Sri Guru Granth Sahib › Raag Maru

Ang 1070

Ang 1069–1070Raag Maru · ਮਾਰੂ

MARU, SOLAHAS, FOURTH MEHL

Guru Ram Das · solha · part 2 of 2

ਗਿਆਨ ਰਤਨੁ ਮਨਿ ਪਰਗਟੁ ਭਇਆ ॥ ਨਾਮੁ ਪਦਾਰਥੁ ਸਹਜੇ ਲਇਆ ॥ ਏਹ ਵਡਿਆਈ ਗੁਰ ਤੇ ਪਾਈ ਸਤਿਗੁਰ ਕਉ ਸਦ ਬਲਿ ਜਾਈ ਹੇ ॥੯॥ ਪ੍ਰਗਟਿਆ ਸੂਰੁ ਨਿਸਿ ਮਿਟਿਆ ਅੰਧਿਆਰਾ ॥ ਅਗਿਆਨੁ ਮਿਟਿਆ ਗੁਰ ਰਤਨਿ ਅਪਾਰਾ ॥ ਸਤਿਗੁਰ ਗਿਆਨੁ ਰਤਨੁ ਅਤਿ ਭਾਰੀ ਕਰਮਿ ਮਿਲੈ ਸੁਖੁ ਪਾਈ ਹੇ ॥੧੦॥ ਗੁਰਮੁਖਿ ਨਾਮੁ ਪ੍ਰਗਟੀ ਹੈ ਸੋਇ ॥ ਚਹੁ ਜੁਗਿ ਨਿਰਮਲੁ ਹਛਾ ਲੋਇ ॥ ਨਾਮੇ ਨਾਮਿ ਰਤੇ ਸੁਖੁ ਪਾਇਆ ਨਾਮਿ ਰਹਿਆ ਲਿਵ ਲਾਈ ਹੇ ॥੧੧॥ ਗੁਰਮੁਖਿ ਨਾਮੁ ਪਰਾਪਤਿ ਹੋਵੈ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਨਾਮਿ ਸਮਾਇ ਸਮਾਵੈ ਨਾਨਕ ਨਾਮੁ ਧਿਆਈ ਹੇ ॥੧੨॥ ਭਗਤਾ ਮੁਖਿ ਅੰਮ੍ਰਿਤ ਹੈ ਬਾਣੀ ॥ ਗੁਰਮੁਖਿ ਹਰਿ ਨਾਮੁ ਆਖਿ ਵਖਾਣੀ ॥ ਹਰਿ ਹਰਿ ਕਰਤ ਸਦਾ ਮਨੁ ਬਿਗਸੈ ਹਰਿ ਚਰਣੀ ਮਨੁ ਲਾਈ ਹੇ ॥੧੩॥ ਹਮ ਮੂਰਖ ਅਗਿਆਨ ਗਿਆਨੁ ਕਿਛੁ ਨਾਹੀ ॥ ਸਤਿਗੁਰ ਤੇ ਸਮਝ ਪੜੀ ਮਨ ਮਾਹੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਸਤਿਗੁਰ ਕੀ ਸੇਵਾ ਲਾਈ ਹੇ ॥੧੪॥ ਜਿਨਿ ਸਤਿਗੁਰੁ ਜਾਤਾ ਤਿਨਿ ਏਕੁ ਪਛਾਤਾ ॥ ਸਰਬੇ ਰਵਿ ਰਹਿਆ ਸੁਖਦਾਤਾ ॥ ਆਤਮੁ ਚੀਨਿ ਪਰਮ ਪਦੁ ਪਾਇਆ ਸੇਵਾ ਸੁਰਤਿ ਸਮਾਈ ਹੇ ॥੧੫॥ ਜਿਨ ਕਉ ਆਦਿ ਮਿਲੀ ਵਡਿਆਈ ॥ ਸਤਿਗੁਰੁ ਮਨਿ ਵਸਿਆ ਲਿਵ ਲਾਈ ॥ ਆਪਿ ਮਿਲਿਆ ਜਗਜੀਵਨੁ ਦਾਤਾ ਨਾਨਕ ਅੰਕਿ ਸਮਾਈ ਹੇ ॥੧੬॥੧॥

