MARU, SOLAHAS, FIFTH MEHL
ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਕਰੈ ਅਨੰਦੁ ਅਨੰਦੀ ਮੇਰਾ ॥ ਘਟਿ ਘਟਿ ਪੂਰਨੁ ਸਿਰ ਸਿਰਹਿ ਨਿਬੇਰਾ ॥ ਸਿਰਿ ਸਾਹਾ ਕੈ ਸਚਾ ਸਾਹਿਬੁ ਅਵਰੁ ਨਾਹੀ ਕੋ ਦੂਜਾ ਹੇ ॥੧॥ ਹਰਖਵੰਤ ਆਨੰਤ ਦਇਆਲਾ ॥ ਪ੍ਰਗਟਿ ਰਹਿਓ ਪ੍ਰਭੁ ਸਰਬ ਉਜਾਲਾ ॥ ਰੂਪ ਕਰੇ ਕਰਿ ਵੇਖੈ ਵਿਗਸੈ ਆਪੇ ਹੀ ਆਪਿ ਪੂਜਾ ਹੇ ॥੨॥ ਆਪੇ ਕੁਦਰਤਿ ਕਰੇ ਵੀਚਾਰਾ ॥ ਆਪੇ ਹੀ ਸਚੁ ਕਰੇ ਪਸਾਰਾ ॥ ਆਪੇ ਖੇਲ ਖਿਲਾਵੈ ਦਿਨੁ ਰਾਤੀ ਆਪੇ ਸੁਣਿ ਸੁਣਿ ਭੀਜਾ ਹੇ ॥੩॥ ਸਾਚਾ ਤਖਤੁ ਸਚੀ ਪਾਤਿਸਾਹੀ ॥ ਸਚੁ ਖਜੀਨਾ ਸਾਚਾ ਸਾਹੀ ॥ ਆਪੇ ਸਚੁ ਧਾਰਿਓ ਸਭੁ ਸਾਚਾ ਸਚੇ ਸਚਿ ਵਰਤੀਜਾ ਹੇ ॥੪॥ ਸਚੁ ਤਪਾਵਸੁ ਸਚੇ ਕੇਰਾ ॥ ਸਾਚਾ ਥਾਨੁ ਸਦਾ ਪ੍ਰਭ ਤੇਰਾ ॥ ਸਚੀ ਕੁਦਰਤਿ ਸਚੀ ਬਾਣੀ ਸਚੁ ਸਾਹਿਬ ਸੁਖੁ ਕੀਜਾ ਹੇ ॥੫॥ ਏਕੋ ਆਪਿ ਤੂਹੈ ਵਡ ਰਾਜਾ ॥ ਹੁਕਮਿ ਸਚੇ ਕੈ ਪੂਰੇ ਕਾਜਾ ॥ ਅੰਤਰਿ ਬਾਹਰਿ ਸਭੁ ਕਿਛੁ ਜਾਣੈ ਆਪੇ ਹੀ ਆਪਿ ਪਤੀਜਾ ਹੇ ॥੬॥ ਤੂ ਵਡ ਰਸੀਆ ਤੂ ਵਡ ਭੋਗੀ ॥ ਤੂ ਨਿਰਬਾਣੁ ਤੂਹੈ ਹੀ ਜੋਗੀ ॥ ਸਰਬ ਸੂਖ ਸਹਜ ਘਰਿ ਤੇਰੈ ਅਮਿਉ ਤੇਰੀ ਦ੍ਰਿਸਟੀਜਾ ਹੇ ॥੭॥ ਤੇਰੀ ਦਾਤਿ ਤੁਝੈ ਤੇ ਹੋਵੈ ॥ ਦੇਹਿ ਦਾਨੁ ਸਭਸੈ ਜੰਤ ਲੋਐ ॥ ਤੋਟਿ ਨ ਆਵੈ ਪੂਰ ਭੰਡਾਰੈ ਤ੍ਰਿਪਤਿ ਰਹੇ ਆਘੀਜਾ ਹੇ ॥੮॥ ਜਾਚਹਿ ਸਿਧ ਸਾਧਿਕ ਬਨਵਾਸੀ ॥ ਜਾਚਹਿ ਜਤੀ ਸਤੀ ਸੁਖਵਾਸੀ ॥ ਇਕੁ ਦਾਤਾਰੁ ਸਗਲ ਹੈ ਜਾਚਿਕ ਦੇਹਿ ਦਾਨੁ ਸ੍ਰਿਸਟੀਜਾ ਹੇ ॥੯॥