮ ਅਪਾਰਾ ॥ ਨਾ ਕੋ ਹੋਆ ਤੋਲਣਹਾਰਾ ॥ ਆਪੇ ਤੋਲੇ ਤੋਲਿ ਤੋਲਾਏ ਗੁਰ ਸਬਦੀ ਮੇਲਿ ਤੋਲਾਇਆ ॥੯॥ ਸੇਵਕ ਸੇਵਹਿ ਕਰਹਿ ਅਰਦਾਸਿ ॥ ਤੂ ਆਪੇ ਮੇਲਿ ਬਹਾਲਹਿ ਪਾਸਿ ॥ ਸਭਨਾ ਜੀਆ ਕਾ ਸੁਖਦਾਤਾ ਪੂਰੈ ਕਰਮਿ ਧਿਆਇਆ ॥੧੦॥ ਜਤੁ ਸਤੁ ਸੰਜਮੁ ਜਿ ਸਚੁ ਕਮਾਵੈ ॥ ਇਹੁ ਮਨੁ ਨਿਰਮਲੁ ਜਿ ਹਰਿ ਗੁਣ ਗਾਵੈ ॥ ਇਸੁ ਬਿਖੁ ਮਹਿ ਅੰਮ੍ਰਿਤੁ ਪਰਾਪਤਿ ਹੋਵੈ ਹਰਿ ਜੀਉ ਮੇਰੇ ਭਾਇਆ ॥੧੧॥ ਜਿਸ ਨੋ ਬੁਝਾਏ ਸੋਈ ਬੂਝੈ ॥ ਹਰਿ ਗੁਣ ਗਾਵੈ ਅੰਦਰੁ ਸੂਝੈ ॥ ਹਉਮੈ ਮੇਰਾ ਠਾਕਿ ਰਹਾਏ ਸਹਜੇ ਹੀ ਸਚੁ ਪਾਇਆ ॥੧੨॥ ਬਿਨੁ ਕਰਮਾ ਹੋਰ ਫਿਰੈ ਘਨੇਰੀ ॥ ਮਰਿ ਮਰਿ ਜੰਮੈ ਚੁਕੈ ਨ ਫੇਰੀ ॥ ਬਿਖੁ ਕਾ ਰਾਤਾ ਬਿਖੁ ਕਮਾਵੈ ਸੁਖੁ ਨ ਕਬਹੂ ਪਾਇਆ ॥੧੩॥ ਬਹੁਤੇ ਭੇਖ ਕਰੇ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨੈ ਨ ਮਾਰੀ ॥ ਜੀਵਤੁ ਮਰੈ ਤਾ ਮੁਕਤਿ ਪਾਏ ਸਚੈ ਨਾਇ ਸਮਾਇਆ ॥੧੪॥ ਅਗਿਆਨੁ ਤ੍ਰਿਸਨਾ ਇਸੁ ਤਨਹਿ ਜਲਾਏ ॥ ਤਿਸ ਦੀ ਬੂਝੈ ਜਿ ਗੁਰ ਸਬਦੁ ਕਮਾਏ ॥ ਤਨੁ ਮਨੁ ਸੀਤਲੁ ਕ੍ਰੋਧੁ ਨਿਵਾਰੇ ਹਉਮੈ ਮਾਰਿ ਸਮਾਇਆ ॥੧੫॥ ਸਚਾ ਸਾਹਿਬੁ ਸਚੀ ਵਡਿਆਈ ॥ ਗੁਰ ਪਰਸਾਦੀ ਵਿਰਲੈ ਪਾਈ ॥ ਨਾਨਕੁ ਏਕ ਕਹੈ ਬੇਨੰਤੀ ਨਾਮੇ ਨਾਮਿ ਸਮਾਇਆ ॥੧੬॥੧॥੨੩॥