Ang 1070Raag Maru · ਮਾਰੂ › MARU, SOLAHAS, FOURTH MEHL

MARU, FOURTH MEHL

Guru Ram Das · solha · part 1 of 2

ਮਾਰੂ ਮਹਲਾ ੪ ॥ ਹਰਿ ਅਗਮ ਅਗੋਚਰੁ ਸਦਾ ਅਬਿਨਾਸੀ ॥ ਸਰਬੇ ਰਵਿ ਰਹਿਆ ਘਟ ਵਾਸੀ ॥ ਤਿਸੁ ਬਿਨੁ ਅਵਰੁ ਨ ਕੋਈ ਦਾਤਾ ਹਰਿ ਤਿਸਹਿ ਸਰੇਵਹੁ ਪ੍ਰਾਣੀ ਹੇ ॥੧॥ ਜਾ ਕਉ ਰਾਖੈ ਹਰਿ ਰਾਖਣਹਾਰਾ ॥ ਤਾ ਕਉ ਕੋਇ ਨ ਸਾਕਸਿ ਮਾਰਾ ॥ ਸੋ ਐਸਾ ਹਰਿ ਸੇਵਹੁ ਸੰਤਹੁ ਜਾ ਕੀ ਊਤਮ ਬਾਣੀ ਹੇ ॥੨॥ ਜਾ ਜਾਪੈ ਕਿਛੁ ਕਿਥਾਊ ਨਾਹੀ ॥ ਤਾ ਕਰਤਾ ਭਰਪੂਰਿ ਸਮਾਹੀ ॥ ਸੂਕੇ ਤੇ ਫੁਨਿ ਹਰਿਆ ਕੀਤੋਨੁ ਹਰਿ ਧਿਆਵਹੁ ਚੋਜ ਵਿਡਾਣੀ ਹੇ ॥੩॥ ਜੋ ਜੀਆ ਕੀ ਵੇਦਨ ਜਾਣੈ ॥ ਤਿਸੁ ਸਾਹਿਬ ਕੈ ਹਉ ਕੁਰਬਾਣੈ ॥ ਤਿਸੁ ਆਗੈ ਜਨ ਕਰਿ ਬੇਨੰਤੀ ਜੋ ਸਰਬ ਸੁਖਾ ਕਾ ਦਾਣੀ ਹੇ ॥੪॥ ਜੋ ਜੀਐ ਕੀ ਸਾਰ ਨ ਜਾਣੈ ॥ ਤਿਸੁ ਸਿਉ ਕਿਛੁ ਨ ਕਹੀਐ ਅਜਾਣੈ ॥ ਮੂਰਖ ਸਿਉ ਨਹ ਲੂਝੁ ਪਰਾਣੀ ਹਰਿ ਜਪੀਐ ਪਦੁ ਨਿਰਬਾਣੀ ਹੇ ॥੫॥ ਨਾ ਕਰਿ ਚਿੰਤ ਚਿੰਤਾ ਹੈ ਕਰਤੇ ॥ ਹਰਿ ਦੇਵੈ ਜਲਿ ਥਲਿ ਜੰਤਾ ਸਭਤੈ ॥ ਅਚਿੰਤ ਦਾਨੁ ਦੇਇ ਪ੍ਰਭੁ ਮੇਰਾ ਵਿਚਿ ਪਾਥਰ ਕੀਟ ਪਖਾਣੀ ਹੇ ॥੬॥ ਨਾ ਕਰਿ ਆਸ ਮੀਤ ਸੁਤ ਭਾਈ ॥ ਨਾ ਕਰਿ ਆਸ ਕਿਸੈ ਸਾਹ ਬਿਉਹਾਰ ਕੀ ਪਰਾਈ ॥ ਬਿਨੁ ਹਰਿ ਨਾਵੈ ਕੋ ਬੇਲੀ ਨਾਹੀ ਹਰਿ ਜਪੀਐ ਸਾਰੰਗਪਾਣੀ ਹੇ ॥੭॥ ਅਨਦਿਨੁ ਨਾਮੁ ਜਪਹੁ ਬਨਵਾਰੀ ॥ ਸਭ ਆਸਾ ਮਨਸਾ ਪੂਰੈ ਥਾਰੀ ॥ ਜਨ ਨਾਨਕ ਨਾਮੁ ਜਪਹੁ ਭਵ ਖੰਡਨੁ ਸੁਖਿ ਸਹਜੇ ਰੈਣਿ ਵਿਹਾਣੀ ਹੇ ॥੮॥

