Sri Guru Granth Sahib › Raag Maru

Ang 1072

Ang 1071–1072Raag Maru · ਮਾਰੂ

MARU, SOLAHAS, FIFTH MEHL

Guru Arjan Dev · solha · part 1 of 2

ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਕਲਾ ਉਪਾਇ ਧਰੀ ਜਿਨਿ ਧਰਣਾ ॥ ਗਗਨੁ ਰਹਾਇਆ ਹੁਕਮੇ ਚਰਣਾ ॥ ਅਗਨਿ ਉਪਾਇ ਈਧਨ ਮਹਿ ਬਾਧੀ ਸੋ ਪ੍ਰਭੁ ਰਾਖੈ ਭਾਈ ਹੇ ॥੧॥ ਜੀਅ ਜੰਤ ਕਉ ਰਿਜਕੁ ਸੰਬਾਹੇ ॥ ਕਰਣ ਕਾਰਣ ਸਮਰਥ ਆਪਾਹੇ ॥ ਖਿਨ ਮਹਿ ਥਾਪਿ ਉਥਾਪਨਹਾਰਾ ਸੋਈ ਤੇਰਾ ਸਹਾਈ ਹੇ ॥੨॥ ਮਾਤ ਗਰਭ ਮਹਿ ਜਿਨਿ ਪ੍ਰਤਿਪਾਲਿਆ ॥ ਸਾਸਿ ਗ੍ਰਾਸਿ ਹੋਇ ਸੰਗਿ ਸਮਾਲਿਆ ॥ ਸਦਾ ਸਦਾ ਜਪੀਐ ਸੋ ਪ੍ਰੀਤਮੁ ਵਡੀ ਜਿਸੁ ਵਡਿਆਈ ਹੇ ॥੩॥ ਸੁਲਤਾਨ ਖਾਨ ਕਰੇ ਖਿਨ ਕੀਰੇ ॥ ਗਰੀਬ ਨਿਵਾਜਿ ਕਰੇ ਪ੍ਰਭੁ ਮੀਰੇ ॥ ਗਰਬ ਨਿਵਾਰਣ ਸਰਬ ਸਧਾਰਣ ਕਿਛੁ ਕੀਮਤਿ ਕਹੀ ਨ ਜਾਈ ਹੇ ॥੪॥ ਸੋ ਪਤਿਵੰਤਾ ਸੋ ਧਨਵੰਤਾ ॥ ਜਿਸੁ ਮਨਿ ਵਸਿਆ ਹਰਿ ਭਗਵੰਤਾ ॥ ਮਾਤ ਪਿਤਾ ਸੁਤ ਬੰਧਪ ਭਾਈ ਜਿਨਿ ਇਹ ਸ੍ਰਿਸਟਿ ਉਪਾਈ ਹੇ ॥੫॥ ਪ੍ਰਭ ਆਏ ਸਰਣਾ ਭਉ ਨਹੀ ਕਰਣਾ ॥ ਸਾਧਸੰਗਤਿ ਨਿਹਚਉ ਹੈ ਤਰਣਾ ॥ ਮਨ ਬਚ ਕਰਮ ਅਰਾਧੇ ਕਰਤਾ ਤਿਸੁ ਨਾਹੀ ਕਦੇ ਸਜਾਈ ਹੇ ॥੬॥ ਗੁਣ ਨਿਧਾਨ ਮਨ ਤਨ ਮਹਿ ਰਵਿਆ ॥ ਜਨਮ ਮਰਣ ਕੀ ਜੋਨਿ ਨ ਭਵਿਆ ॥ ਦੂਖ ਬਿਨਾਸ ਕੀਆ ਸੁਖਿ ਡੇਰਾ ਜਾ ਤ੍ਰਿਪਤਿ ਰਹੇ ਆਘਾਈ ਹੇ ॥੭॥ ਮੀਤੁ ਹਮਾਰਾ ਸੋਈ ਸੁਆਮੀ ॥ ਥਾਨ ਥਨੰਤਰਿ ਅੰਤਰਜਾਮੀ ॥ ਸਿਮਰਿ ਸਿਮਰਿ ਪੂਰਨ ਪਰਮੇਸੁਰ ਚਿੰਤਾ ਗਣਤ ਮਿਟਾਈ ਹੇ ॥੮॥

