MARU, SOLAHAS, FIFTH MEHL
ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਆਦਿ ਨਿਰੰਜਨੁ ਪ੍ਰਭੁ ਨਿਰੰਕਾਰਾ ॥ ਸਭ ਮਹਿ ਵਰਤੈ ਆਪਿ ਨਿਰਾਰਾ ॥ ਵਰਨੁ ਜਾਤਿ ਚਿਹਨੁ ਨਹੀ ਕੋਈ ਸਭ ਹੁਕਮੇ ਸ੍ਰਿਸਟਿ ਉਪਾਇਦਾ ॥੧॥ ਲਖ ਚਉਰਾਸੀਹ ਜੋਨਿ ਸਬਾਈ ॥ ਮਾਣਸ ਕਉ ਪ੍ਰਭਿ ਦੀਈ ਵਡਿਆਈ ॥ ਇਸੁ ਪਉੜੀ ਤੇ ਜੋ ਨਰੁ ਚੂਕੈ ਸੋ ਆਇ ਜਾਇ ਦੁਖੁ ਪਾਇਦਾ ॥੨॥ ਕੀਤਾ ਹੋਵੈ ਤਿਸੁ ਕਿਆ ਕਹੀਐ ॥ ਗੁਰਮੁਖਿ ਨਾਮੁ ਪਦਾਰਥੁ ਲਹੀਐ ॥ ਜਿਸੁ ਆਪਿ ਭੁਲਾਏ ਸੋਈ ਭੂਲੈ ਸੋ ਬੂਝੈ ਜਿਸਹਿ ਬੁਝਾਇਦਾ ॥੩॥ ਹਰਖ ਸੋਗ ਕਾ ਨਗਰੁ ਇਹੁ ਕੀਆ ॥ ਸੇ ਉਬਰੇ ਜੋ ਸਤਿਗੁਰ ਸਰਣੀਆ ॥ ਤ੍ਰਿਹਾ ਗੁਣਾ ਤੇ ਰਹੈ ਨਿਰਾਰਾ ਸੋ ਗੁਰਮੁਖਿ ਸੋਭਾ ਪਾਇਦਾ ॥੪॥ ਅਨਿਕ ਕਰਮ ਕੀਏ ਬਹੁਤੇਰੇ ॥ ਜੋ ਕੀਜੈ ਸੋ ਬੰਧਨੁ ਪੈਰੇ ॥ ਕੁਰੁਤਾ ਬੀਜੁ ਬੀਜੇ ਨਹੀ ਜੰਮੈ ਸਭੁ ਲਾਹਾ ਮੂਲੁ ਗਵਾਇਦਾ ॥੫॥ ਕਲਜੁਗ ਮਹਿ ਕੀਰਤਨੁ ਪਰਧਾਨਾ ॥ ਗੁਰਮੁਖਿ ਜਪੀਐ ਲਾਇ ਧਿਆਨਾ ॥ ਆਪਿ ਤਰੈ ਸਗਲੇ ਕੁਲ ਤਾਰੇ ਹਰਿ ਦਰਗਹ ਪਤਿ ਸਿਉ ਜਾਇਦਾ ॥੬॥ ਖੰਡ ਪਤਾਲ ਦੀਪ ਸਭਿ ਲੋਆ ॥ ਸਭਿ ਕਾਲੈ ਵਸਿ ਆਪਿ ਪ੍ਰਭਿ ਕੀਆ ॥ ਨਿਹਚਲੁ ਏਕੁ ਆਪਿ ਅਬਿਨਾਸੀ ਸੋ ਨਿਹਚਲੁ ਜੋ ਤਿਸਹਿ ਧਿਆਇਦਾ ॥੭॥ ਹਰਿ ਕਾ ਸੇਵਕੁ ਸੋ ਹਰਿ ਜੇਹਾ ॥ ਭੇਦੁ ਨ ਜਾਣਹੁ ਮਾਣਸ ਦੇਹਾ ॥ ਜਿਉ ਜਲ ਤਰੰਗ ਉਠਹਿ ਬਹੁ ਭਾਤੀ ਫਿਰਿ ਸਲਲੈ ਸਲਲ ਸਮਾਇਦਾ ॥੮॥