Ang 1070–1071Raag Maru · ਮਾਰੂ › MARU, SOLAHAS, FOURTH MEHL

MARU, FOURTH MEHL

Guru Ram Das · solha · part 2 of 2

ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥ ਜੋ ਸਰਣਿ ਪਰੈ ਤਿਸ ਕੀ ਪਤਿ ਰਾਖੈ ਜਾਇ ਪੂਛਹੁ ਵੇਦ ਪੁਰਾਣੀ ਹੇ ॥੯॥ ਜਿਸੁ ਹਰਿ ਸੇਵਾ ਲਾਏ ਸੋਈ ਜਨੁ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਵਿਚੇ ਗ੍ਰਿਹ ਸਦਾ ਰਹੈ ਉਦਾਸੀ ਜਿਉ ਕਮਲੁ ਰਹੈ ਵਿਚਿ ਪਾਣੀ ਹੇ ॥੧੦॥ ਵਿਚਿ ਹਉਮੈ ਸੇਵਾ ਥਾਇ ਨ ਪਾਏ ॥ ਜਨਮਿ ਮਰੈ ਫਿਰਿ ਆਵੈ ਜਾਏ ॥ ਸੋ ਤਪੁ ਪੂਰਾ ਸਾਈ ਸੇਵਾ ਜੋ ਹਰਿ ਮੇਰੇ ਮਨਿ ਭਾਣੀ ਹੇ ॥੧੧॥ ਹਉ ਕਿਆ ਗੁਣ ਤੇਰੇ ਆਖਾ ਸੁਆਮੀ ॥ ਤੂ ਸਰਬ ਜੀਆ ਕਾ ਅੰਤਰਜਾਮੀ ॥ ਹਉ ਮਾਗਉ ਦਾਨੁ ਤੁਝੈ ਪਹਿ ਕਰਤੇ ਹਰਿ ਅਨਦਿਨੁ ਨਾਮੁ ਵਖਾਣੀ ਹੇ ॥੧੨॥ ਕਿਸ ਹੀ ਜੋਰੁ ਅਹੰਕਾਰ ਬੋਲਣ ਕਾ ॥ ਕਿਸ ਹੀ ਜੋਰੁ ਦੀਬਾਨ ਮਾਇਆ ਕਾ ॥ ਮੈ ਹਰਿ ਬਿਨੁ ਟੇਕ ਧਰ ਅਵਰ ਨ ਕਾਈ ਤੂ ਕਰਤੇ ਰਾਖੁ ਮੈ ਨਿਮਾਣੀ ਹੇ ॥੧੩॥ ਨਿਮਾਣੇ ਮਾਣੁ ਕਰਹਿ ਤੁਧੁ ਭਾਵੈ ॥ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥ ਜਿਨ ਕਾ ਪਖੁ ਕਰਹਿ ਤੂ ਸੁਆਮੀ ਤਿਨ ਕੀ ਊਪਰਿ ਗਲ ਤੁਧੁ ਆਣੀ ਹੇ ॥੧੪॥ ਹਰਿ ਹਰਿ ਨਾਮੁ ਜਿਨੀ ਸਦਾ ਧਿਆਇਆ ॥ ਤਿਨੀ ਗੁਰ ਪਰਸਾਦਿ ਪਰਮ ਪਦੁ ਪਾਇਆ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ਬਿਨੁ ਸੇਵਾ ਪਛੋਤਾਣੀ ਹੇ ॥੧੫॥ ਤੂ ਸਭ ਮਹਿ ਵਰਤਹਿ ਹਰਿ ਜਗੰਨਾਥੁ ॥ ਸੋ ਹਰਿ ਜਪੈ ਜਿਸੁ ਗੁਰ ਮਸਤਕਿ ਹਾਥੁ ॥ ਹਰਿ ਕੀ ਸਰਣਿ ਪਇਆ ਹਰਿ ਜਾਪੀ ਜਨੁ ਨਾਨਕੁ ਦਾਸੁ ਦਸਾਣੀ ਹੇ ॥੧੬॥੨॥

Text: Gurmukhi with English translation (Kulbir S Thind; English by Dr. Sant Singh Khalsa).