MARU, THIRD MEHL
ਸਾਚਾ ਦਰੁ ਸਾਚਾ ਦਰਵਾਰਾ ॥ ਸਚੇ ਸੇਵਹਿ ਸਬਦਿ ਪਿਆਰਾ ॥ ਸਚੀ ਧੁਨਿ ਸਚੇ ਗੁਣ ਗਾਵਾ ਸਚੇ ਮਾਹਿ ਸਮਾਇਆ ॥੯॥ ਘਰੈ ਅੰਦਰਿ ਕੋ ਘਰੁ ਪਾਏ ॥ ਗੁਰ ਕੈ ਸਬਦੇ ਸਹਜਿ ਸੁਭਾਏ ॥ ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ ॥੧੦॥ ਦੂਜੈ ਭਾਇ ਦੁਸਟਾ ਕਾ ਵਾਸਾ ॥ ਭਉਦੇ ਫਿਰਹਿ ਬਹੁ ਮੋਹ ਪਿਆਸਾ ॥ ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੋ ਦੁਖੁ ਕਮਾਇਆ ॥੧੧॥ ਸਤਿਗੁਰ ਬਾਝਹੁ ਸੰਗਤਿ ਨ ਹੋਈ ॥ ਬਿਨੁ ਸਬਦੇ ਪਾਰੁ ਨ ਪਾਏ ਕੋਈ ॥ ਸਹਜੇ ਗੁਣ ਰਵਹਿ ਦਿਨੁ ਰਾਤੀ ਜੋਤੀ ਜੋਤਿ ਮਿਲਾਇਆ ॥੧੨॥ ਕਾਇਆ ਬਿਰਖੁ ਪੰਖੀ ਵਿਚਿ ਵਾਸਾ ॥ ਅੰਮ੍ਰਿਤੁ ਚੁਗਹਿ ਗੁਰ ਸਬਦਿ ਨਿਵਾਸਾ ॥ ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥੧੩॥ ਕਾਇਆ ਸੋਧਹਿ ਸਬਦੁ ਵੀਚਾਰਹਿ ॥ ਮੋਹ ਠਗਉਰੀ ਭਰਮੁ ਨਿਵਾਰਹਿ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਆਪੇ ਮੇਲਿ ਮਿਲਾਇਆ ॥੧੪॥ ਸਦ ਹੀ ਨੇੜੈ ਦੂਰਿ ਨ ਜਾਣਹੁ ॥ ਗੁ��� ਕੈ ਸਬਦਿ ਨਜੀਕਿ ਪਛਾਣਹੁ ॥ ਬਿਗਸੈ ਕਮਲੁ ਕਿਰਣਿ ਪਰਗਾਸੈ ਪਰਗਟੁ ਕਰਿ ਦੇਖਾਇਆ ॥੧੫॥ ਆਪੇ ਕਰਤਾ ਸਚਾ ਸੋਈ ॥ ਆਪੇ ਮਾਰਿ ਜੀਵਾਲੇ ਅਵਰੁ ਨ ਕੋਈ ॥ ਨਾਨਕ ਨਾਮੁ ਮਿਲੈ ਵਡਿਆਈ ਆਪੁ ਗਵਾਇ ਸੁਖੁ ਪਾਇਆ ॥੧੬॥੨॥੨੪॥