Ang 1072Raag Maru · ਮਾਰੂ

MARU, SOLAHAS, FIFTH MEHL

Guru Arjan Dev · solha · part 2 of 2

ਹਰਿ ਕਾ ਨਾਮੁ ਕੋਟਿ ਲਖ ਬਾਹਾ ॥ ਹਰਿ ਜਸੁ ਕੀਰਤਨੁ ਸੰਗਿ ਧਨੁ ਤਾਹਾ ॥ ਗਿਆਨ ਖੜਗੁ ਕਰਿ ਕਿਰਪਾ ਦੀਨਾ ਦੂਤ ਮਾਰੇ ਕਰਿ ਧਾਈ ਹੇ ॥੯॥ ਹਰਿ ਕਾ ਜਾਪੁ ਜਪਹੁ ਜਪੁ ਜਪਨੇ ॥ ਜੀਤਿ ਆਵਹੁ ਵਸਹੁ ਘਰਿ ਅਪਨੇ ॥ ਲਖ ਚਉਰਾਸੀਹ ਨਰਕ ਨ ਦੇਖਹੁ ਰਸਕਿ ਰਸਕਿ ਗੁਣ ਗਾਈ ਹੇ ॥੧੦॥ ਖੰਡ ਬ੍ਰਹਮੰਡ ਉਧਾਰਣਹਾਰਾ ॥ ਊਚ ਅਥਾਹ ਅਗੰਮ ਅਪਾਰਾ ॥ ਜਿਸ ਨੋ ਕ੍ਰਿਪਾ ਕਰੇ ਪ੍ਰਭੁ ਅਪਨੀ ਸੋ ਜਨੁ ਤਿਸਹਿ ਧਿਆਈ ਹੇ ॥੧੧॥ ਬੰਧਨ ਤੋੜਿ ਲੀਏ ਪ੍ਰਭਿ ਮੋਲੇ ॥ ਕਰਿ ਕਿਰਪਾ ਕੀਨੇ ਘਰ ਗੋਲੇ ॥ ਅਨਹਦ ਰੁਣ ਝੁਣਕਾਰੁ ਸਹਜ ਧੁਨਿ ਸਾਚੀ ਕਾਰ ਕਮਾਈ ਹੇ ॥੧੨॥ ਮਨਿ ਪਰਤੀਤਿ ਬਨੀ ਪ੍ਰਭ ਤੇਰੀ ॥ ਬਿਨਸਿ ਗਈ ਹਉਮੈ ਮਤਿ ਮੇਰੀ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਜਗ ਮਹਿ ਸੋਭ ਸੁਹਾਈ ਹੇ ॥੧੩॥ ਜੈ ਜੈ ਕਾਰੁ ਜਪਹੁ ਜਗਦੀਸੈ ॥ ਬਲਿ ਬਲਿ ਜਾਈ ਪ੍ਰਭ ਅਪੁਨੇ ਈਸੈ ॥ ਤਿਸੁ ਬਿਨੁ ਦੂਜਾ ਅਵਰੁ ਨ ਦੀਸੈ ਏਕਾ ਜਗਤਿ ਸਬਾਈ ਹੇ ॥੧੪॥ ਸਤਿ ਸਤਿ ਸਤਿ ਪ੍ਰਭੁ ਜਾਤਾ ॥ ਗੁਰ ਪਰਸਾਦਿ ਸਦਾ ਮਨੁ ਰਾਤਾ ॥ ਸਿਮਰਿ ਸਿਮਰਿ ਜੀਵਹਿ ਜਨ ਤੇਰੇ ਏਕੰਕਾਰਿ ਸਮਾਈ ਹੇ ॥੧੫॥ ਭਗਤ ਜਨਾ ਕਾ ਪ੍ਰੀਤਮੁ ਪਿਆਰਾ ॥ ਸਭੈ ਉਧਾਰਣੁ ਖਸਮੁ ਹਮਾਰਾ ॥ ਸਿਮਰਿ ਨਾਮੁ ਪੁੰਨੀ ਸਭ ਇਛਾ ਜਨ ਨਾਨਕ ਪੈਜ ਰਖਾਈ ਹੇ ॥੧੬॥੧॥

