MARU, SOLAHAS, FIFTH MEHL
ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸੰਗੀ ਜੋਗੀ ਨਾਰਿ ਲਪਟਾਣੀ ॥ ਉਰਝਿ ਰਹੀ ਰੰਗ ਰਸ ਮਾਣੀ ॥ ਕਿਰਤ ਸੰਜੋਗੀ ਭਏ ਇਕਤ੍ਰਾ ਕਰਤੇ ਭੋਗ ਬਿਲਾਸਾ ਹੇ ॥੧॥ ਜੋ ਪਿਰੁ ਕਰੈ ਸੁ ਧਨ ਤਤੁ ਮਾਨੈ ॥ ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ ॥ ਮਿਲਿ ਏਕਤ੍ਰ ਵਸਹਿ ਦਿਨੁ ਰਾਤੀ ਪ੍ਰਿਉ ਦੇ ਧਨਹਿ ਦਿਲਾਸਾ ਹੇ ॥੨॥ ਧਨ ਮਾਗੈ ਪ੍ਰਿਉ ਬਹੁ ਬਿਧਿ ਧਾਵੈ ॥ ਜੋ ਪਾਵੈ ਸੋ ਆਣਿ ਦਿਖਾਵੈ ॥ ਏਕ ਵਸਤੁ ਕਉ ਪਹੁਚਿ ਨ ਸਾਕੈ ਧਨ ਰਹਤੀ ਭੂਖ ਪਿਆਸਾ ਹੇ ॥੩॥ ਧਨ ਕਰੈ ਬਿਨਉ ਦੋਊ ਕਰ ਜੋਰੈ ॥ ਪ੍ਰਿਅ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥ ਐਸਾ ਬਣਜੁ ਕਰਹੁ ਗ੍ਰਿਹ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥੪॥ ਸਗਲੇ ਕਰਮ ਧਰਮ ਜੁਗ ਸਾਧਾ ॥ ਬਿਨੁ ਹਰਿ ਰਸ ਸੁਖੁ ਤਿਲੁ ਨਹੀ ਲਾਧਾ ॥ ਭਈ ਕ੍ਰਿਪਾ ਨਾਨਕ ਸਤਸੰਗੇ ਤਉ ਧਨ ਪਿਰ ਅਨੰਦ ਉਲਾਸਾ ਹੇ ॥੫॥ ਧਨ ਅੰਧੀ ਪਿਰੁ ਚਪਲੁ ਸਿਆਨਾ ॥ ਪੰਚ ਤਤੁ ਕਾ ਰਚਨੁ ਰਚਾਨਾ ॥ ਜਿਸੁ ਵਖਰ ਕਉ ਤੁਮ ਆਏ ਹਹੁ ਸੋ ਪਾਇਓ ਸਤਿਗੁਰ ਪਾਸਾ ਹੇ ॥੬॥ ਧਨ ਕਹੈ ਤੂ ਵਸੁ ਮੈ ਨਾਲੇ ॥ ਪ੍ਰਿਅ ਸੁਖਵਾਸੀ ਬਾਲ ਗੁਪਾਲੇ ॥ ਤੁਝੈ ਬਿਨਾ ਹਉ ਕਿਤ ਹੀ ਨ ਲੇਖੈ ਵਚਨੁ ਦੇਹਿ ਛੋਡਿ ਨ ਜਾਸਾ ਹੇ ॥੭॥ ਪਿਰਿ ਕਹਿਆ ਹਉ ਹੁਕਮੀ ਬੰਦਾ ॥ ਓਹੁ ਭਾਰੋ ਠਾਕੁਰੁ ਜਿਸੁ ਕਾਣਿ ਨ ਛੰਦਾ ॥ ਜਿਚਰੁ ਰਾਖੈ ਤਿਚਰੁ ਤੁਮ ਸੰਗਿ ਰਹਣਾ ਜਾ ਸਦੇ ਤ ਊਠਿ ਸਿਧਾਸਾ ਹੇ ॥੮॥