Ang 1068Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 1 of 2

ਮਾਰੂ ਮਹਲਾ ੩ ॥ ਨਦਰੀ ਭਗਤਾ ਲੈਹੁ ਮਿਲਾਏ ॥ ਭਗਤ ਸਲਾਹਨਿ ਸਦਾ ਲਿਵ ਲਾਏ ॥ ਤਉ ਸਰਣਾਈ ਉਬਰਹਿ ਕਰਤੇ ਆਪੇ ਮੇਲਿ ਮਿਲਾਇਆ ॥੧॥ ਪੂਰੈ ਸਬਦਿ ਭਗਤਿ ਸੁਹਾਈ ॥ ਅੰਤਰਿ ਸੁਖੁ ਤੇਰੈ ਮਨਿ ਭਾਈ ॥ ਮਨੁ ਤਨੁ ਸਚੀ ਭਗਤੀ ਰਾਤਾ ਸਚੇ ਸਿਉ ਚਿਤੁ ਲਾਇਆ ॥੨॥ ਹਉਮੈ ਵਿਚਿ ਸਦ ਜਲੈ ਸਰੀਰਾ ॥ ਕਰਮੁ ਹੋਵੈ ਭੇਟੇ ਗੁਰੁ ਪੂਰਾ ॥ ਅੰਤਰਿ ਅਗਿਆਨੁ ਸਬਦਿ ਬੁਝਾਏ ਸਤਿਗੁਰ ਤੇ ਸੁਖੁ ਪਾਇਆ ॥੩॥ ਮਨਮੁਖੁ ਅੰਧਾ ਅੰਧੁ ਕਮਾਏ ॥ ਬਹੁ ਸੰਕਟ ਜੋਨੀ ਭਰਮਾਏ ॥ ਜਮ ਕਾ ਜੇਵੜਾ ਕਦੇ ਨ ਕਾਟੈ ਅੰਤੇ ਬਹੁ ਦੁਖੁ ਪਾਇਆ ॥੪॥ ਆਵਣ ਜਾਣਾ ਸਬਦਿ ਨਿਵਾਰੇ ॥ ਸਚੁ ਨਾਮੁ ਰਖੈ ਉਰ ਧਾਰੇ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਹਉਮੈ ਜਾਇ ਸਮਾਇਆ ॥੫॥ ਆਵਣ ਜਾਣੈ ਪਰਜ ਵਿਗੋਈ ॥ ਬਿਨੁ ਸਤਿਗੁਰ ਥਿਰੁ ਕੋਇ ਨ ਹੋਈ ॥ ਅੰਤਰਿ ਜੋਤਿ ਸਬਦਿ ਸੁਖੁ ਵਸਿਆ ਜੋਤੀ ਜੋਤਿ ਮਿਲਾਇਆ ॥੬॥ ਪੰਚ ਦੂਤ ਚਿਤਵਹਿ ਵਿਕਾਰਾ ॥ ਮਾਇਆ ਮੋਹ ਕਾ ਏਹੁ ਪਸਾਰਾ ॥ ਸਤਿਗੁਰੁ ਸੇਵੇ ਤਾ ਮੁਕਤੁ ਹੋਵੈ ਪੰਚ ਦੂਤ ਵਸਿ ਆਇਆ ॥੭॥ ਬਾਝੁ ਗੁਰੂ ਹੈ ਮੋਹੁ ਗੁਬਾਰਾ ॥ ਫਿਰਿ ਫਿਰਿ ਡੁਬੈ ਵਾਰੋ ਵਾਰਾ ॥ ਸਤਿਗੁਰ ਭੇਟੇ ਸਚੁ ਦ੍ਰਿੜਾਏ ਸਚੁ ਨਾਮੁ ਮਨਿ ਭਾਇਆ ॥੮॥

Ang 1068–1069Raag Maru · ਮਾਰੂ › MARU, SOLHAY, THIRD MEHL

MARU, THIRD MEHL

Guru Amar Das · solha · part 2 of 2

ਸਾਚਾ ਦਰੁ ਸਾਚਾ ਦਰਵਾਰਾ ॥ ਸਚੇ ਸੇਵਹਿ ਸਬਦਿ ਪਿਆਰਾ ॥ ਸਚੀ ਧੁਨਿ ਸਚੇ ਗੁਣ ਗਾਵਾ ਸਚੇ ਮਾਹਿ ਸਮਾਇਆ ॥੯॥ ਘਰੈ ਅੰਦਰਿ ਕੋ ਘਰੁ ਪਾਏ ॥ ਗੁਰ ਕੈ ਸਬਦੇ ਸਹਜਿ ਸੁਭਾਏ ॥ ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ ॥੧੦॥ ਦੂਜੈ ਭਾਇ ਦੁਸਟਾ ਕਾ ਵਾਸਾ ॥ ਭਉਦੇ ਫਿਰਹਿ ਬਹੁ ਮੋਹ ਪਿਆਸਾ ॥ ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੋ ਦੁਖੁ ਕਮਾਇਆ ॥੧੧॥ ਸਤਿਗੁਰ ਬਾਝਹੁ ਸੰਗਤਿ ਨ ਹੋਈ ॥ ਬਿਨੁ ਸਬਦੇ ਪਾਰੁ ਨ ਪਾਏ ਕੋਈ ॥ ਸਹਜੇ ਗੁਣ ਰਵਹਿ ਦਿਨੁ ਰਾਤੀ ਜੋਤੀ ਜੋਤਿ ਮਿਲਾਇਆ ॥੧੨॥ ਕਾਇਆ ਬਿਰਖੁ ਪੰਖੀ ਵਿਚਿ ਵਾਸਾ ॥ ਅੰਮ੍ਰਿਤੁ ਚੁਗਹਿ ਗੁਰ ਸਬਦਿ ਨਿਵਾਸਾ ॥ ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥੧੩॥ ਕਾਇਆ ਸੋਧਹਿ ਸਬਦੁ ਵੀਚਾਰਹਿ ॥ ਮੋਹ ਠਗਉਰੀ ਭਰਮੁ ਨਿਵਾਰਹਿ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਆਪੇ ਮੇਲਿ ਮਿਲਾਇਆ ॥੧੪॥ ਸਦ ਹੀ ਨੇੜੈ ਦੂਰਿ ਨ ਜਾਣਹੁ ॥ ਗੁ��� ਕੈ ਸਬਦਿ ਨਜੀਕਿ ਪਛਾਣਹੁ ॥ ਬਿਗਸੈ ਕਮਲੁ ਕਿਰਣਿ ਪਰਗਾਸੈ ਪਰਗਟੁ ਕਰਿ ਦੇਖਾਇਆ ॥੧੫॥ ਆਪੇ ਕਰਤਾ ਸਚਾ ਸੋਈ ॥ ਆਪੇ ਮਾਰਿ ਜੀਵਾਲੇ ਅਵਰੁ ਨ ਕੋਈ ॥ ਨਾਨਕ ਨਾਮੁ ਮਿਲੈ ਵਡਿਆਈ ਆਪੁ ਗਵਾਇ ਸੁਖੁ ਪਾਇਆ ॥੧੬॥੨॥੨੪॥

Text: Gurmukhi with English translation (Kulbir S Thind; English by Dr. Sant Singh Khalsa).