Ang 1072–1073Raag Maru · ਮਾਰੂ

MARU, SOLAHAS, FIFTH MEHL

Guru Arjan Dev · solha · part 1 of 2

ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸੰਗੀ ਜੋਗੀ ਨਾਰਿ ਲਪਟਾਣੀ ॥ ਉਰਝਿ ਰਹੀ ਰੰਗ ਰਸ ਮਾਣੀ ॥ ਕਿਰਤ ਸੰਜੋਗੀ ਭਏ ਇਕਤ੍ਰਾ ਕਰਤੇ ਭੋਗ ਬਿਲਾਸਾ ਹੇ ॥੧॥ ਜੋ ਪਿਰੁ ਕਰੈ ਸੁ ਧਨ ਤਤੁ ਮਾਨੈ ॥ ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ ॥ ਮਿਲਿ ਏਕਤ੍ਰ ਵਸਹਿ ਦਿਨੁ ਰਾਤੀ ਪ੍ਰਿਉ ਦੇ ਧਨਹਿ ਦਿਲਾਸਾ ਹੇ ॥੨॥ ਧਨ ਮਾਗੈ ਪ੍ਰਿਉ ਬਹੁ ਬਿਧਿ ਧਾਵੈ ॥ ਜੋ ਪਾਵੈ ਸੋ ਆਣਿ ਦਿਖਾਵੈ ॥ ਏਕ ਵਸਤੁ ਕਉ ਪਹੁਚਿ ਨ ਸਾਕੈ ਧਨ ਰਹਤੀ ਭੂਖ ਪਿਆਸਾ ਹੇ ॥੩॥ ਧਨ ਕਰੈ ਬਿਨਉ ਦੋਊ ਕਰ ਜੋਰੈ ॥ ਪ੍ਰਿਅ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥ ਐਸਾ ਬਣਜੁ ਕਰਹੁ ਗ੍ਰਿਹ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥੪॥ ਸਗਲੇ ਕਰਮ ਧਰਮ ਜੁਗ ਸਾਧਾ ॥ ਬਿਨੁ ਹਰਿ ਰਸ ਸੁਖੁ ਤਿਲੁ ਨਹੀ ਲਾਧਾ ॥ ਭਈ ਕ੍ਰਿਪਾ ਨਾਨਕ ਸਤਸੰਗੇ ਤਉ ਧਨ ਪਿਰ ਅਨੰਦ ਉਲਾਸਾ ਹੇ ॥੫॥ ਧਨ ਅੰਧੀ ਪਿਰੁ ਚਪਲੁ ਸਿਆਨਾ ॥ ਪੰਚ ਤਤੁ ਕਾ ਰਚਨੁ ਰਚਾਨਾ ॥ ਜਿਸੁ ਵਖਰ ਕਉ ਤੁਮ ਆਏ ਹਹੁ ਸੋ ਪਾਇਓ ਸਤਿਗੁਰ ਪਾਸਾ ਹੇ ॥੬॥ ਧਨ ਕਹੈ ਤੂ ਵਸੁ ਮੈ ਨਾਲੇ ॥ ਪ੍ਰਿਅ ਸੁਖਵਾਸੀ ਬਾਲ ਗੁਪਾਲੇ ॥ ਤੁਝੈ ਬਿਨਾ ਹਉ ਕਿਤ ਹੀ ਨ ਲੇਖੈ ਵਚਨੁ ਦੇਹਿ ਛੋਡਿ ਨ ਜਾਸਾ ਹੇ ॥੭॥ ਪਿਰਿ ਕਹਿਆ ਹਉ ਹੁਕਮੀ ਬੰਦਾ ॥ ਓਹੁ ਭਾਰੋ ਠਾਕੁਰੁ ਜਿਸੁ ਕਾਣਿ ਨ ਛੰਦਾ ॥ ਜਿਚਰੁ ਰਾਖੈ ਤਿਚਰੁ ਤੁਮ ਸੰਗਿ ਰਹਣਾ ਜਾ ਸਦੇ ਤ ਊਠਿ ਸਿਧਾਸਾ ਹੇ ॥੮॥

Text: Gurmukhi with English translation (Kulbir S Thind; English by Dr. Sant Singh Khalsa).